ਪੰਜਾਬੀ

26 ਜਨਵਰੀ ਨੂੰ ਲੁਧਿਆਣਾ ‘ਚ 38 ਹੋਰ ਆਮ ਆਦਮੀ ਕਲੀਨਿਕ ਕੀਤੇ ਜਾਣਗੇ ਸਮਰਪਿਤ – ਲਾਲ ਚੰਦ ਕਟਾਰੂਚੱਕ

Published

on

ਲੁਧਿਆਣਾ : ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਨੂੰ ਉਨ੍ਹਾਂ ਦੇ ਘਰ-ਘਰ ਪਹੁੰਚਾਉਣ ਲਈ 26 ਜਨਵਰੀ, 2023 ਨੂੰ ਲੁਧਿਆਣਾ ਵਿਖੇ 38 ਹੋਰ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਪ੍ਰਾਇਮਰੀ ਹੈਲਥ ਸੈਂਟਰਾਂ (ਸ਼ਹਿਰੀ ਅਤੇ ਪੇਂਡੂ) ਨੂੰ ਆਮ ਆਦਮੀ ਕਲੀਨਿਕਾਂ ਵਜੋਂ ਅਪਗ੍ਰੇਡ ਕੀਤਾ ਜਾਵੇਗਾ ਅਤੇ ਕਾਰਜਕਾਰੀ ਏਜੰਸੀਆਂ ਦੁਆਰਾ ਸਿਵਲ ਅਤੇ ਹੋਰ ਕੰਮਾਂ ਲਈ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

ਲੁਧਿਆਣਾ ਅਧੀਨ ਹਲਕਾ ਦਾਖਾ ‘ਚ ਸੱਤ ਕਲੀਨਿਕ, ਆਤਮ ਨਗਰ ਅਤੇ ਗਿੱਲ ਹਲਕੇ ਵਿੱਚ ਪੰਜ, ਤਿੰਨ ਕਲੀਨਿਕ ਜਗਰਾਉਂ, ਪਾਇਲ, ਰਾਏਕੋਟ, ਖੰਨਾ ਵਿੱਚ, ਲੁਧਿਆਣਾ ਪੱਛਮੀ, ਲੁਧਿਆਣਾ ਉੱਤਰੀ ਅਤੇ ਸਮਰਾਲਾ ਵਿੱਚ ਦੋ ਕਲੀਨਿਕ ਬਣਾਏ ਜਾ ਰਹੇ ਹਨ ਅਤੇ ਇੱਕ ਅਜਿਹੀ ਸਹੂਲਤ ਲੁਧਿਆਣਾ ਦੱਖਣੀ, ਲੁਧਿਆਣਾ ਪੂਰਬੀ ਅਤੇ ਸਾਹਨੇਵਾਲ ਹਲਕਿਆਂ ਵਿੱਚ ਮੁਹੱਈਆ ਕਰਵਾਈ ਜਾਵੇਗੀ।

ਕੈਬਨਿਟ ਮੰਤਰੀ ਵਲੋਂ ਖੁਰਾਕ ਤੇ ਸਿਵਲ ਸਪਲਾਈਜ਼ ਦੇ ਅਧਿਕਾਰੀਆਂ ਨੂੰ ਸਮਾਰਟ ਰਾਸ਼ਨ ਕਾਰਡਾਂ ਦੀ ਮੁੜ ਪੜਤਾਲ ਵਿੱਚ ਤੇਜ਼ੀ ਲਿਆਉਣ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਸੁਚੇਤ ਕੀਤਾ ਕਿ ਹਰ ਯੋਗ ਲਾਭਪਾਤਰੀ ਨੂੰ ਅਨਾਜ ਵੰਡ ਸਕੀਮ ਦਾ ਲਾਭ ਦੇਣਾ ਯਕੀਨੀ ਬਣਾਇਆ ਜਾਵੇ।

ਸ੍ਰੀ ਲਾਲ ਚੰਦ ਕਟਾਰੂਚੱਕ ਜੋ ਕਿ ਲੁਧਿਆਣਾ ਜ਼ਿਲ੍ਹੇ ਦੇ ਇੰਚਾਰਜ ਵੀ ਹਨ, ਨੇ ਬੁੱਢਾ ਦਰਿਆ ਮੁੜ ਸੁਰਜੀਤੀ ਪ੍ਰੋਜੈਕਟ, ਸਮਾਰਟ ਸਿਟੀ ਵਰਕਸ, ਐਨ.ਐਚ.ਏ.ਆਈ., ਸਿੱਖਿਆ ਸਕੀਮਾਂ, ਖੁਰਾਕ ਸਪਲਾਈ ਅਤੇ ਹੋਰ ਭਲਾਈ ਪ੍ਰੋਗਰਾਮਾਂ ਨੂੰ ਲਾਗੂ ਕਰਨ ਦੀ ਸਮੀਖਿਆ ਕੀਤੀ। ਉਨ੍ਹਾਂ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ ਲਈ ਸੁਹਿਰਦ ਯਤਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ, ਖਾਸ ਕਰਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਨਜੀਤ ਸਿੰਘ ਦੀ ਵੀ ਸ਼ਲਾਘਾ ਕੀਤੀ।

 

Facebook Comments

Trending

Copyright © 2020 Ludhiana Live Media - All Rights Reserved.