Connect with us

ਪੰਜਾਬ ਨਿਊਜ਼

ਹੁਣ ਬੱਚਿਆਂ ਨੂੰ ਪੰਜਾਬ ਦੇ ਸਕੂਲਾਂ ‘ਚ ਪੜ੍ਹਾਇਆ ਜਾਵੇਗਾ ‘ਕਿਸਾਨ ਅੰਦੋਲਨ’

Published

on

Now children will be taught 'Kisan Andolan' in schools of Punjab.

ਪੰਜਾਬ ਦੀ ਮਾਨ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਸਕੂਲੀ ਸਿਲੇਬਸ ‘ਚ ਇਕ ਹੋਰ ਨਵਾਂ ਚੈਪਟਰ ਜੋੜਨ ਦਾ ਐਲਾਨ ਕੀਤਾ ਹੈ। ਹੁਣ ਬੱਚਿਆਂ ਨੂੰ ਸਕੂਲਾਂ ‘ਚ ਕਿਸਾਨ ਅੰਦੋਲਨ ਪੜ੍ਹਾਇਆ ਜਾਵੇਗਾ। ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾਉਣ ਵਾਲੇ ਲਗਭਗ ਡੇਢ ਸਾਲ ਤੱਕ ਚੱਲੇ ਕਿਸਾਨ ਅੰਦੋਲਨ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਸਕੂਲਾਂ ਦੇ ਪਾਠਕ੍ਰਮ ‘ਚ ਸ਼ਾਮਲ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਕੇਂਦਰ ਸਰਕਾਰ ਨੇ ਤਿੰਨੇ ਖੇਤੀ ਕਾਨੂੰਨ ਵਾਪਸ ਲੈ ਲਏ ਸਨ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਬਾਰੇ ਪੜ੍ਹ ਕੇ ਬੱਚਿਆਂ ਨੂੰ ਆਪਣੇ ਲੋਕਤੰਤਰੀ ਅਧਿਕਾਰਾਂ ਬਾਰੇ ਪਤਾ ਲੱਗੇਗਾ। ਉਨ੍ਹਾਂ ਨੇ ਕਿਹਾ ਕਿ ਇਸ ਨੂੰ ਪੜ੍ਹ ਕੇ ਬੱਚਿਆਂ ਨੂੰ ਪਤਾ ਲੱਗੇਗਾ ਕਿ ਕਿਵੇਂ ਇਕਜੁੱਟ ਹੋ ਕੇ ਨਾਗਰਿਕਾਂ ਨੇ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਸਾਹਮਣਾ ਕੀਤਾ ਅਤੇ ਕਿਵੇਂ ਇਸ ਅੰਦੋਲਨ ਦੇ ਚੱਲਦੇ ਕੇਂਦਰ ਨੇ 3 ਖੇਤੀ ਕਾਨੂੰਨ ਵਾਪਸ ਲਏ ਸਨ।

Facebook Comments

Trending