ਪੰਜਾਬੀ

ਜ਼ਿਲ੍ਹਾ ਲੁਧਿਆਣਾ ਵਿੱਚ ਇੱਕੋ ਦਿਨ ਹੋਏ 10154 ਵਿਦਿਆਰਥੀਆਂ ਦੇ ਨਵੇਂ ਦਾਖਲੇ

Published

on

ਲੁਧਿਆਣਾ :  ਜ਼ਿਲਾ ਲੁਧਿਆਣਾ ਦੇ ਮਾਪਿਆਂ ਨੇ ਮਿਸਾਲੀ ਹੁੰਗਾਰਾ ਦਿੱਤਾ। ਜ਼ਿਲੇ ਦੇ ਸਕੂਲਾਂ ਵਿੱਚ 10154 ਨਵੇਂ ਵਿਦਿਆਰਥੀਆਂ ਨੇ ਦਾਖਲਾ ਲਿਆ। ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਨੇ 1 ਦਿਨ ਵਿੱਚ 1 ਲੱਖ ਨਵੇਂ ਦਾਖਲੇ ਕਰਨ ਦਾ ਟੀਚਾ ਮਿਥਿਆ ਸੀ ਜਿਸਦੇ ਤਹਿਤ ਹਰੇਕ ਅਧਿਆਪਕ, ਨਾਨ ਟੀਚਿੰਗ ਸਟਾਫ ਅਤੇ ਮਿਡ-ਡੇ-ਮੀਲ ਵਰਕਰ ਨੇ ਘੱਟੋ ਘੱਟ ਇੱਕ-ਇੱਕ ਨਵਾਂ ਵਿਦਿਆਰਥੀ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਣਾ ਸੀ।

ਲੁਧਿਆਣਾ ਦੇ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ੍ਰੀ ਹਰਜੀਤ ਸਿੰਘ ਅਤੇ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਸ. ਬਲਦੇਵ ਸਿੰਘ ਨੇ ਦੱਸਿਆ ਕਿ ਵਿਭਾਗੀ ਟੀਚੇ ਅਨੁਸਾਰ ਜ਼ਿਲੇ ਵਿੱਚ 11,111 ਨਵੇਂ ਵਿਦਿਆਰਥੀ ਦਾਖਲ ਕਰਨੇ ਸਨ ਅਤੇ ਸਮੁੱਚੇ ਅਧਿਆਪਕਾਂ ਦੀ ਮਿਹਨਤ ਸਦਕਾ ਇਹ ਅੰਕੜਾ 10154 ਤੱਕ ਪਹੁੰਚ ਗਿਆ।

ਪ੍ਰਾਪਤ ਵੇਰਵਿਆਂ ਅਨੁਸਾਰ ਜ਼ਿਲੇ ਵਿੱਚ ਕੱਲ ਇੱਕੋ ਦਿਨ ਵਿੱਚ ਐੱਲ.ਕੇ.ਜੀ. ਅਤੇ ਯੂ.ਕੇ.ਜੀ. ਜਮਾਤ ਵਿੱਚ 4056, ਪਹਿਲੀ ਤੋਂ ਪੰਜਵੀਂ ਜਮਾਤ ਵਿੱਚ 3510, ਛੇਵੀਂ ਤੋਂ ਅੱਠਵੀਂ ਜਮਾਤ ਵਿੱਚ 195, ਨੌਂਵੀਂ ਤੋਂ ਦਸਵੀਂ ਜਮਾਤ ਵਿੱਚ 627, ਅਤੇ ਗਿਆਰਵੀਂ ਤੋਂ ਬਾਰਵੀਂ ਜਮਾਤ ਵਿੱਚ 1766 ਵਿਦਿਆਰਥੀਆਂ ਨੇ ਨਵੇਂ ਦਾਖਲੇ ਹੋਏ। ਉਪ ਜ਼ਿਲਾ ਸਿੱਖਿਆ ਅਫਸਰਾਂ ਨੇ ਦੱਸਿਆ ਕਿ ਜ਼ਿਲੇ ਦੇ ਸਾਰੇ 19 ਵਿੱਦਿਅਕ ਬਲਾਕਾਂ ਵਿੱਚ ਦਾਖਲਿਆਂ ਨੂੰ ਲੈ ਕੇ ਤਿਓਹਾਰ ਵਰਗਾ ਮਾਹੌਲ ਬਣਿਆ ਰਿਹਾ। ਬਲਾਕ ਲੁਧਿਆਣਾ-1 ਨੇ ਰਿਕਾਰਡ ਕਾਇਮ ਕਰਦਿਆਂ 1405 ਦਾਖਲੇ ਕਰਕੇ ਜਿਲੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ।

Facebook Comments

Trending

Copyright © 2020 Ludhiana Live Media - All Rights Reserved.