Connect with us

ਪੰਜਾਬ ਨਿਊਜ਼

ਪੀਜੀਆਈ ਹੀ ਨਹੀਂ, ਪੰਜਾਬ ਦੇ 275 ਹਸਪਤਾਲਾਂ ਦਾ ਵੀ ਆਯੁਸ਼ਮਾਨ ਦਾ 250 ਕਰੋੜ ਰੁਪਏ ਦਾ ਬਕਾਇਆ

Published

on

Not only PGI, 275 hospitals of Punjab also owe Ayushman Rs 250 crore.

ਲੁਧਿਆਣਾ : ‘ਆਯੁਸ਼ਮਾਨ ਭਾਰਤ: ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਅਦਾਇਗੀ ਨਾ ਹੋਣ ਕਾਰਨ ਹਸਪਤਾਲਾਂ ਨੂੰ ਮਰੀਜ਼ਾਂ ਦੇ ਇਲਾਜ ਵਿੱਚ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਚੰਡੀਗੜ੍ਹ ਪੀਜੀਆਈ ਹੀ ਨਹੀਂ, ਪੰਜਾਬ ਦੇ 275 ਹਸਪਤਾਲਾਂ ਦਾ ਵੀ 250 ਕਰੋੜ ਰੁਪਏ ਦਾ ਬਕਾਇਆ ਹੈ। ਇਨ੍ਹਾਂ ਵਿਚ 100 ਸਰਕਾਰੀ ਅਤੇ 175 ਪ੍ਰਾਈਵੇਟ ਹਸਪਤਾਲ ਸ਼ਾਮਲ ਹਨ।

ਪੀ ਜੀ ਆਈ ਚੰਡੀਗੜ੍ਹ ਨੇ ਬਕਾਇਆ ਨਾ ਦੇਣ ਕਾਰਨ ਪੰਜਾਬ ਦੇ ਆਯੂਸ਼ਮਾਨ ਧਾਰਕਾਂ ਦਾ ਇਲਾਜ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਦੇ ਨਾਲ ਹੀ ਪੰਜਾਬ ਦੇ 175 ਪ੍ਰਾਈਵੇਟ ਹਸਪਤਾਲਾਂ ਨੇ ਇਲਾਜ ਤੋਂ ਹੱਥ ਪਿੱਛੇ ਖਿੱਚ ਲਏ ਹਨ। ਸਰਕਾਰੀ ਹਸਪਤਾਲਾਂ ਚ ਵੀ ਫੰਡ ਨਾ ਹੋਣ ਕਾਰਨ ਮਰੀਜ਼ਾਂ ਨੂੰ ਬਿਨਾਂ ਇਲਾਜ ਦੇ ਹੀ ਵਾਪਸ ਪਰਤਣਾ ਪੈਂਦਾ ਹੈ।

ਪੰਜਾਬ ਵਿੱਚ ਇਹ ਸਕੀਮ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਨਾਂ ਹੇਠ ਲਾਗੂ ਕੀਤੀ ਗਈ ਸੀ। ਇਸ ਦੇ ਤਹਿਤ ਕਾਰਡ ਧਾਰਕਾਂ ਨੂੰ ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ। ਸਰਕਾਰ ਨੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਨੂੰ ਆਯੁਸ਼ਮਾਨ ਨਾਲ ਜੋੜਿਆ ਸੀ ਪਰ ਬਕਾਇਆ ਨਾ ਮਿਲਣ ਕਾਰਨ ਪ੍ਰਾਈਵੇਟ ਹਸਪਤਾਲਾਂ ਨੇ ਉਨ੍ਹਾਂ ਦਾ ਇਲਾਜ ਬੰਦ ਕਰ ਦਿੱਤਾ ਹੈ।

ਨੈਸ਼ਨਲ ਹੈਲਥ ਅਥਾਰਟੀ ਨੇ ਪੰਜਾਬ ਵਿੱਚ ਆਯੂਸ਼ਮਾਨ ਸਕੀਮ ਤਹਿਤ ਹਸਪਤਾਲਾਂ ਦੇ ਬਕਾਏ ਜਾਰੀ ਨਾ ਕਰਨ ‘ਤੇ ਵੀ ਚਿੰਤਾ ਜ਼ਾਹਰ ਕੀਤੀ ਹੈ। ਅਥਾਰਟੀ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਇਸ ਬਾਰੇ ਕਈ ਵਾਰ ਪੰਜਾਬ ਸਰਕਾਰ ਨੂੰ ਲਿਖ ਚੁੱਕੀ ਹੈ ਪਰ ਪੰਜਾਬ ਦੇ ਹਸਪਤਾਲਾਂ ਨੂੰ ਲੰਬੇ ਸਮੇਂ ਤੋਂ ਬਕਾਇਆ ਰਾਸ਼ੀ ਜਾਰੀ ਨਹੀਂ ਕੀਤੀ ਗਈ।

ਇਸ ਯੋਜਨਾ ਲਈ ਕੇਂਦਰ ਵੱਲੋਂ 60 ਫੀਸਦੀ ਅਤੇ ਸੂਬਾ ਸਰਕਾਰ ਵੱਲੋਂ 40 ਫੀਸਦੀ ਦੇ ਅਨੁਪਾਤ ਨਾਲ 15 ਦਿਨਾਂ ‘ਚ ਹਸਪਤਾਲ ਦੇ ਬਿੱਲਾਂ ਦਾ ਭੁਗਤਾਨ ਕਰਨਾ ਜ਼ਰੂਰੀ ਹੈ। ਕੇਂਦਰ ਰਾਜ ਨੂੰ ਪੈਸਾ ਜਾਰੀ ਕਰਦਾ ਹੈ ਅਤੇ ਰਾਜ ਸਰਕਾਰ ਦੁਆਰਾ ਹਸਪਤਾਲਾਂ ਨੂੰ ਭੁਗਤਾਨ ਕੀਤਾ ਜਾਂਦਾ ਹੈ। ਅਧਿਕਾਰੀ ਨੇ ਕਿਹਾ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਵੀ ਆਯੁਸ਼ਮਾਨ ਭਾਰਤ ਯੋਜਨਾ ਲਾਗੂ ਨਹੀਂ ਕੀਤੀ ਹੈ ਅਤੇ ਸੰਭਾਵਨਾ ਹੈ ਕਿ ‘ਆਪ’ ਸਰਕਾਰ ਪੰਜਾਬ ਵਿਚ ਵੀ ਇਸ ਯੋਜਨਾ ਨੂੰ ਬੰਦ ਨਾ ਕਰ ਦੇਵੇ ।

 

 

Facebook Comments

Trending