Connect with us

ਪੰਜਾਬੀ

ਵਿਕਾਸ ਕਾਰਜਾਂ ਦੀ ਗੁਣਵੱਤਾ ਵਿਚ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ – ਵਿਧਾਇਕ ਬੈਂਸ

Published

on

No compromise on quality of development works: MLA Bains

ਲੁਧਿਆਣਾ :  ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਾਰਡ ਨੰਬਰ 34 ਵਿਚ ਈਸ਼ਰ ਨਗਰ ਦੀ ਗਲੀ ਅਤੇ ਇਸ ਦੇ ਨਾਲ ਲੱਗਦੀਆਂ ਸੰਪਰਕ ਗਲੀਆਂ ਨੂੰ ਆਰ.ਐਮ.ਸੀ. ਨਾਲ ਕਰੀਬ 82.71 ਲੱਖ ਦੀ ਲਾਗਤ ਨਾਲ ਨਵੀਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ।

ਵਿਧਾਇਕ ਬੈਂਸ ਦੇ ਨਾਲ ਪਾਰਟੀ ਦੇ ਜਥੇਬੰਧਕ ਸਕੱਤਰ ਬਲਦੇਵ ਸਿੰਘ ਪ੍ਰਧਾਨ, ਕੌਮੀ ਪ੍ਰਧਾਨ ਯੂਥ ਵਿੰਗ ਗਗਨਦੀਪ ਸਿੰਘ ਸੰਨੀ ਕੈਂਥ ਅਤੇ ਕੌਮੀ ਪ੍ਰਧਾਨ ਸਟੂਡੈਂਟ ਇਨਸਾਫ ਮੋਰਚਾ ਹਰਜਾਪ ਸਿੰਘ ਗਿੱਲ ਵੀ ਮੌਜੂਦ ਸਨ।

ਇਲਾਕਾ ਨਿਵਾਸੀਆ ਨੂੰ ਸੰਬੋਧਨ ਕਰਦਿਆ ਵਿਧਾਇਕ ਬੈਂਸ ਨੇ ਕਿਹਾ ਕਿ ਲੋਕ ਇਨਸਾਫ ਪਾਰਟੀ ਲੋਕਾਂ ਨੂੰ ਇਨਸਾਫ ਦੁਆਉਣ ਅਤੇ ਭਿ੍ਸ਼ਟਾਚਾਰ ਤੇ ਮਾਫ਼ੀਆ ਰਾਜ ਵਿਰੁੱਧ ਲੜਾਈ ਲੜਨ ਲਈ ਹੀ ਬਣਾਈ ਗਈ ਹੈ ਜੋ ਕਿ ਚੱਲ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ ਵਿਚ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕਰਦੀ। ਇਸ ਮੌਕੇ ਇਲਾਕਾ ਨਿਵਾਸੀਆ ਨੇ ਵਿਧਾਇਕ ਬੈਂਸ ਦਾ ਵਿਕਾਸ ਕਾਰਜ ਕਰਾਉਣ ਤੇ ਧੰਨਵਾਦ ਕਰਦੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ।

Facebook Comments

Trending