Connect with us

ਪੰਜਾਬੀ

ਬੁੱਢਾ ਦਰਿਆ ਦੇ ਪੁਨਰ ਸੁਰਜੀਤੀ ਪ੍ਰਾਜੈਕਟ ਲਈ ਫੰਡਾਂ ਦੀ ਕੋਈ ਕਮੀ ਨਹੀਂ – ਸਪੀਕਰ ਸੰਧਵਾਂ

Published

on

No shortage of funds for Budha river revitalization project - Speaker Sandhavan

ਲੁਧਿਆਣਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬੁੱਧਵਾਰ ਨੂੰ ਲੁਧਿਆਣਾ ’ਚੋਂ ਲੰਘਦੇ ਬੁੱਢਾ ਦਰਿਆ ਦਾ ਜਾਇਜ਼ਾ ਲੈਣ ਪਹੁੰਚੇ। ਸਵੇਰੇ ਕਰੀਬ 10 ਵਜੇ ਉਹ ਸਭ ਤੋਂ ਪਹਿਲਾਂ ਪਿੰਡ ਬਲੀਪੁਰ ਗਏ, ਜਿੱਥੇ ਬੁੱਢਾ ਦਰਿਆ ਸਤਲੁਜ ਦਰਿਆ ’ਚ ਡਿਗਦਾ ਹੈ। ਸਤਲੁਜ ਦੇ ਸਾਫ਼ ਪਾਣੀ ਵਿਚ ਘੁਲਦਾ ਜ਼ਹਿਰ ਦੇਖ ਕੇ ਉਹ ਖ਼ੁਦ ਵੀ ਹੈਰਾਨ ਰਹਿ ਗਏ।

ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਇੱਥੇ ਆਸ-ਪਾਸ ਦੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਉਹ ਪਿੰਡ ਗੌਂਸਪੁਰ ਪੁੱਜੇ। ਇੱਥੇ ਮੀਂਹ ਪੈਣ ਕਾਰਨ ਉਹ ਸਿੱਧਾ ਗੁਰਦੁਆਰਾ ਸਾਹਿਬ ਪੁੱਜੇ ਤੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਇੱਥੋਂ ਦੇ ਲੋਕਾਂ ਨੇ ਉਨ੍ਹਾਂ ਨੂੰ ਬੁੱਢਾ ਦਰਿਆ ਦੇ ਪਾਣੀ ਕਾਰਨ ਆ ਰਹੀਆਂ ਮੁਸ਼ਕਲਾਂ ਬਾਰੇ ਦੱਸਿਆ। ਉਨ੍ਹਾਂ ਨੂੰ ਪਿੰਡ ਦੀਆਂ ਹੋਰ ਸਮੱਸਿਆਵਾਂ ਤੋਂ ਵੀ ਜਾਣੂ ਕਰਵਾਇਆ।

ਉਨ੍ਹਾਂ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਬੁੱਢਾ ਦਰਿਆ ਦੇ ਪੁਨਰ ਸੁਰਜੀਤੀ ਪ੍ਰਾਜੈਕਟ ਬਾਰੇ ਜਾਣਕਾਰੀ ਲਈ ਕਿ ਕਿਸ ਤਰ੍ਹਾਂ ਦਰਿਆ ਨੂੰ ਪ੍ਰਦੂਸ਼ਣ ਮੁਕਤ ਕੀਤਾ ਜਾਵੇਗਾ?

ਉਨ੍ਹਾਂ ਅਧਿਕਾਰੀਆਂ ਨੂੰ ਇਸ ਯੋਜਨਾ ਦੇ ਨਿਪਟਾਰੇ ਵਿਚ ਤੇਜ਼ੀ ਲਿਆਉਣ ਲਈ ਕਿਹਾ ਹੈ, ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਰਾਹਤ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨੂੰ ਪੂਰਾ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਉਨ੍ਹਾਂ ਦੀ ਸਰਕਾਰ ਦਾ ਪਹਿਲਾ ਟੀਚਾ ਬੁੱਢਾ ਦਰਿਆ ਨੂੰ ਸਾਫ਼ ਕਰਨਾ ਹੈ।

 

 

Facebook Comments

Trending