ਪੰਜਾਬੀ

 ਪਿੰਡ ਸੇਲਕੀਆਣਾ ‘ਚ 83 ਏਕੜ ਜ਼ਮੀਨ ਕਰਵਾਈ ਕਬਜ਼ਾ ਮੁਕਤ

Published

on

ਲੁਧਿਆਣਾ : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਬਲਾਕ ਲੁਧਿਆਣਾ-2 ਅਧੀਨ ਪਿੰਡ ਸੇਲਕੀਆਣਾ ਵਿਖੇ 83 ਏਕੜ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ।

ਇਸ ਸਬੰਧੀ ਬਲਾਕ ਵਿਕਾਸ ਪੰਚਾਇਤ ਅਫਸਰ ਸ. ਗੁਰਪ੍ਰੀਤ ਸਿੰਘ ਮਾਂਗਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ  ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਲੁਧਿਆਣਾ-2 ਅਧੀਨ ਪੈਂਦੇ ਪਿੰਡ ਸੇਲਕੀਆਣਾ ਵਿਖੇ 83 ਏਕੜ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ ਹੈ।

ਜ਼ਿਕਰਯੋਗ ਹੈ ਕਿ ਹੁਣ ਤੱਕ ਜ਼ਿਲ੍ਹੇ ਵਿੱਚ 271 ਏਕੜ ਪੰਚਾਇਤੀ ਜ਼ਮੀਨੀ ਕਬਜ਼ਾ ਮੁਕਤ ਕਰਵਾਈ ਜਾ ਚੁੱਕੀ ਹੈ ਜਿਸ ਵਿੱਚੋਂ ਇਕੱਲੇ ਬਲਾਕ ਲੁਧਿਆਣਾ-2 ਵੱਲੋਂ ਅੱਜ ਤੱਕ 185 ਏਕੜ ਜ਼ਮੀਨ ਛੁਡਵਾਈ ਜਾ ਚੁੱਕੀ ਹੈ।

ਸ. ਮਾਂਗਟ ਨੇ ਅੱਗੇ ਦੱਸਿਆ ਕਿ ਇਹ ਪੰਚਾਇਤੀ ਜ਼ਮੀਨ ਪੰਚਾਇਤ ਅਫ਼ਸਰ ਸ. ਹਰਪਾਲ ਸਿੰਘ, ਪੰਚਾਇਤ ਸਕੱਤਰ ਸ੍ਰੀ ਜਸ਼ਨਦੀਪ ਚੰਦੇਲ, ਪੰਚਾਇਤ ਸੰਮਤੀ ਪਟਵਾਰੀ ਸ. ਬਲਜਿੰਦਰ ਸਿੰਘ ਅਤੇ ਸਰਪੰਚ ਦੇ ਨਾਲ ਸਮੂਹ ਗ੍ਰਾਮ ਪੰਚਾਇਤ ਪਿੰਡ ਸੇਲਕੀਆਣਾ ਦੇ ਸਹਿਯੋਗ ਨਾਲ ਕਬਜ਼ਾ ਮੁਕਤ ਕਰਵਾਈ ਗਈ ਹੈ।

ਜ਼ਿਲ੍ਹਾ ਵਿਕਾਸ ਪੰਚਾਇਤ ਅਫਸਰ ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਬਲਾਕਾਂ ਅਧੀਨ ਪੈਂਦੇ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਤੋ ਨਾਜਾਇਜ ਕਬਜ਼ੇ ਛੁਡਾਉਣ ਦੀ ਪ੍ਰਕਿਰਿਆ ਵੀ ਜਲਦ ਆਰੰਭ ਕਰ ਦਿੱਤੀ ਜਾਵੇਗੀ।

Facebook Comments

Trending

Copyright © 2020 Ludhiana Live Media - All Rights Reserved.