Connect with us

ਪੰਜਾਬ ਨਿਊਜ਼

ਰਾਜ ਸਭਾ ਚੋਣਾਂ ਲਈ ਅੱਜ ਹੋਵੇਗਾ ਨੋਟੀਫਿਕੇਸ਼ਨ ਜਾਰੀ, 31 ਮਈ ਤੱਕ ਹੋਣਗੀਆਂ ਨਾਮਜ਼ਦਗੀਆਂ

Published

on

Notification for Rajya Sabha elections will be issued today, nominations will be by May 31

ਚੰਡੀਗੜ੍ਹ : ਪੰਜਾਬ ਦੇ 2 ਰਾਜ ਸਭਾ ਮੈਂਬਰਾਂ ਦੀ ਚੋਣ ਦੇ ਮੱਦੇਨਜ਼ਰ ਮੰਗਲਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ, ਉਮੀਦਵਾਰ 31 ਮਈ 2022 ਤੱਕ ਨਾਮਜ਼ਦਗੀਆਂ ਭਰ ਸਕਦੇ ਹਨ। ਪੰਜਾਬ ਤੋਂ ਚੁਣੇ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਤੇ ਬਲਵਿੰਦਰ ਸਿੰਘ ਦੇ 4 ਜੁਲਾਈ 2022 ਨੂੰ ਸੇਵਾਮੁਕਤ ਹੋਣ ਕਰਕੇ ਉਨ੍ਹਾਂ ਦੇ ਅਹੁਦੇ ਦੀ ਮਿਆਦ ਖ਼ਤਮ ਹੋਣ ਵਾਲੀ ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਸ਼ਡਿਊਲ ਮੁਤਾਬਕ ਨੋਟੀਫਿਕੇਸ਼ਨ ਜਾਰੀ ਕਰਨ ਦੀ ਮਿਤੀ 24 ਮਈ 2022 ਹੈ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 31 ਮਈ ਹੈ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 1 ਜੂਨ ਨੂੰ ਹੋਵੇਗੀ। ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 3 ਜੂਨ ਨਿਰਧਾਰਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਮਿਤੀ 10 ਜੂਨ 2022 ਨੂੰ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਤੇ ਵੋਟਾਂ ਦੀ ਗਿਣਤੀ ਵੀ ਇਸੇ ਦਿਨ ਸ਼ਾਮ 5 ਵਜੇ ਹੋਵੇਗੀ। ਚੋਣਾਂ ਦਾ ਕੰਮ 13 ਜੂਨ ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ। ਡਾ. ਰਾਜੂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਦੇ ਸਕੱਤਰ, ਜੋ ਰਾਜ ਸਭਾ ਚੋਣਾਂ ਲਈ ਰਿਟਰਨਿੰਗ ਅਫ਼ਸਰ ਹਨ, ਕੋਲ ਜਨਤਕ ਛੁੱਟੀ ਵਾਲੇ ਦਿਨ ਨੂੰ ਛੱਡ ਕੇ 24 ਤੋਂ 31 ਮਈ ਤੱਕ ਕਿਸੇ ਵੀ ਦਿਨ ਦੁਪਹਿਰ 11 ਤੋਂ ਦੁਪਹਿਰ 3 ਵਜੇ ਤੱਕ ਦਾਇਰ ਕੀਤੇ ਜਾਣਗੇ।

Facebook Comments

Trending