Connect with us

ਪੰਜਾਬ ਨਿਊਜ਼

ਹੁਣ ਨਰਸਰੀ ਤੋਂ 12ਵੀਂ ਜਮਾਤ ਤੱਕ ਪੰਜਾਬੀ ਦੀ ਪੜ੍ਹਾਈ ਹੋਵੇਗੀ ਲਾਜ਼ਮੀ

Published

on

Now learning Punjabi from nursery to 12th standard will be compulsory

ਪੰਜਾਬ ਸਰਕਾਰ ਵੱਲੋਂ ਮਾਂ ਬੋਲੀ ਪੰਜਾਬੀ ਲਈ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਇਸ ਦਾ ਖੁਲਾਸਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਪੰਜਾਬੀ ਦੀ ਪੜ੍ਹਾਈ ਨੂੰ ਲਾਜ਼ਮੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਰਾਜ ਭਾਸ਼ਾ ਐਕਟ ਵਿੱਚ ਇਸ ਸਬੰਧੀ ਲੋੜੀਂਦੀ ਸੋਧ ਵੀ ਕੀਤੀ ਜਾਵੇਗੀ।

ਦੱਸ ਦਈਏ ਕਿ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਹਾੜੇ ਦੇ ਮੱਦੇਨਜ਼ਰ ਪੰਜਾਬੀ ਮਾਤ ਭਾਸ਼ਾ ਦੇ ਵਿਕਾਸ ਨੂੰ ਲੈ ਕੇ ਵਿਚਾਰ-ਚਰਚਾ ਕਰਨ ਲਈ ਮੀਟਿੰਗ ਕੀਤੀ ਗਈ ਸੀ। ਇਸ ਮੀਟਿੰਗ ਮਗਰੋਂ ਸਿੱਖਿਆ ਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਪੰਜਾਬੀ ਦੀ ਪੜ੍ਹਾਈ ਲਾਜ਼ਮੀ ਕੀਤੀ ਹੋਈ ਹੈ। ਇਸ ਦੇ ਨਾਲ ਹੀ ਹੁਣ ਨਰਸਰੀ ਕਲਾਸਾਂ ’ਚ ਪੰਜਾਬੀ ਲਾਜ਼ਮੀ ਕਰਨ ਲਈ ਵਿਧਾਨ ਸਭਾ ਦੇ ਸੈਸ਼ਨ ਵਿਚ ਰਾਜ ਭਾਸ਼ਾ ਐਕਟ ਵਿੱਚ ਲੋੜੀਂਦੀ ਸੋਧ ਕਰ ਦਿੱਤੀ ਜਾਵੇਗੀ।

ਮੀਟਿੰਗ ’ਚ ਹਾਜ਼ਰ ਚਿੰਤਕਾਂ ਨੇ ਕਿਹਾ ਕਿ ਸੂਬੇ ਵਿਚ ਇਸ ਵੇਲੇ ਨਰਸਰੀ ਕਲਾਸਾਂ ’ਚ ਪੰਜਾਬੀ ਦੀ ਪੜ੍ਹਾਈ ਨਹੀਂ ਹੋ ਰਹੀ ਹੈ, ਇਸ ਲਈ ਬੱਚਿਆਂ ਨੂੰ ਪੰਜਾਬੀ ਭਾਸ਼ਾ ‘ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਹੋਣੇ ਚਾਹੀਦੇ ਹਨ। ਇਸੇ ਦੌਰਾਨ ਮੀਟਿੰਗ ‘ਚ ਮੌਜੂਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦੇ ਸੈਸ਼ਨਾਂ ਦੀ ਸਮੁੱਚੀ ਕਾਰਵਾਈ ’ਚ ਮਾਤ ਭਾਸ਼ਾ ਯਕੀਨੀ ਬਣਾਏ ਜਾਣ ਦਾ ਭਰੋਸਾ ਦਿੱਤਾ।

Facebook Comments

Trending