ਪੰਜਾਬੀ

NGT ਨੇ ਲੁਧਿਆਣਾ ਨਗਰ ਨਿਗਮ ਨੂੰ ਲਗਾਇਆ 100 ਕਰੋੜ ਦਾ ਜੁਰਮਾਨਾ, ਜਾਣੋ ਕਿਉਂ ਹੋਈ ਵੱਡੀ ਕਾਰਵਾਈ

Published

on

ਲੁਧਿਆਣਾ : ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਲੁਧਿਆਣਾ ਨਗਰ ਨਿਗਮ ਨੂੰ 7 ਲੋਕਾਂ ਦੀਆਂ ਗਈਆਂ ਜਾਨਾ ਦਾ ਜ਼ਿੰਮੇਵਾਰ ਠਹਿਰਾਉਂਦੇ ਹੋਏ 100 ਕਰੋੜ ਰੁਪਏ ਦਾ ਜ਼ੁਰਮਾਨਾ ਠੋਕਿਆ ਹੈ। ਇਸ ਨੂੰ ਜ਼ਿਲ੍ਹਾ ਕਮਿਸ਼ਨਰ ਕੋਲ ਇਕ ਮਹੀਨੇ ’ਚ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ। ਜੇਕਰ ਨਗਰ ਨਿਗਮ ਨੇ ਇਸ ਨੂੰ ਨਾ ਜਮ੍ਹਾਂ ਕਰਵਾਇਆ ਤਾਂ ਪੰਜਾਬ ਸਰਕਾਰ ਇਸ ਨੂੰ ਜਮ੍ਹਾਂ ਕਰਵਾਏਗੀ।

ਐੱਨ. ਜੀ. ਟੀ. ਵੱਲੋਂ ਜਾਰੀ ਆਰਡਰ ’ਚ ਸਪੱਸ਼ਟ ਕਿਹਾ ਗਿਆ ਹੈ ਕਿ ਨਗਰ ਨਿਗਮ ਦੀ ਲਾਪਰਵਾਹੀ ਕਾਰਨ ਇਹ ਵੱਡਾ ਹਾਦਸਾ ਵਾਪਰਿਆ ਹੈ। ਦਰਅਸਲ ਡੰਪ ’ਚ ਅੱਗ ਲੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਸੀ। ਮਰਨ ਵਾਲਿਆਂ ‘ਚ ਸੁਰੇਸ਼ (55), ਰੋਨਾ ਰਾਣੀ (50), ਰਾਖੀ (15), ਮਨੀਸ਼ਾ (10), ਚਾਂਦਨੀ (5), ਗੀਤਾ (6) ਅਤੇ ਸੰਨੀ (2) ਸ਼ਾਮਲ ਸਨ। ਇਨ੍ਹਾਂ ਦੀ ਮੌਤ ਧੂੰਏਂ ਕਾਰਨ ਦਮ ਘੁੱਟਣ ਨਾਲ ਹੋਈ ਸੀ।

ਐੱਨ. ਜੀ. ਟੀ. ਦਾ ਕਹਿਣਾ ਹੈ ਕਿ ਮਰਨ ਵਾਲਿਆਂ ਨੂੰ ਮੁਆਵਜ਼ੇ ਦੇ ਤੌਰ ’ਤੇ ਜਿਨ੍ਹਾਂ ਵਿਅਕਤੀਆਂ ਦੀ ਉਮਰ 50 ਸਾਲ ਤੋਂ ਉੱਪਰ ਸੀ, ਉਨ੍ਹਾਂ ਦੇ ਘਰ ਵਾਲਿਆਂ ਨੂੰ 10 ਲੱਖ ਰੁਪਏ ਪ੍ਰਤੀ ਵਿਅਕਤੀ ਅਤੇ ਜਿਨ੍ਹਾਂ ਦੀ ਉਮਰ 20 ਸਾਲ ਤੋਂ ਹੇਠਾਂ ਹੈ, ਉਨ੍ਹਾਂ ਨੂੰ 7.5 ਲੱਖ ਰੁਪਏ ਦਿੱਤੇ ਜਾਣਗੇ।

Facebook Comments

Trending

Copyright © 2020 Ludhiana Live Media - All Rights Reserved.