Connect with us

ਇੰਡੀਆ ਨਿਊਜ਼

ਹੁਣ ਨਵਜੋਤ ਕੌਰ ਸਿੱਧੂ ਖੜੀ ਕਰੇਗੀ ਸੂਬੇ ’ਚ ਨਵੀਂ ਲਹਿਰ

Published

on

Now Navjot Kaur Sidhu will set up a new movement in the state

ਪਟਿਆਲਾ :     ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਤੋਂ ਬਾਅਦ ਹੁਣ ਉਨ੍ਹਾਂ ਦੀ ਪਤਨੀ ਨੇ ਤਿੱਖਾ ਰਵੱਈਆ ਅਪਣਾਉਂਦਿਆਂ ਪੰਜਾਬ ਵਿਚ ਵੱਖਰੀ ਲਹਿਰ ਖੜੀ ਕਰਨ ਦਾ ਐਲਾਨ ਕਰ ਦਿੱਤਾ ਹੈ। ਜਿਸ ਤਹਿਤ ਪੰਜਾਬ ਦੇ 117 ਹਲਕਿਆਂ ਵਿਚ ਟੀਮਾਂ ਬਣਾ ਕੇ ਲੋਕਾਂ ਤੱਕ ਪਹੁੰਚ ਬਣਾਉਣ ਦੀ ਸ਼ੁਰੂਆਤ ਵੀ ਕਰ ਦਿੱਤੀ ਹੈ। ਅੱਜ ਪਟਿਆਲਾ ਵਿਖੇ ਇਕ ਸਮਾਗਮ ਦੌਰਾਨ ਨਵਜੋਤ ਕੌਰ ਸਿੱਧੂ ਨੇ ਖੁਦ ਇਸਦਾ ਖੁਲਾਸਾ ਕੀਤਾ ਹੈ। ਪੰਜਾਬ ਦੇ ਲੋਕਾਂ ਦੀ ਆਵਾਜ਼ ਲੀਡਰਾਂ ਤੱਕ ਨਹੀਂ ਪੁੱਜ ਰਹੀ ਹੈ ਇਸ ਲਈ ਉਹ ਤੇ ਉਨ੍ਹਾਂ ਦੀ ਟੀਮ ਲੋਕਾਂ ਦੀ ਆਵਾਜ਼ ਬਣੇਗੀ।

ਇਸ ਦੌਰਾਨ ਸੂਬਾ ਸਰਕਾਰ ਦੀ ਗੱਲ ਕਰਦਿਆਂ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਸਰਕਾਰ ਪੱਧਰ ’ਤੇ ਪਹਿਲਾਂ ਗੱਲਾਂ ਬਹੁਤ ਹੋ ਚੁੱਕੀਆਂ ਹਨ, ਪਰ ਸੁਨਣ ਤੇ ਸਮਝਣ ਵਾਲਾ ਵੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੁਣ ਤਾਂ ਚਾਰ ਸਾਲ ਤੋਂ ਉਹ ਘਰ ਹੀ ਹਨ ਤੇ ਸਮਾਜ ਸੇਵੀ ਵਜੋਂ ਲੋਕਾਂ ਵਿਚ ਵਿਚਰ ਰਹੇ ਹਨ। ਮੰਡੀਆਂ ਵਿਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਸਵਾਲ ’ਤੇ ਨਵਜੋਤ ਕੌਰ ਨੇ ਕਿਹਾ ਕਿ ਪੂਰੀ ਤਿਆਰੀ ਹੋਣੀ ਚਾਹੀਦੀ ਸੀ ਤੇ ਸਿੱਧੀ ਅਦਾਇਗੀ ਵੀ ਇਸਦਾ ਕਾਰਨ ਹੋ ਸਕਦਾ ਹੈ।

ਨਵਜੋਤ ਕੌਰ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾਉਣੇ ਲਾਜਮੀ ਹਨ ਪਰ ਇਸਦੇ ਨਾਲ ਪੰਜਾਬ ਦੀ ਕਿਸਾਨੀ ਨੂੰ ਜੜ੍ਹ ਪੱਧਰ ’ਤੇ ਵੀ ਮਜਬੂਤ ਕਰਨ ਦੀ ਲੋੜ ਹੈ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਬਾਹਰੋਂ ਦਾਲਾਂ ਤੇ ਹੋਰ ਸਮੱਗਰੀ ਮੰਗਵਾਉਣ ਦੀ ਬਜਾਏ ਕਿਸਾਨਾਂ ਨੂੰ ਸਹੀ ਮੁੱਲ ਦੇ ਕੇ ਪੰਜਾਬ ਵਿਚ ਹੀ ਵੱਖ ਵੱਖ ਤਰ੍ਹਾਂ ਦੀ ਖੇਤੀ ਕਰਵਾਏ। ਕਿਸਾਨ ਖੇਤੀ ਢੰਗਾਂ ਵਿਚ ਬਦਲਾਅ ਲਿਆਉਣ ਤੇ ਨੌਜਵਾਨ ਵਿਦੇਸ਼ਾਂ ਵਿਚ ਜਾਣ ਦੀ ਬਜਾਏ ਖੇਤਾਂ ਦੀ ਮਿੱਟੀ ਨੂੰ ਸੋਨਾ ਬਣਾਉਣ।

Facebook Comments

Trending