Connect with us

ਪੰਜਾਬੀ

ਸੰਸਦ ਮੈਂਬਰ ਬਿੱਟੂ ਵਲੋਂ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਚੱਲ ਰਹੇ ਸੜ੍ਹਕੀ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼

Published

on

NHAI by Member of Parliament Bittu Instructions to the authorities to complete the ongoing road projects on time

ਲੁਧਿਆਣਾ :  ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਚੱਲ ਰਹੇ ਸੜ੍ਹਕੀ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ ਕਿਉਂਕਿ ਇਸ ਨਾਲ ਆਮ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ।

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਜੋ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੇ ਚੇਅਰਮੈਨ ਵੀ ਹਨ, ਅੱਜ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਰਾਜ ਅਤੇ ਕੇਂਦਰ ਸਰਕਾਰ ਵੱਲੋਂ ਜਾਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਿਆਲੀ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਤੋਂ ਇਲਾਵਾ ਸਮੂਹ ਸਰਕਾਰੀ ਵਿਭਾਗਾਂ ਦੇ ਮੁਖੀ ਅਤੇ ਹੋਰ ਵੀ ਹਾਜ਼ਰ ਸਨ।

ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਰਵਨੀਤ ਸਿੰਘ ਬਿੱਟੂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਕੀਮਾਂ ਬਾਰੇ ਜਾਗਰੂਕਤਾ ਕੈਂਪ ਲਗਾਉਣ ਤਾਂ ਜੋ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਲਾਭ ਮਿਲ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕੰਮ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੀ ਕਿਹਾ।

ਸੰਸਦ ਮੈਂਬਰ ਨੇ ਕਿਹਾ ਕਿ ਸਾਰੇ ਵਿਭਾਗਾਂ ਖਾਸ ਕਰਕੇ ਸਿੱਖਿਆ, ਖੇਤੀਬਾੜੀ, ਸਮਾਜ ਭਲਾਈ, ਸਿਹਤ, ਨਗਰ ਨਿਗਮ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੇਂਡੂ ਵਿਕਾਸ ਅਤੇ ਹੋਰਾਂ ਨੂੰ ਰੋਜ਼ਾਨਾ ਆਪਣੇ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ ਹੈ।

Facebook Comments

Trending