ਪੰਜਾਬੀ

ਲੁਧਿਆਣਾ ਵਾਸੀਆਂ ਨੂੰ ਐਨ.ਓ.ਸੀ. ਦੇ ਮਸਲੇ ਤੋਂ ਜਲਦ ਮਿਲੇਗਾ ਛੁਟਕਾਰਾ – ਵਿਧਾਇਕ ਬੱਗਾ

Published

on

ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਬੀਤੇ ਕੱਲ੍ਹ ਚੰਡੀਗੜ੍ਹ ਵਿਖੇ ਰਾਜ ਸਭਾ ਮੈਂਬਰ ਰਾਘਵ ਚੱਢਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਉਨ੍ਹਾਂ ਬਿਜਲੀ ਦੇ ਮੀਟਰਾਂ ਅਤੇ ਰਜਿਸਟਰੀਆਂ ਲਈ ਐਨ.ਓ.ਸੀ. ਦੇ ਮੁੱਦੇ ‘ਤੇ ਖਾਸ ਤਵੱਜੋ ਦੇਣ ਦੀ ਅਪੀਲ ਕੀਤੀ। ਉਨ੍ਹਾਂ ਚੱਢਾ ਨਾਲ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਵਿਕਾਸ ਕਾਰਜ਼ਾਂ ਤੋਂ ਇਲਾਵਾ ਵੱਖ-ਵੱਖ ਸੰਵੇਦਨਸ਼ੀਲ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਕੀਤੇ।

ਐਮ.ਪੀ. ਰਾਘਵ ਚੱਢਾ ਵਲੋਂ ਐਨ.ਓ.ਸੀ. ਦੇ ਮੁੱਦੇ ਦੇ ਜਲਦ ਨਿਪਟਾਰੇ ਦਾ ਭਰੋਸਾ ਦਿੰਦਿਆਂ ਕਿਹਾ ਕਿ ਹੋਰ ਮਸਲੇ ਵੀ ਇੱਕ-ਇੱਕ ਕਰਕੇ ਹੱਲ ਕੀਤੇ ਜਾਣਗੇ।ਵਿਧਾਇਕ ਚੌਧਰੀ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਾਕਾਤ ਦੌਰਾਨ ਉਨ੍ਹਾਂ ਰਾਜ ਸਭਾ ਮੈਂਬਰ ਚੱਢਾ ਦੇ ਧਿਆਨ ਵਿੱਚ ਲਿਆਂਦਾ ਕਿ ਆਮ ਜਨਤਾ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਪਟਵਾਰਖਾਨਿਆਂ ਵਿੱਚ ਵੀ ਆਮ ਲੋਕਾਂ ਦੀ ਸੁਣਵਾਈ ਨਹੀਂ ਹੋ ਰਹੀ।

Facebook Comments

Trending

Copyright © 2020 Ludhiana Live Media - All Rights Reserved.