Connect with us

ਪੰਜਾਬ ਨਿਊਜ਼

ਪੰਜਾਬ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ, ਵਿਧਾਨ ਸਭਾ ਦੀ ਕਾਰਵਾਈ 21 ਤਾਰੀਖ਼ ਤੱਕ ਮੁਲਤਵੀ

Published

on

New Punjab MLAs take oath, adjournment of Vidhan Sabha till 21st

ਚੰਡੀਗੜ੍ਹ : ਪੰਜਾਬ ਦੀ 16ਵੀਂ ਵਿਧਾਨ ਸਭਾ ਦੇ ਪਹਿਲੇ ਇਜਲਾਸ ਦੀ ਕਾਰਵਾਈ ਕੀਤੀ ਗਈ। ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਜਿੱਤੇ ਹੋਏ ਵਿਧਾਇਕ ਵਿਧਾਨ ਸਭਾ ‘ਚ ਪੁੱਜੇ, ਜਿਨ੍ਹਾਂ ਵੱਲੋਂ ਅੱਜ ਸਹੁੰ ਚੁੱਕੀ। ਡੇਰਾ ਬਾਬਾ ਨਾਨਕ ਤੋਂ ਜਿੱਤੇ ਕਾਂਗਰਸੀ ਵਿਧਾਇਕ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਵਿਧਾਨ ਸਭਾ ਪਹੁੰਚੇ ਸਨ। ਇਨ੍ਹਾਂ ਵਿਧਾਇਕਾਂ ਨੂੰ ਡਾ. ਇੰਦਰਬੀਰ ਸਿੰਘ ਨਿੱਝਰ ਪ੍ਰਟੈਮ ਸਪੀਕਰ ਨੇ ਸਹੁੰ ਚੁਕਵਾਈ।

117 ਵਿਧਾਇਕਾਂ ਵਿਚੋੰ ਪਠਾਨਕੋਟ ਤੋਂਂ ਭਾਜਪਾ ਦੇ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਮੁਕੇਰੀਆਂ ਤੋਂ ਭਾਜਪਾ ਦੇ ਵਿਧਾਇਕ ਜੰਗੀ ਲਾਲ ਮਹਾਜਨ ਨੇ ਸਹੁੰ ਨਹੀਂ ਚੁੱਕੀ ਹੈ। ਦੋਵੇਂ ਵਿਧਾਇਕ 22 ਤਾਰੀਖ਼ ਨੂੰ ਵਿਧਾਨ ਸਭਾ ਸੈਸ਼ਨ ਦੇ ਅਖ਼ਰੀਲੇ ਦਿਨ ਸਹੁੰ ਚੁੱਕਣਗੇ। ਸਹੁੰ ਚੱਕ ਸਮਾਗਮ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੀ ਕਾਰਵਾਈ 21 ਤਾਰੀਖ਼ ਤੱਕ ਮੁਲਤਵੀ ਕਰ ਦਿੱਤੀ ਗਈ।

ਪ੍ਰੋਟੈਮ ਸਪੀਕਰ ਵਜੋਂ ਅੰਮ੍ਰਿਤਸਰ ਦੱਖਣੀ ਤੋਂ ਚੋਣ ਜਿੱਤਣ ਵਾਲੇ ਡਾ: ਇੰਦਰਬੀਰ ਸਿੰਘ ਨਿੱਝਰ ਦੇ ਸਹੁੰ ਚੁੱਕਣ ਨਾਲ ਨਵੀਂ ਵਿਧਾਨ ਸਭਾ ਦੇ ਕੱਲ੍ਹ ਸਵੇਰ ਤੋਂ ਹੀ ਪਹਿਲੇ ਸੈਸ਼ਨ ਦੀ ਸ਼ੁਰੂਆਤ ਦਾ ਰਾਹ ਪੱਧਰਾ ਹੋ ਗਿਆ। ਡਾ: ਇੰਦਰਬੀਰ ਦੇ ਪ੍ਰੋਟੈਮ ਸਪੀਕਰ ਵਜੋਂ ਸਹੁੰ ਚੁੱਕਣ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਰਾਜ ਭਵਨ ਵਿੱਚ ਮੌਜੂਦ ਸਨ।

ਦੱਸ ਦੇਈਏ ਕਿ ਡਾ: ਇੰਦਰਬੀਰ ਸਿੰਘ ਨਿੱਝਰ ਸੂਬੇ ਦੇ ਅੰਮ੍ਰਿਤਸਰ ਦੱਖਣੀ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਦੂਜੀ ਵਾਰ ਚੋਣ ਲੜੇ ਸਨ। 66 ਸਾਲਾ ਨਿੱਝਰ 2017 ਦੀਆਂ ਵਿਧਾਨ ਸਭਾ ਚੋਣਾਂ ਹਾਰ ਗਏ ਸਨ। ਜਦੋਂ ਕਿ ਇਸ ਚੋਣ ਵਿੱਚ ਡਾ: ਨਿੱਝਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਹਰਾਇਆ ਸੀ। ਉਨ੍ਹਾਂ ਨੇ ਅਕਾਲੀ ਦਲ ਦੇ ਉਮੀਦਵਾਰ ਨੂੰ ਲਗਭਗ 27,503 ਵੋਟਾਂ ਨਾਲ ਹਰਾਇਆ।

Facebook Comments

Trending