ਪੰਜਾਬ ਨਿਊਜ਼

ਜ਼ਮੀਨ ਹੇਠੋਂ ਪਾਣੀ ਕੱਢਣ ਸਬੰਧੀ ਨਵੀਆਂ ਹਦਾਇਤਾਂ ਅੱਜ ਤੋਂ ਲਾਗੂ, ਜਾਣ ਲਓ ਇੱਕ-ਇੱਕ ਗੱਲ

Published

on

ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ ਵਲੋਂ ਜ਼ਮੀਨ ਹੇਠੋਂ ਪਾਣੀ ਕੱਢਣ ਅਤੇ ਸੰਭਾਲ ਸਬੰਧੀ ਜਾਰੀ ਨਵੇਂ ਨਿਰਦੇਸ਼ ਲਾਗੂ ਹੋ ਗਏ ਹਨ। ਇਨ੍ਹਾਂ ਨਿਰਦੇਸ਼ਾਂ ਤਹਿਤ ਖੇਤੀਬਾੜੀ ਲਈ ਵਰਤੋਂ, ਪੀਣ ਅਤੇ ਘਰੇਲੂ ਵਰਤੋਂ, ਪੂਜਾ ਅਸਥਾਨਾਂ, ਸਰਕਾਰੀ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਸਕੀਮਾਂ, ਮਿਲਟਰੀ ਜਾਂ ਕੇਂਦਰੀ ਪੈਰਾ-ਮਿਲਟਰੀ ਫੋਰਸਿਜ਼, ਸ਼ਹਿਰੀ ਸਥਾਨਕ ਸੰਸਥਾਵਾਂ, ਪੰਚਾਇਤੀ ਰਾਜ ਸੰਸਥਾਵਾਂ, ਛਾਉਣੀ ਬੋਰਡ, ਸੁਧਾਰ ਵਿਕਾਸ ਟਰੱਸਟ ਅਤੇ ਏਰੀਆ ਵਿਕਾਸ ਅਥਾਰਟੀ ਅਤੇ ਸਾਰੀਆਂ ਇਕਾਈਆਂ, ਜਿਹੜੀਆਂ 300 ਘਣ ਮੀਟਰ/ਪ੍ਰਤੀ ਮਹੀਨਾ ਤੱਕ ਪਾਣੀ ਕੱਢਦੀਆਂ ਹਨ, ਨੂੰ ਛੋਟ ਦਿੱਤੀ ਗਈ ਹੈ।

ਇਨ੍ਹਾਂ ਨਿਰਦੇਸ਼ਾਂ ਦੇ ਲਾਗੂ ਹੋਣ ਨਾਲ ਬਿਨਾਂ ਛੋਟ ਵਾਲੇ ਉਪਭੋਗਤਾ, ਜੋ ਜ਼ਮੀਨ ਹੇਠੋਂ ਪਾਣੀ ਕੱਢਦੇ ਹਨ, ਨੂੰ 1 ਫਰਵਰੀ, 2023 ਤੋਂ ਪਾਣੀ ਕੱਢਣ ਦੇ ਖ਼ਰਚੇ ਦਾ ਭੁਗਤਾਨ ਕਰਨਾ ਹੋਵੇਗਾ। ਜਿਨ੍ਹਾਂ ਖਪਤਕਾਰਾਂ ਨੇ ਪਾਣੀ ਦਾ ਮੀਟਰ ਨਹੀਂ ਲਗਾਇਆ ਹੈ, ਉਨ੍ਹਾਂ ਨੂੰ ਵੀ ਇਹ ਖ਼ਰਚੇ ਅਦਾ ਕਰਨੇ ਪੈਣਗੇ। ਮੌਜੂਦਾ ਖਪਤਕਾਰਾਂ ਨੂੰ ਅਥਾਰਟੀ ਦੀ ਮਨਜ਼ੂਰੀ ਲੈਣ ਅਤੇ ਪਾਣੀ ਦੇ ਮੀਟਰ ਲਗਾਉਣ ਲਈ ਅਰਜ਼ੀ ਦੇਣ ਵਾਸਤੇ 3 ਤੋਂ 9 ਮਹੀਨਿਆਂ ਤੱਕ ਦੀ ਛੋਟ ਦਿੱਤੀ ਗਈ ਹੈ।

15,000 ਘਣ ਮੀਟਰ ਪ੍ਰਤੀ ਮਹੀਨਾ ਤੋਂ ਵੱਧ ਪਾਣੀ ਕੱਢਣ ਵਾਲੇ ਖਪਤਕਾਰਾਂ ਨੂੰ 30 ਅਪ੍ਰੈਲ, 2023 ਤੱਕ ਤਿੰਨ ਮਹੀਨਿਆਂ ਅੰਦਰ ਅਰਜ਼ੀ ਦੇਣੀ ਪਵੇਗੀ। 1500 ਤੋਂ 15,000 ਘਣ ਮੀਟਰ ਪ੍ਰਤੀ ਮਹੀਨਾ ਪਾਣੀ ਕੱਢਣ ਵਾਲੇ ਦਰਮਿਆਨੇ ਖਪਤਕਾਰਾਂ ਨੂੰ 31 ਜੁਲਾਈ, 2023 ਤੱਕ ਬਿਨੈ ਕਰਨ ਲਈ 6 ਮਹੀਨੇ ਦਾ ਸਮਾਂ ਦਿੱਤਾ ਗਿਆ ਹੈ। ਪ੍ਰਤੀ ਮਹੀਨਾ 300-1500 ਘਣ ਮੀਟਰ ਪਾਣੀ ਕੱਢਣ ਵਾਲੇ ਸਭ ਤੋਂ ਛੋਟੇ ਖਪਤਕਾਰ 31 ਅਕਤੂਬਰ, 2023 ਤੱਕ 9 ਮਹੀਨਿਆਂ ਦੇ ਸਮੇਂ ਅੰਦਰ ਅਰਜ਼ੀ ਦੇ ਸਕਦੇ ਹਨ।

Facebook Comments

Trending

Copyright © 2020 Ludhiana Live Media - All Rights Reserved.