ਪੰਜਾਬੀ

ਲੁਧਿਆਣਾ ਗੈਸ ਲੀਕ ਮਾਮਲੇ ਦੀ ਜਾਂਚ ਲਈ NGT ਨੇ ਬਣਾਈ 8 ਵਿਭਾਗਾਂ ਦੀ ਕਮੇਟੀ

Published

on

ਲੁਧਿਆਣਾ : ਲੁਧਿਆਣਾ ਦੇ ਗਿਆਸਪੁਰਾ ਇਲਾਕੇ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 11 ਵਿਅਕਤੀਆਂ ਦੀ ਮੌਤ ਹੋਣ ਦੇ ਮਾਮਲੇ ’ਚ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੈਜਿਸਟ੍ਰੇਟ ਜਾਂਚ ਕਰਵਾਉਣ ਦਾ ਐਲਾਨ ਕੀਤਾ ਹੈ, ਉੱਥੇ ਹਾਦਸੇ ਦਾ ਕਾਰਨ ਜਾਣਨ ਲਈ ਪੁਲਸ ਵਲੋਂ ਐੱਸ. ਆਈ. ਟੀ. ਦਾ ਗਠਨ ਕਰਨ ਤੋਂ ਬਾਅਦ ਹੁਣ ਐੱਨ. ਜੀ. ਟੀ. ਵਲੋਂ 8 ਵਿਭਾਗਾਂ ਦੀ ਕਮੇਟੀ ਬਣਾ ਦਿੱਤੀ ਗਈ ਹੈ।

ਇਸ ਦੇ ਮੱਦੇਨਜ਼ਰ ਐੱਨ. ਜੀ. ਟੀ. ਨੇ ਕਿਹਾ ਕਿ ਇਸ ਹਾਦਸੇ ਦਾ ਕਾਰਨ ਜ਼ਰੂਰ ਸਪੱਸ਼ਟ ਹੋਣਾ ਚਾਹੀਦਾ ਹੈ ਅਤੇ ਭਵਿੱਖ ’ਚ ਇਸ ਤਰ੍ਹਾਂ ਦੀ ਘਟਨਾ ਨਾ ਵਾਪਰੇ, ਉਸ ਦੇ ਲਈ ਪੁਖਤਾ ਕਦਮ ਚੁੱਕਣ ਦੀ ਲੋੜ ਹੈ, ਜਿਸ ਲਈ ਐੱਨ. ਜੀ. ਟੀ. ਵਲੋਂ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਦੀ ਅਗਵਾਈ ’ਚ 8 ਵਿਭਾਗਾਂ ਦੇ ਅਫਸਰਾਂ ਦੀ ‘ਫੈਕਟ ਫਾਈਂਡਿੰਗ’ ਕਮੇਟੀ ਬਣਾਈ ਗਈ ਹੈ, ਜਿਸ ਨੂੰ ਇਕ ਮਹੀਨੇ ’ਚ ਰਿਪੋਰਟ ਦੇਣੀ ਪਵੇਗੀ।

ਇਸ ਮਾਮਲੇ ਦੀ ਜਾਂਚ ਤੋਂ ਇਲਾਵਾ ਐੱਨ. ਜੀ. ਟੀ. ਦੇ ਨਿਰਦੇਸ਼ ਲਾਗੂ ਕਰਵਾਉਣ ਲਈ ਪੀ. ਪੀ. ਸੀ. ਬੀ. ਨੂੰ ਨੋਡਲ ਏਜੰਸੀ ਬਣਾਇਆ ਗਿਆ ਹੈ। ਇਸ ਕਮੇਟੀ ਦੇ ਮੈਂਬਰਾਂ ਨੂੰ ਇਕ ਹਫਤੇ ਦੇ ਅੰਦਰ ਮੀਟਿੰਗ ਕਰਨ ਲਈ ਕਿਹਾ ਗਿਆ ਹੈ ਅਤੇ ਜਾਂਚ ਦਾ ਕੰਮ ਇਕ ਮਹੀਨੇ ’ਚ ਪੂਰਾ ਕਰਨਾ ਪਵੇਗਾ। ਇਹ ਕਮੇਟੀ ਜਾਂਚ ਲਈ ਸਾਈਟ ਦੇ ਦੌਰੇ ਦੌਰਾਨ ਕਿਸੇ ਵੀ ਦੂਜੇ ਵਿਭਾਗ ਦੀ ਮਦਦ ਲੈ ਸਕਦੀ ਹੈ।

Facebook Comments

Trending

Copyright © 2020 Ludhiana Live Media - All Rights Reserved.