Connect with us

ਪੰਜਾਬ ਨਿਊਜ਼

ਪੰਜਾਬ ਵਾਸੀਆਂ ਲਈ ਰਾਹਤ ਦੀ ਖਬਰ! ਭਾਖੜਾ ਡੈਮ ਦੇ ਫਲੱਡ ਗੇਟ ਬੰਦ

Published

on

News of relief for the people of Punjab! Flood gate of Bhakra Dam closed

ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਲਈ ਹਾਲ ਹੀ ਵਿੱਚ ਰਾਹਤ ਦੀ ਖ਼ਬਰ ਆਈ ਹੈ। ਭਾਖੜਾ ਡੈਮ ਵੱਲੋਂ ਫਲੱਡ ਗੇਟ ਬੰਦ ਕਰ ਦਿੱਤੇ ਗਏ ਹਨ। ਇਸ ਸਮੇਂ ਭਾਖੜਾ ਡੈਮ ਵਿੱਚ ਪਾਣੀ ਦਾ ਵਹਾਅ ਆਮ ਵਾਂਗ ਹੋ ਗਿਆ ਹੈ। ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਪ੍ਰਬੰਧਕੀ ਬੋਰਡ ਨੇ ਫਲੱਡ ਗੇਟਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ 14 ਅਗਸਤ ਦੀ ਸ਼ਾਮ ਨੂੰ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹੇ ਗਏ ਸਨ। ਇਸ ਤੋਂ ਬਾਅਦ ਸੱਤਲੁਜ ਦਰਿਆ ਦੇ ਆਲੇ-ਦੁਆਲੇ ਦੇ ਅਨੇਕਾਂ ਪਿੰਡਾਂ ਵਿੱਚ ਹੜ੍ਹ ਵਰਗੀ ਸਥਿਤੀ ਬਣ ਗਈ ਸੀ।

ਪੰਜਾਬ ਵਿੱਚ ਇਸ ਵਾਰ ਹੜ੍ਹਾਂ ਨੇ ਕਾਫੀ ਤਬਾਹੀ ਮਚਾਈ ਹੈ। ਸੂਬੇ ਦੇ 19 ਜ਼ਿਲ੍ਹੇ ਹੜ੍ਹਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਪੰਜਾਬ ਸਰਕਾਰ ਦੀ ਰਿਪੋਰਟ ਅਨੁਸਾਰ 1500 ਕਰੋੜ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਪੰਜਾਬ ਦੇ 19 ਜ਼ਿਲ੍ਹਿਆਂ ਦੇ 1500 ਤੋਂ ਵੱਧ ਪਿੰਡ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ।

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਆਈ ਕੇਂਦਰੀ ਟੀਮ ਤੋਂ ਮੁਆਵਜ਼ਾ ਰਾਸ਼ੀ ਦੁੱਗਣੀ ਕਰਨ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਆਗੂਆਂ ਨੇ ਸੂਬੇ ਦੀ ‘ਆਪ’ ਸਰਕਾਰ ਤੋਂ ਕਿਸਾਨਾਂ ਤੇ ਹੜ੍ਹ ਪ੍ਰਭਾਵਿਤ ਲੋਕਾਂ ਲਈ 10,000 ਕਰੋੜ ਰੁਪਏ ਦੇ ਮੁਆਵਜ਼ੇ ਦਾ ਐਲਾਨ ਕਰਨ ਦੀ ਵੀ ਮੰਗ ਕੀਤੀ ਹੈ।

Facebook Comments

Trending