Connect with us

ਪੰਜਾਬ ਨਿਊਜ਼

ਪੰਜਾਬ ਦੇ ਮਸ਼ਹੂਰ ਨੇਤਾ ਦੇ ਕ/ਤਲ ਮਾਮਲੇ ‘ਚ NIA ਦੀ ਐਂਟਰੀ, ਹੁਣ ਖੁੱਲ੍ਹਣਗੇ ਭੇਦ

Published

on

ਚੰਡੀਗੜ੍ਹ : ਕੇਂਦਰੀ ਜਾਂਚ ਏਜੰਸੀ (ਐਨਆਈਏ) ਨੇ ਹੁਣ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਦੇ ਆਗੂ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੇ ਨੰਗਲ ਵਿੱਚ ਹੋਏ ਜਨਤਕ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨੀਂ ਦਿੱਲੀ ‘ਚ ਬੱਗਾ ਕਤਲ ਕਾਂਡ ‘ਚ NIA ਨੇ ਇਕ ਵੱਖਰਾ ਮਾਮਲਾ ਦਰਜ ਕੀਤਾ ਹੈ, ਜੋ ਹੁਣ ਜਲਦ ਹੀ ਪੰਜਾਬ ਪੁਲਸ ਵਲੋਂ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਨੂੰ ਪੁੱਛਗਿੱਛ ਲਈ ਰਿਮਾਂਡ ‘ਤੇ ਲੈ ਸਕਦੀ ਹੈ।

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਸੀ ਕਿ ਐਸਐਸਓਸੀ ਮੋਹਾਲੀ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਰੂਪਨਗਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ ਅਤੇ ਕਤਲ ਦੇ ਦੋਸ਼ੀ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਦੇ ਸਮਰਥਕ ਅੱਤਵਾਦੀ ਮਾਡਿਊਲ ਦੇ ਦੋ ਸੰਚਾਲਕਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਦਾ ਸਮਰਥਨ ਪ੍ਰਾਪਤ ਇਸ ਅੱਤਵਾਦੀ ਮਾਡਿਊਲ ਨੂੰ ਪੁਰਤਗਾਲ ਸਥਿਤ ਵਿਦੇਸ਼ੀ ਹੈਂਡਲਰਸ ਦੁਆਰਾ ਸੰਚਾਲਿਤ, ਪ੍ਰੇਰਿਤ ਅਤੇ ਫੰਡਿੰਗ ਕੀਤਾ ਜਾ ਰਿਹਾ ਸੀ।

ਡੀਜੀਪੀ ਨੇ ਕਿਹਾ ਸੀ ਕਿ ਗ੍ਰਿਫ਼ਤਾਰ ਕੀਤੇ ਗਏ ਸ਼ੂਟਰ ਮਨਦੀਪ ਕੁਮਾਰ ਉਰਫ ਮੰਗੀ ਅਤੇ ਸੁਰਿੰਦਰ ਕੁਮਾਰ ਉਰਫ਼ ਰਿੱਕਾ ਇਨ੍ਹਾਂ ਵਿਦੇਸ਼ੀ ਹੈਂਡਲਰਾਂ ਦੇ ਮੋਹਰੇ ਹਨ, ਜੋ ਪਾਕਿਸਤਾਨ ਸਥਿਤ ਅੱਤਵਾਦੀ ਮਾਸਟਰਮਾਈਂਡ ਦੇ ਸੰਚਾਲਕ ਹਨ। ਇਨ੍ਹਾਂ ਮੋਹਤਬਰਾਂ ਨੂੰ ਪੈਸਿਆਂ ਦਾ ਲਾਲਚ ਦੇ ਕੇ ਗਰੋਹ ਵਿੱਚ ਸ਼ਾਮਲ ਕੀਤਾ ਗਿਆ ਹੈ। ਮੁਲਜ਼ਮ ਦੇ ਇਸ ਮਾਡਿਊਲ ਨੂੰ ਚਲਾਉਣ ਵਾਲੇ ਅੱਤਵਾਦੀ ਸੰਗਠਨ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਇਸ ਸਬੰਧੀ 13-04-2024 ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 302 ਅਤੇ 34 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਦੇ ਤਹਿਤ ਨੰਗਲ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ।

Facebook Comments

Trending