ਅਪਰਾਧ

ਐਨਆਈਏ ਬੰਬ ਕਾਂਡ ਦੋਸ਼ੀ ਦੀ ਜਾਣਕਾਰੀ ਦੇਣ ਵਾਲੇ ਨੂੰ ਦੇਵੇਗੀ 5 ਲੱਖ ਰੁਪਏ ਦਾ ਇਨਾਮ, ਦਿੱਲੀ ਅਤੇ ਚੰਡੀਗੜ੍ਹ ਕੰਟਰੋਲ ਰੂਮ ਦੇ ਨੰਬਰ ਜਾਰੀ

Published

on

ਲੁਧਿਆਣਾ : ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਚਾਰ ਮਹੀਨੇ ਪਹਿਲਾਂ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ 23 ਦਸੰਬਰ, 2021 ਨੂੰ ਹੋਏ ਬੰਬ ਧਮਾਕੇ ਦੇ ਮੁਲਜ਼ਮਾਂ ਦੀ ਰਿਪੋਰਟ ਕਰਨ ਵਾਲੇ ਨੂੰ 5 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਸੂਚਨਾ ਦੇਣ ਵਾਲੇ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਐਨਆਈਏ ਨੇ ਆਪਣੇ ਟਵਿੱਟਰ ਹੈਂਡਲ ‘ਤੇ ਟਵੀਟ ਕੀਤਾ ਅਤੇ ਇਨਾਮ ਨਾਲ ਸਬੰਧਤ ਇੱਕ ਪੋਸਟ ਸਾਂਝੀ ਕੀਤੀ।

ਇਸ ਵਿਚ ਕਿਹਾ ਗਿਆ ਹੈ ਕਿ ਜੇਕਰ ਕੋਈ 23 ਦਸੰਬਰ 2021 ਨੂੰ ਲੁਧਿਆਣਾ ਕੋਰਟ ਕੰਪਲੈਕਸ ਦੀ ਦੂਜੀ ਮੰਜ਼ਿਲ ‘ਤੇ ਹੋਏ ਧਮਾਕੇ ਦੇ ਮਾਮਲੇ ਵਿਚ ਕਿਸੇ ਵੀ ਦੋਸ਼ੀ ਬਾਰੇ ਕੋਈ ਜਾਣਕਾਰੀ ਦਿੰਦਾ ਹੈ ਤਾਂ ਉਸ ਨੂੰ 5 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਸੰਪਰਕ ਨੰਬਰ 011-24368800, 0172-2682901 ਅਤੇ ਵਟਸਐਪ ਨੰਬਰ 85859-31100 ਵੀ ਜਾਰੀ ਕੀਤੇ ਗਏ ਹਨ। ਐੱਨਆਈਏ ਵੱਲੋਂ ਜਾਰੀ ਚੰਡੀਗੜ੍ਹ ਕੰਟਰੋਲ ਰੂਮ ਦੇ ਨੰਬਰ ਤੇ ਸੰਪਰਕ ਕਰਨ ਤੇ ਕੰਟਰੋਲ ਰੂਮ ਦੇ ਸੰਚਾਲਕ ਨੇ ਮੰਨਿਆ ਕਿ ਇਹ ਨੰਬਰ ਜਾਰੀ ਹੋ ਚੁੱਕਾ ਹੈ।

ਬੰਬ ਧਮਾਕੇ ਦੇ 20 ਦਿਨਾਂ ਬਾਅਦ 13 ਜਨਵਰੀ, 2022 ਨੂੰ ਐਨਆਈਏ ਨੇ ਵੱਖਰੀ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਇਸ ਮਾਮਲੇ ਚ ਹੁਣ ਤੱਕ ਮਹਿਲਾ ਪੁਲਸ ਮੁਲਾਜ਼ਮ ਤੇ ਉਸ ਦੇ ਰਿਸ਼ਤੇਦਾਰਾਂ, ਧਮਾਕੇ ਚ ਮਾਰੇ ਗਏ ਬਰਖਾਸਤ ਕਾਂਸਟੇਬਲ ਗਗਨਦੀਪ ਦੇ ਦੋਸਤ ਸਮੇਤ ਕਈ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਬਾਅਦ ਵਿਚ ਮਹਿਲਾ ਪੁਲਸ ਮੁਲਾਜ਼ਮ ਨੂੰ ਬਰਖਾਸਤ ਕਰ ਦਿੱਤਾ ਗਿਆ।

Facebook Comments

Trending

Copyright © 2020 Ludhiana Live Media - All Rights Reserved.