Connect with us

ਲੁਧਿਆਣਾ ਨਿਊਜ਼

2 ਦਰਜਨ ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਨੋਟਿਸ ਹੋਇਆ ਜਾਰੀ, ਜਾਣੋ ਕੀ ਹੈ ਮਾਮਲਾ

Published

on

ਲੁਧਿਆਣਾ: ਲੁਧਿਆਣਾ ਪੁਲਿਸ ਕਮਿਸ਼ਨਰੇਟ ਵੱਲੋਂ 25 ਪੁਲਿਸ ਮੁਲਾਜ਼ਮਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਪੁਲਿਸ ਮੁਲਾਜ਼ਮਾਂ ਨੂੰ ਨੋਟਿਸ ਜਾਰੀ ਕਰਕੇ ਤੁਰੰਤ ਪ੍ਰਭਾਵ ਨਾਲ ਡਿਊਟੀ ‘ਤੇ ਪਰਤਣ ਦੇ ਹੁਕਮ ਜਾਰੀ ਕੀਤੇ ਗਏ ਹਨ | ਅਜਿਹਾ ਕਰਨ ਵਿੱਚ ਅਸਫਲ ਰਹਿਣ ਦੇ ਨਤੀਜੇ ਵਜੋਂ ਉਕਤ ਕਰਮਚਾਰੀਆਂ ਦੀ ਤਨਖਾਹ ਵਿੱਚ ਕਟੌਤੀ ਹੋ ਸਕਦੀ ਹੈ।

ਇਹ ਹੁਕਮ ਲੁਧਿਆਣਾ ਪੁਲਿਸ ਕਮਿਸ਼ਨਰੇਟ ਤੋਂ ਤਨਖ਼ਾਹ ਲੈ ਕੇ ਦੂਜੇ ਜ਼ਿਲ੍ਹਿਆਂ ਵਿੱਚ ਡਿਊਟੀ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਲਈ ਜਾਰੀ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ 25 ਦੇ ਕਰੀਬ ਪੁਲੀਸ ਮੁਲਾਜ਼ਮ ਜਾਂ ਤਾਂ ਸੇਵਾਮੁਕਤ ਅਧਿਕਾਰੀਆਂ ਨਾਲ ਡਿਊਟੀ ਕਰ ਰਹੇ ਹਨ ਅਤੇ ਇਨ੍ਹਾਂ ਵਿੱਚੋਂ ਕੁਝ ਮੁਲਾਜ਼ਮ ਅਜਿਹੇ ਵੀ ਹਨ ਜੋ ਜ਼ਿਲ੍ਹੇ ਵਿੱਚੋਂ ਤਬਾਦਲੇ ਕੀਤੇ ਗਏ ਅਧਿਕਾਰੀਆਂ ਨਾਲ ਗੰਨਮੈਨ, ਚੌਥੇ ਦਰਜੇ ਦੇ ਮੁਲਾਜ਼ਮ ਵਜੋਂ ਡਿਊਟੀ ਕਰ ਰਹੇ ਹਨ।

ਅਜਿਹੇ ਕਰਮਚਾਰੀਆਂ ਨੂੰ ਜ਼ਿਲੇ ‘ਚ ਡਿਊਟੀ ‘ਤੇ ਵਾਪਸ ਆਉਣ ਦੇ ਆਦੇਸ਼ ਦਿੱਤੇ ਗਏ ਹਨ, ਨਹੀਂ ਤਾਂ ਉਨ੍ਹਾਂ ਨੂੰ ਤਨਖਾਹ ਸੰਬੰਧੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੁਲੀਸ ਅਨੁਸਾਰ ਅਜਿਹੇ ਮੁਲਾਜ਼ਮਾਂ ਨੂੰ ਨੋਟਿਸ ਵੀ ਜਾਰੀ ਕੀਤੇ ਗਏ ਹਨ।ਪੁਲੀਸ ਅਧਿਕਾਰੀਆਂ ਅਨੁਸਾਰ ਪੁਲੀਸ ਕਮਿਸ਼ਨਰੇਟ ਅਧੀਨ ਆਉਂਦੇ ਮੁਲਾਜ਼ਮਾਂ ਨੂੰ ਪੁਲੀਸ ਹੈੱਡਕੁਆਰਟਰ ਦੇ ਹੁਕਮਾਂ ’ਤੇ ਗੰਨਮੈਨ ਵਜੋਂ ਤਾਇਨਾਤ ਕੀਤਾ ਗਿਆ ਸੀ ਪਰ ਵਿਭਾਗ ਤੋਂ ਮਨਜ਼ੂਰੀ ਲਏ ਬਿਨਾਂ ਕੁਝ ਮੁਲਾਜ਼ਮ ਜ਼ਿਲ੍ਹੇ ਤੋਂ ਬਾਹਰ ਰਹਿ ਕੇ ਡਿਊਟੀ ਨਿਭਾ ਰਹੇ ਹਨ, ਜਦੋਂਕਿ ਉਨ੍ਹਾਂ ਦੀਆਂ ਤਨਖਾਹਾਂ ਪੁਲੀਸ ਵੱਲੋਂ ਅਦਾ ਕੀਤੀਆਂ ਜਾ ਰਹੀਆਂ ਹਨ। ਲੁਧਿਆਣਾ ਪੁਲਿਸ ਕਮਿਸ਼ਨਰੇਟ ਹੈ। ਇਹ ਕਦਮ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦਿਆਂ ਚੁੱਕਿਆ ਜਾ ਰਿਹਾ ਹੈ।

 

Facebook Comments

Trending