ਪੰਜਾਬੀ

ਬਿਜਲੀ ਮੀਟਰ ਲਗਵਾਉਣ ਲਈ ਐਨ.ਓ.ਸੀ. ਦੀ ਨਹੀਂ ਕੋਈ ਲੋੜ- CM ਮਾਨ

Published

on

ਵਿਧਾਨ ਸਭਾ ਹਲਕਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਭ ਤੋਂ ਵੱਡੀ ਦਿੱਕਤ ਬਿਜਲੀ ਦੇ ਮੀਟਰ ਲਗਾਉਣ ਲਈ ਆ ਰਹੀ ਸੀ। ਉਨ੍ਹਾਂ ਦੱਸਿਆ ਕਿ ਆਮ ਆਦਮੀ ਆਪਣਾ ਘਰ ਤਾਂ ਔਖਾ ਸੌਖਾ ਹੋ ਕੇ ਬਣਾ ਲੈਂਦਾ ਸੀ ਪਰ ਬਿਜਲੀ ਵਿਭਾਗ ਵਲੋਂ ਮੀਟਰ ਲਗਾਉਣ ਲਈ ਨੌ ਆਬਜੈਕਸ਼ਨ ਸਰਟੀਫਿਕੇਟ (ਐਨ.ਓ.ਸੀ.) ਦੀ ਮੰਗ ਕੀਤੀ ਜਾਂਦੀ ਸੀ ਜਿਸ ਲਈ ਉਸ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਭਰ ਤੋਂ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਸਾਹਮਣੇ ਮੰਗ ਰੱਖੀ ਗਈ ਸੀ ਕਿ ਬਿਜਲੀ ਮੀਟਰ ਲਗਾਉਣ ਦੀਆਂ ਸ਼ਰਤਾਂ ਵਿੱਚ ਕੁਝ ਨਰਮੀ ਲਿਆਂਦੀ ਜਾਵੇ ਤਾਂ ਜੋ ਆਮ ਪਰਿਵਾਰਾਂ ਨੂੰ ਇਸ ਦਾ ਖਮਿਆਜ਼ਾ ਨਾ ਭੁਗਤਣਾ ਪਵੇ ਅਤੇ ਇੱਕ ਨਵੇਂ ਬਣਾਉਣ ਵਾਲੇ ਘਰ ਵਿੱਚ ਇੱਕ ਆਮ ਪਰਿਵਾਰ ਦਾ ਘਰ ਵੀ ਬਿਜਲੀ ਨਾਲ ਰੌਸ਼ਨ ਕਰ ਸਕੇ। ਵਿਧਾਇਕ ਗਰੇਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਦੀ ਇਸ ਮੰਗ ਨੂੰ ਜਾਇਜ਼ ਠਹਿਰਾਉਂਦੇ ਹੋਏ ਮੀਟਰ ਲਗਾਉਣ ਲਈ ਐਨ.ਓ.ਸੀ. ਦੀ ਸ਼ਰਤ ਨੂੰ ਹਟਾ ਦਿੱਤਾ ਗਿਆ ਹੈ।

ਮੁੱਖ ਮੰਤਰੀ ਸਰਦਾਰ ਮਾਨ ਦਾ ਧੰਨਵਾਦ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਮੀਟਰ ਲਗਾਉਣ ਲਈ ਐਨ.ਓ.ਸੀ. ਦੀ ਸ਼ਰਤ ਹਟਾਉਣ ਨਾਲ ਆਮ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ । ਵਿਧਾਇਕ ਗਰੇਵਾਲ ਨੇ ਕਿਹਾ ਕਿ ਉਦਯੋਗ ਨਾਲ ਸਬੰਧਤ ਵੀ ਕੁਝ ਮੰਗਾਂ ਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਹਰੀ ਝੰਡੀ ਦਿੱਤੀ ਗਈ ਹੈ , ਜਿਸ ਨਾਲ ਸ਼ਹਿਰ ਵਾਸੀਆਂ ਨੂੰ ਹੀ ਨਹੀਂ ਪੂਰੇ ਸੂਬੇ ਭਰ ਦੇ ਵਪਾਰੀ ਵਰਗ ਨੂੰ ਵੱਡੀ ਰਾਹਤ ਮਿਲੇਗੀ।

Facebook Comments

Trending

Copyright © 2020 Ludhiana Live Media - All Rights Reserved.