ਪੰਜਾਬ ਨਿਊਜ਼

ਹੁਣ ਆਂਗਣਵਾੜੀ ਕੇਂਦਰਾਂ ‘ਚ ‘ਮਾਰਕਫੈੱਡ’ ਕਰੇਗਾ ਰਾਸ਼ਨ ਦੀ ਸਪਲਾਈ

Published

on

ਪੰਜਾਬ ਸਰਕਾਰ ਨੇ ਸਿਹਤਮੰਦ ਪੰਜਾਬ ਵੱਲ ਇਕ ਹੋਰ ਕਦਮ ਅੱਗੇ ਵਧਾਉਂਦੇ ਹੋਏ ਵੱਡਾ ਉਪਰਾਲਾ ਕੀਤਾ ਹੈ। ਪੰਜਾਬ ਦੇ ਆਂਗਣਵਾੜੀ ਕੇਂਦਰਾਂ ‘ਚ ਹੁਣ ਬੱਚਿਆਂ ਅਤੇ ਔਰਤਾਂ ਲਈ ਮਾਰਕਫੈੱਡ ਰਾਸ਼ਨ ਦੀ ਸਪਲਾਈ ਕਰੇਗਾ। ਸਮਾਜਿਕ ਸੁਰੱਖਿਆ ਵਿਭਾਗ ਅਤੇ ਮਾਰਕਫੈੱਡ ‘ਚ ਇਸ ਨੂੰ ਲੈ ਕੇ ਕਰਾਰ ਹੋਇਆ ਹੈ।

ਮੁੱਖ ਮੰਤਰੀ ਵੱਲੋਂ ਆਂਗਣਵਾੜੀ ਕੇਂਦਰਾਂ ‘ਚ ਬੱਚਿਆਂ ਅਤੇ ਔਰਤਾਂ ਲਈ ਆਉਣ ਵਾਲੇ ਖਾਣੇ ਦੇ ਉਤਪਾਦ ਮਾਰਕਫੈੱਡ ਦੇ ਸਹਿਯੋਗ ਨਾਲ ਲਾਂਚ ਕੀਤੇ ਗਏ। ਉਨ੍ਹਾਂ ਕਿਹਾ ਕਿ ਹੁਣ ਬਿਨਾਂ ਕਿਸੇ ਦੇਰੀ ਤੋਂ ਸਾਫ਼-ਸੁਥਰਾ ਖਾਣਾ ਬੱਚਿਆਂ ਨੂੰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਆਂਗਣਵਾੜੀ ਕੇਂਦਰਾਂ ‘ਚ ਖਾਣੇ ਦੇ ਉਤਪਾਦਨ ਮਾਰਕਫੈੱਡ ਦੇ ਹੋਣਗੇ।

Facebook Comments

Trending

Copyright © 2020 Ludhiana Live Media - All Rights Reserved.