Connect with us

ਪੰਜਾਬੀ

ਪੰਜਾਬ ਦੀ ਕੈਟਰੀਨਾ ਕੈਫ਼ ਨਹੀਂ, ਮੈਂ ਸਿਰਫ਼ ਭਾਰਤ ਦੀ ਸ਼ਹਿਨਾਜ਼ ਗਿੱਲ ਬਣਨਾ ਚਾਹੁੰਦੀ ਹਾਂ

Published

on

Not Katrina Kaif of Punjab, I just want to be Shahnaz Gill of India

‘ਬਿੱਗ ਬੌਸ’ ਤੋਂ ਬਾਅਦ ਸ਼ਹਿਨਾਜ਼ ਗਿੱਲ ਦੀ ਪ੍ਰਸਿੱਧੀ ਨੂੰ ਚਾਰ ਚੰਨ ਲੱਗ ਗਏ। ਸ਼ਹਿਨਾਜ਼ ਗਿੱਲ ਹੁਣ ਇੰਨੀ ਮਸ਼ਹੂਰ ਹੋ ਗਈ ਹੈ ਕਿ ਦੇਸ਼ ਭਰ ਦੇ ਲੋਕ ਉਸ ਦੇ ਪ੍ਰਸ਼ੰਸਕ ਬਣ ਗਏ ਹਨ। ਇਸ ਦੇ ਨਾਲ ਹੀ ਸ਼ਹਿਨਾਜ਼ ਗਿੱਲ ਬਹੁਤ ਹੀ ਘੱਟ ਸਮੇਂ ’ਚ ਸਿਧਾਰਥ ਸ਼ੁਕਲਾ ਨਾਲ ਮਸ਼ਹੂਰ ਹੋਈ।

ਇੰਨਾ ਹੀ ਨਹੀਂ ਸ਼ਹਿਨਾਜ਼ ਦੀ ਅਦਾਕਾਰ ਸਿਧਾਰਥ ਸ਼ੁਕਲਾ ਨਾਲ ਕੈਮਿਸਟਰੀ ਨੂੰ ਇੰਨਾ ਪਸੰਦ ਕੀਤਾ ਗਿਆ ਕਿ ਪ੍ਰਸ਼ੰਸਕਾਂ ਨੇ ਉਸ ਦਾ ਨਾਂ ‘ਸਿਡਨਾਜ਼’ ਰੱਖਿਆ। ਸ਼ੋਅ ਦੌਰਾਨ ਸ਼ਹਿਨਾਜ਼ ਨੂੰ ਪੰਜਾਬ ਦੀ ਕੈਟਰੀਨਾ ਕੈਫ਼ ਵੀ ਕਿਹਾ ਜਾਂਦਾ ਸੀ ਪਰ ਹੁਣ ਸ਼ਹਿਨਾਜ਼ ਚਾਹੁੰਦੀ ਹੈ ਕਿ ਉਸ ਨੂੰ ਸ਼ਹਿਨਾਜ਼ ਗਿੱਲ ਦੇ ਨਾਂ ਨਾਲ ਹੀ ਬੁਲਾਇਆ ਜਾਵੇ।

ਹਾਲ ਹੀ ’ਚ ਬਾਲੀਵੁੱਡ ਬੱਬਲ ਦੇ ਨਾਲ ਇਕ ਰੈਪਿਡ ਫ਼ਾਇਰ ਦੌਰ ’ਚ ਸ਼ਹਿਨਾਜ਼ ਗਿੱਲ ਨੇ ਕਈ ਖੁਲਾਸੇ ਕੀਤੇ ਹਨ ਕਿ ਉਹ ਕਾਰਤਿਕ ਆਰੀਅਨ ਨੂੰ ਪਸੰਦ ਕਰਦੀ ਹੈ ਅਤੇ ਉਸ ਦਾ ਬਹੁਤ ਸਤਿਕਾਰ ਕਰਦੀ ਹੈ। ਅਦਾਕਾਰਾ ਨੇ ਕਿਹਾ ਕਿ ‘ਤੁਸੀਂ ਕੰਮ ਕਰੋ, ਤੁਸੀਂ ਜ਼ਿੰਦਗੀ ’ਚ ਬਹੁਤ ਸਫ਼ਲ ਹੋ, ਭੁੱਲ ਭੂਲਾਇਆ 4, 5 ਅਤੇ 6 ਬਣਾਓ।’

ਇਸ ਦੌਰਾਨ ਜਦੋਂ ਸ਼ਹਿਨਾਜ਼ ਗਿੱਲ ਤੋਂ ਪੁੱਛਿਆ ਗਿਆ ਕਿ ਤੁਹਾਨੂੰ ਪੰਜਾਬ ਦੀ ਕੈਟਰੀਨਾ ਕੈਫ਼ ਦੇ ਨਾਂ ਨਾਲ ਬੁਲਾਇਆ ਜਾਂਦਾ ਹੈ ਤਾਂ ਇਸ ’ਤੇ ਕੀ ਕਹਿਣਾ ਹੈ ਤਾਂ ਸ਼ਹਿਨਾਜ਼ ਨੇ ਕਿਹਾ ਕਿ ‘ਮੈਂ ਪੰਜਾਬ ਦੀ ਕੈਟਰੀਨਾ ਕੈਫ਼ ਨਹੀਂ ਬਣਨਾ ਚਾਹੁੰਦੀ। ਮੇਰੇ ਤੋਂ ਗਲਤੀ ਹੋ ਗਈ ਹੈ, ਮੈਨੂੰ ਮਾਫ਼ ਕਰ ਦਿਓ, ਮੈਂ ਸਿਰਫ਼ ਭਾਰਤ ਦੀ ਸ਼ਹਿਨਾਜ਼ ਗਿੱਲ ਬਣਨਾ ਚਾਹੁੰਦੀ ਹਾਂ।’

ਇਕ ਵੀਡੀਓ ’ਚ ਸ਼ਹਿਨਾਜ਼ ਗਿੱਲ ਨੂੰ ਇਹ ਕਹਿੰਦੇ ਹੋਏ ਦੇਖਿਆ ਗਿਆ ਸੀ ਕਿ ਪੰਜਾਬ ਦੀ ਕੈਟਰੀਨਾ ਦਾ ਖ਼ਿਤਾਬ ਹੁਣ ਕੈਟਰੀਨਾ ਕੈਫ਼ ਨੂੰ ਜਾਣਾ ਚਾਹੀਦਾ ਹੈ ਕਿਉਂਕਿ ਉਸਦਾ ਵਿਆਹ ਇਕ ਪੰਜਾਬੀ ਵਿੱਕੀ ਕੌਸ਼ਲ ਨਾਲ ਹੋਇਆ ਹੈ।

ਸ਼ਹਿਨਾਜ਼ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਜਲਦ ਹੀ ਫ਼ਿਲਮ ‘ਕਭੀ ਈਦ ਕਭੀ ਦੀਵਾਲੀ’ ’ਚ ਨਜ਼ਰ ਆਵੇਗੀ। ਅਦਾਕਾਰਾ ਇਸ ਫ਼ਿਲਮ ਦੀ ਸ਼ੂਟਿੰਗ ਕਰ ਰਹੀ ਹੈ। ਇਸ ਫ਼ਿਲਮ ’ਚ ਸਿਧਾਰਥ ਨਿਗਮ ਅਤੇ ਰਾਘਵ ਜੁਆਲ ਵੀ ਹਨ। ਇਸ ਤੋਂ ਇਲਾਵਾ ਫ਼ਿਲਮ ’ਚ ਵੇਂਕਟੇਸ਼, ਪੂਜਾ ਹੇਗੜੇ, ਪਲਕ ਤਿਵਾਰੀ ਅਤੇ ਜੱਸੀ ਗਿੱਲ ਵੀ ਨਜ਼ਰ ਆਉਣਗੇ। ‘ਕਭੀ ਈਦ ਕਭੀ ਦੀਵਾਲੀ’ ਫ਼ਰਹਾਦ ਸਾਮਜੀ ਵੱਲੋਂ ਨਿਰਦੇਸ਼ਿਤ ਹੈ ਅਤੇ ਸਾਜਿਦ ਨਾਡਿਆਡਵਾਲਾ ਅਤੇ ਸਲਮਾਨ ਵੱਲੋਂ ਨਿਰਮਿਤ ਹੈ।

Facebook Comments

Trending