Connect with us

ਪੰਜਾਬ ਨਿਊਜ਼

ਪੰਜਾਬ ‘ਚ ਬਾਰਸ਼ ਸਬੰਧੀ ਨਵੀਂ Update, ਜਾਣੋ ਕਦੋਂ ਤੱਕ ਵਰ੍ਹਨਗੇ ਬੱਦਲ

Published

on

New update regarding rain in Punjab, know till when the clouds will rain

ਲੁਧਿਆਣਾ : ਮੌਸਮ ਕੇਂਦਰ ਚੰਡੀਗੜ੍ਹ ਵਲੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਵੀ ਪੰਜਾਬ ‘ਚ ਕਈ ਜਗ੍ਹਾ ’ਤੇ ਹਲਕੀ ਬਾਰਸ਼ ਹੋ ਸਕਦੀ ਹੈ। ਵਿਭਾਗ ਅਨੁਸਾਰ 22 ਜੁਲਾਈ ਤੱਕ ਪੰਜਾਬ ’ਚ ਬੱਦਲ ਗਰਜਣ ਦੇ ਨਾਲ ਹਲਕੀ ਬੂੰਦਾ-ਬਾਂਦੀ ਹੋ ਸਕਦੀ ਹੈ। ਕਈਆਂ ਜ਼ਿਲ੍ਹਿਆਂ ’ਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਵਿਭਾਗ ਅਨੁਸਾਰ ਭਾਰੀ ਬਾਰਸ਼ ਦੀ ਫਿਲਹਾਲ ਕੋਈ ਸੰਭਾਵਨਾ ਨਹੀਂ ਹੈ ਕਿਉਂਕਿ ਮਾਨਸੂਨ ’ਚ ਸਰਗਰਮ ਹੋਏ ਵੈਸਟਰਨ ਡਿਸਟਰਬੈਂਸ ਦਾ ਪ੍ਰਭਾਵ ਘੱਟ ਹੋ ਰਿਹਾ ਹੈ ਅਤੇ ਅਗਲੇ 5 ਦਿਨਾਂ ਤੱਕ ਤਾਪਮਾਨ ’ਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਮੌਸਮ ਵਿਭਾਗ ਮੁਤਾਬਕ ਅੱਜ ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਫਤਿਹਗੜ੍ਹ ਸਾਹਿਬ, ਅਮਲੋਹ ਅਤੇ ਖੰਨਾ ‘ਚ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।

ਸੂਬੇ ’ਚ ਮੰਗਲਵਾਰ ਨੂੰ ਲੁਧਿਆਣਾ, ਪਟਿਆਲਾ ਸਮੇਤ ਹੋਰ ਜ਼ਿਲ੍ਹਿਆਂ ’ਚ ਸਵੇਰੇ ਤੇਜ਼ ਬਾਰਸ਼ ਹੋਈ। ਪਟਿਆਲਾ ’ਚ ਸਭ ਤੋਂ ਜ਼ਿਆਦਾ 22.8 ਮਿਲੀਮੀਟਰ ਬਾਰਸ਼ ਹੋਈ, ਜਦਕਿ ਹੋਰ ਜ਼ਿਲ੍ਹਿਆਂ ’ਚ 1 ਤੋਂ 4 ਮਿਲੀਮੀਟਰ ਦੇ ਵਿਚਕਾਰ ਬਾਰਸ਼ ਰਿਕਾਰਡ ਕੀਤੀ ਗਈ। ਭਾਵੇਂ ਬਾਰਸ਼ ਤੋਂ ਬਾਅਦ ਤਿੱਖੀ ਧੁੱਪ ਵੀ ਨਿਕਲ ਆਈ, ਜਿਸ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪਿਆ। ਦੂਜੇ ਪਾਸੇ ਪੰਜਾਬ ਦੇ ਦੂਜੇ ਜ਼ਿਲ੍ਹਿਆਂ ’ਚ ਮੌਸਮ ਸਾਫ਼ ਰਿਹਾ।

Facebook Comments

Trending