Connect with us

ਪੰਜਾਬੀ

ਨੋਰਾ ਨੇ ਇਕ ਵਾਰ ਫ਼ਿਰ ਆਪਣੀ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਕੀਤਾ ਦੀਵਾਨਾ, ਰੈੱਡ ਡਰੈੱਸ ’ਚ ਲੱਗ ਰਹੀ ਬੇਹੱਦ ਹੌਟ

Published

on

Nora once again made the fans crazy with her look, looking very hot in a red dress.

ਬਾਲੀਵੁੱਡ ਅਦਾਕਾਰਾ ਨੋਰਾ ਫ਼ਤੇਹੀ ਦੀ ਖ਼ੂਬਸੂਰਤੀ ਦੇ ਲੱਖਾਂ ਲੋਕ ਦੀਵਾਨੇ ਹਨ। ਨੋਰਾ ਦੀ ਬੋਲਡ ਲੁੱਕ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਲੈਂਦੀ ਹੈ। ਨੋਰਾ ਆਪਣੀ ਇੰਸਟਾਗ੍ਰਾਮ ’ਤੇ ਵੀਡੀਓ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ ’ਚ ਨੋਰਾ ਨੂੰ ਮੁੰਬਈ ’ਚ ‘ਝਲਕ ਦਿਖਲਾ ਜਾ’ ਦੇ ਸੈੱਟ ’ਤੇ ਦੇਖਿਆ ਗਿਆ ਸੀ। ਇਸ ਦੌਰਾਨ ਸੋਸ਼ਲ ਮੀਡੀਆ ’ਤੇ ਨੋਰਾ ਦੀਆਂ ਕੁਝ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ, ਜੋ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

ਇਨ੍ਹਾਂ ਤਸਵੀਰਾਂ ’ਚ ਨੋਰਾ ਦੀ ਬੋਲਡ ਲੁੱਕ ਨਜ਼ਰ ਆਈ। ਲੁੱਕ ਦੀ ਗੱਲ ਕਰੀਏ ਤਾਂ ਨੋਰਾ ਰੈੱਡ ਕਲਰ ਦੀ ਡਰੈੱਸ ’ਚ ਖੂਬਸੂਰਤ ਨਜ਼ਰ ਆ ਰਹੀ ਹੈ। ਹਰ ਕੋਈ ਅਦਾਕਾਰਾ ਦੀ ਇਸ ਅੰਦਾਜ਼ ਨੂੰ ਬੇਹੱਦ ਪਸੰਦ ਕਰ ਰਿਹਾ ਹੈ।

ਨੋਰਾ ਜੋ ਵੀ ਪਹਿਰਾਵਾ ਪਾਉਂਦੀ ਹੈ ਅਦਾਕਾਰ ਉਸ ’ਚ ਪਰਫ਼ੈਕਟ ਨਜ਼ਰ ਆਉਂਦੀ ਹੈ। ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਮਿਨੀਮਲ ਮੇਕਅੱਪ ਕੀਤਾ ਹੋਇਆ ਹੈ। ਇਸ ਦੇ ਨਾਲ ਅਦਾਕਾਰਾ ਨੇ ਖੁੱਲ੍ਹੇ ਵਾਲ ਛੱਡੇ ਹਨ।

ਅਦਾਕਾਰਾ ਨੇ ਹੀਲ ਦੇ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ। ਇਸ ਲੁੱਕ ’ਚ ਨੋਰਾ ਕਾਫ਼ੀ ਹੌਟ ਲੱਗ ਰਹੀ ਹੈ। ਇਸ ਦੌਰਾਨ ਅਦਾਕਾਰਾ ਨੇ ਕੈਮਰੇ ਸਾਹਮਣੇ ਬੋਲਡ ਪੋਜ਼ ਦਿੱਤੇ ਹਨ।

ਤੁਹਾਨੂੰ ਦੱਸ ਦੇਈਏ ਕਿ ਪ੍ਰਸ਼ੰਸਕ ਨੋਰਾ ਦੀ ਅਦਾਕਾਰੀ ਤੋਂ ਜ਼ਿਆਦਾ ਅਦਾਕਾਰਾ ਦੇ ਡਾਂਸ ਨੂੰ ਪਸੰਦ ਕਰਦੇ ਹਨ। ਪ੍ਰਸ਼ੰਸਕ ਉਨ੍ਹਾਂ ਦੇ ਡਾਂਸ ਵੀਡੀਓ ਨੂੰ ਬੇਹੱਦ ਪਸੰਦ ਕਰਦੇ ਹਨ।

 

Facebook Comments

Trending