ਕਰੋਨਾਵਾਇਰਸ
ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 10 ਨੇ ਤੋੜਿਆ ਦਮ, 258 ਨਵੇਂ ਮਾਮਲੇ
Published
12 months agoon

ਲੁਧਿਆਣਾ : ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕੋਰੋਨਾ ਜਾਂਚ ਦੌਰਾਨ ਅੱਜ ਲੁਧਿਆਣਾ ਵਿਚ 258 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 207 ਪੀੜ੍ਹਤ ਮਰੀਜ਼ਾਂ ਦਾ ਸੰਬੰਧ ਜਿਲ੍ਹਾ ਲੁਧਿਆਣਾ ਨਾਲ ਹੈ ਜਦਕਿ 51 ਮਰੀਜ਼ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ।
ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ ਅੱਜ 10 ਜਣਿਆਂ ਦੀ ਮੌਤ ਹੋਈ ਹੈ। ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਵਿਚੋਂ 103345 ਮਰੀਜ਼ ਸਿਹਤਯਾਬੀ ਹਾਸਲ ਕਰ ਚੁੱਕੇ ਹਨ। ਪਿਛਲੇ ਦਿਨ ਦੇ ਮੁਕਾਬਲੇ ਲੁਧਿਆਣਾ ਵਿਚ ਸਿਹਤਯਾਬੀ ਦੀ ਦਰ 95. 09 ਫ਼ੀਸਦੀ ਤੋਂ ਵਧ ਕੇ ਕੇ 95. 35 ਫ਼ੀਸਦੀ ਹੋ ਗਈ ਹੈ।
ਅੱਜ ਲੁਧਿਆਣਾ ਵਿਚ 5866 ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਗਏ ਹਨ। ਇਸ ਵੇਲੇ ਲੁਧਿਆਣਾ ਨਾਲ ਸਬੰਧਿਤ 2812 ਮਰੀਜ਼ ਜਦਕਿ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਆਂ ਅਤੇ ਸੂਬਿਆਂ ਨਾਲ ਸਬੰਧਿਤ 129 ਮਰੀਜ਼ ਅਜਿਹੇ ਹਨ, ਜੋ ਐਕਟਿਵ ਹਾਲਤ ਵਿਚ ਹਨ। ਜ਼ਿਲ੍ਹਾ ਲੁਧਿਆਣਾ ਵਿਚ ਹੁਣ ਤੱਕ ਜਿੰਨੇ ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਜਾ ਚੁੱਕੇ ਹਨ, ਉਨ੍ਹਾਂ ਵਿਚੋਂ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ 108384, ਜਦਕਿ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ 14266 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਜਾ ਚੁੱਕੀ ਹੈ।
ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਹੋਣ ਕਰਕੇ ਇਸ ਵੇਲੇ ਜਿਹੜੇ ਮਰੀਜ਼ ਐਕਟਿਵ ਹਾਲਤ ਵਿਚ ਹਨ, ਉਨ੍ਹਾਂ ਵਿਚੋਂ ਇਸ ਵੇਲੇ 2625ਮਰੀਜ਼ ਆਪਣੇ ਘਰਾਂ ਵਿਚ ਹੀ ਇਕਾਂਤਵਾਸ ਹਨ, ਜਦਕਿ ਗੰਭੀਰ ਰੂਪ ਵਿਚ ਬਿਮਾਰ ਹੋਣ ਕਰਕੇ 6 ਮਰੀਜ਼ ਸਰਕਾਰੀ ਹਸਪਤਾਲਾਂ ਅਤੇ 181 ਮਰੀਜ਼ ਨਿੱਜੀ ਹਸਪਤਾਲਾਂ ਵਿਚ ਦਾਖਲ ਹਨ।
ਇੱਕ ਹੋਰ ਜਾਣਕਾਰੀ ਅਨੁਸਾਰ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿਚ ਵੱਖ ਵੱਖ 25 ਇਲਾਕਿਆਂ ਜਿਥੇ ਮਰੀਜ਼ਾਂ ਦੀ ਗਿਣਤੀ ਵਧ ਹੈ, ਨੂੰ ਮਾਈਕਰੋ ਕੰਟੇਨਮੈਂਟ ਜੋਨ ਬਣਾਇਆ ਗਿਆ ਹੈ ਅਤੇ ਇਨ੍ਹਾਂ ਜੋਨਾਂ ਵਿਚ 18 ਪਿੰਡ ਵੀ ਸ਼ਾਮਿਲ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਵੱਖ ਵੱਖ ਹਸਪਤਾਲਾਂ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 12 ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ ਜਦਕਿ 15 ਜਣੇ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ।
You may like
-
ਲੁਧਿਆਣਾ ‘ਚ 34 ਨਵੇਂ ਆਮ ਆਦਮੀ ਕਲੀਨਿਕ ਸਮਰਪਿਤ, ਕੁੱਲ ਗਿਣਤੀ 43 ਹੋਈ
-
CM ਮਾਨ ਦਾ ਵੱਡਾ ਐਲਾਨ, ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲਿਆਂ ਨੂੰ ਮਿਲਣਗੇ 2 ਹਜ਼ਾਰ
-
ਪੰਜਾਬ ਭਰ ‘ਚ ਅੱਜ ਵੀ ਠੱਪ ਰਹੇਗੀ 108 ਐਂਬੂਲੈਂਸ ਸੇਵਾ, ਕੰਪਨੀ ਤੇ ਐਸੋਸੀਏਸ਼ਨ ਨੇ ਦੇਖੋ ਕੀ ਕਿਹਾ
-
108 ਐਂਬੂਲੈਂਸਾਂ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਲਾਡੋਵਾਲ ਟੋਲ ਪਲਾਜ਼ਾ ’ਤੇ ਧਰਨਾ ਲਾ ਕੇ ਕੀਤਾ ਪ੍ਰਦਰਸ਼ਨ
-
ਗੁਜਰਾਂਵਾਲਾ ਗੁਰੂ ਨਾਨਕ ਪਬਲਿਕ ਸਕੂਲ ਨੇ ਲਗਾਇਆ ਕੋਵਿਡ-19 ਟੀਕਾਕਰਨ ਕੈਂਪ
-
ਸ਼ਹਿਰ ‘ਚ ਕੋਰੋਨਾ ਦਾ ਖ਼ਤਰਾ ਵਧਿਆ, ਪੰਜ ਮਹੀਨਿਆਂ ਬਾਅਦ ਮਰੀਜ਼ਾਂ ਦੀ ਗਿਣਤੀ 50 ਤੋਂ ਪਾਰ; ਸਿਹਤ ਵਿਭਾਗ ਨੇ ਦਿੱਤੀ ਚੇਤਾਵਨੀ