ਪੰਜਾਬੀ

ਸਿਹਤ ਸੇਵਾਵਾਂ ਦੇ ਲੁੱਟ ਤੰਤਰ ਖ਼ਿਲਾਫ਼ ਨਾਵਲ ਲਿਫ਼ਾਫ਼ਾ ਪੰਜਾਬੀ ਭਵਨ ਵਿਖੇ ਲੋਕ ਅਰਪਨ

Published

on

ਲੁਧਿਆਣਾ : ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬੀ ਭਵਨ ਲੁਧਿਆਣਾ ਵਿਖੇ ਬਹੁ ਵਿਧਾਈ ਲੇਖਕ ਇੰਜਃ ਡੀ ਐੱਮ ਸਿੰਘ ਦਾ ਨਾਵਲ ਲਿਫ਼ਾਫ਼ਾ ਲੋਕ ਅਰਪਨ ਕੀਤਾ ਗਿਆ। ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਇਸ ਇਕੱਤਰਤਾ ਵਿੱਚ ਪੰਜਾਬੀ ਸਾਹਿੱਤ ਅਕਾਡਮੀ ਦੇ ਪ੍ਰਧਾਨ ਡਾਃ ਲਖਵਿੰਦਰ ਸਿੰਘ ਜੌਹਲ, ਜਨ ਸਕੱਤਰ ਡਾਃ ਗੁਰਇਕਬਾਲ ਸਿੰਘ,ਪ੍ਰੋਃ.ਗੁਰਭਜਨ ਸਿੰਘ ਗਿੱਲ ਪਾਠਕਾਂ ਲਈ ਲੋਕ ਅਰਪਨ ਕੀਤਾ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਡਾਃ ਲਖਵਿੰਦਰ ਸਿੰਘ ਜੌਹਲ ਨੇ ਕਿਹਾ ਕਿ ਬਹੁਕੌਮੀ ਕੰਪਨੀਆਂ ਵੱਲੋਂ ਸਿਹਤ ਸੈਕਟਰ ਵਿੱਚ ਮਚਾਏ ਲੁੱਟ ਤੰਤਰ ਦੇ ਖਿਲਾਫ਼ ਇਹ ਪਹਿਲੀ ਸੁਚੇਤ ਰਚਨਾ ਹੈ ਜਿਸ ਦਾ ਸੁਆਗਤ ਕਰਨਾ ਬਣਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਭ ਇਸ ਲੁੱਟ ਦਾ ਸ਼ਿਕਾਰ ਹਾਂ ਪਰ ਬੋਲਦੇ ਨਹੀਂ ਇਸੇ ਕਰਕੇ ਸਿਹਤ ਸੇਵਾਵਾਂ ਦੇ ਨਾਮ ਤੇ ਮਹਿੰਗੇ ਹਸਪਤਾਲਾਂ ਦਾ ਮੱਕੜਜਾਲ ਫ਼ੈਲ ਰਿਹਾ ਹੈ ਅਤੇ ਸਰਕਾਰੀ ਸਿਹਤ ਸੇਵਾਵਾਂ ਲਈ ਸਾਧਨ ਸੁੰਗੜ ਰਹੇ ਹਨ।

ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਕਾਰਪੋਰੇਟ ਜ਼ਿਮੇਵਾਰੀ ਐਕਟ ਅਧੀਨ ਵੱਖ ਵੱਖ ਕਾਰੋਬਾਰੀਆਂ ਨੇ ਕੁਝ ਰਕਮ ਸਮਾਜ ਸੇਵਾ. ਸਿਹਤ ਤੇ ਸਿੱਖਿਆ ਅਦਾਰਿਆਂ ਲਈ ਰਾਖਵੀਂ ਕਰਨੀ ਸੀ ਪਰ ਉਨ੍ਹਾਂ ਕਾਰਪੋਰੇਟ ਘਰਾਣਿਆਂ ਨੇ ਬਾਹਰ ਦਾਨ ਦੇਣ ਦੀ ਥਾਂ ਇਨ੍ਹਾਂ ਖੇਤਰਾਂ ਵਿੱਚ ਵੀ ਅਦਾਰੇ ਸਥਾਪਤ ਕਰਕੇ ਆਪਣਾ ਸਾਮਰਾਜ ਹੋਰ ਵਧਾ ਲਿਆ ਹੈ। ਇੰਜ ਡੀ ਐੱਮ ਸਿੰਘ ਦਾ ਨਾਵਲ ਲਿਫ਼ਾਫ਼ਾ ਸਰਵੇਖਣ ਤੇ ਵਿਸ਼ਲੇਸ਼ਣ ਮੂਲਕ ਗਲਪ ਰਚਨਾ ਹੋਣ ਕਾਰਨ ਪਾਠਕਾਂ ਲਈ ਦਿਲਚਸਪੀ ਦਾ ਆਧਾਰ ਬਣੇਗੀ।

Facebook Comments

Trending

Copyright © 2020 Ludhiana Live Media - All Rights Reserved.