Connect with us

ਪੰਜਾਬੀ

11-12 ਮਈ ਨੂੰ ਦੂਜੀ ਸਰਕਾਰ-ਕਿਸਾਨ ਮਿਲਣੀ ਅਤੇ ਪਰਵਾਸੀ ਕਿਸਾਨ ਸੰਮੇਲਨ ਦੀਆਂ ਤਿਆਰੀਆਂ ਮੁਕੰਮਲ

Published

on

On May 11-12, preparations for the second government-farmer meeting and migrant farmer convention are complete

ਲੁਧਿਆਣਾ : ਪੀਏਯੂ 11-12 ਮਈ ਨੂੰ ਦੂਜੀ ਪੰਜਾਬ ਸਰਕਾਰ-ਕਿਸਾਨ ਮਿਲਣੀ ਅਤੇ ਪਰਵਾਸੀ ਕਿਸਾਨ ਸੰਮੇਲਨ ਦੀਆਂ ਤਿਆਰੀ ਮੁਕੰਮਲ ਹਨ। ਇਹ ਮਿਲਣੀ ਪੰਜਾਬ ਦੀ ਕਿਸਾਨੀ ਦੇ ਮਸਲਿਆਂ ਬਾਰੇ ਸਰਕਾਰੀ ਪਹੁੰਚ ਨੂੰ ਪਾਰਦਰਸ਼ੀ ਬਣਾਉਣ ਦੀ ਦਿਸ਼ਾ ਵਿਚ ਇਕ ਨਿਵੇਕਲਾ ਕਦਮ ਸਾਬਿਤ ਹੋਣ ਜਾ ਰਹੀ ਹੈ। ਪੰਜਾਬ ਦੇ ਖੇਤੀਬਾੜੀ ਵਿਭਾਗ ਦੇ ਸਕੱਤਰ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ 11 ਮਈ ਨੂੰ ਹੋਣ ਵਾਲੀ ਮਿਲਣੀ ਦੀਆਂ ਤਿਆਰੀਆਂ ਦੀ ਨਿਗਰਾਨੀ ਕਰਨ ਲਈ ਪੀਏਯੂ ਵਿਖੇ ਇੱਕ ਮੀਟਿੰਗ ਕੀਤੀ।

ਯਾਦ ਰਹੇ ਕਿ ਪਰਵਾਸੀ ਕਿਸਾਨ ਸੰਮੇਲਨ ਵਿੱਚ ਆਸਟ੍ਰੇਲੀਆ, ਕੈਨੇਡਾ, ਅਮਰੀਕਾ, ਤਨਜ਼ਾਨੀਆ ਅਤੇ ਜ਼ੈਂਬੀਆ ਤੋਂ 15 ਦੇ ਕਰੀਬ ਅਗਾਂਹਵਧੂ ਕਿਸਾਨ ਵਿਦੇਸ਼ੀ ਜ਼ਮੀਨਾਂ ‘ਤੇ ਖੇਤੀ ਦੇ ਆਪਣੇ ਤਜਰਬੇ ਸਾਂਝੇ ਕਰਨਗੇ ਅਤੇ ਖੇਤੀ ਆਮਦਨ ਵਧਾਉਣ ਦੇ ਨਵੇਂ ਤਰੀਕਿਆਂ ਬਾਰੇ ਸੁਝਾਅ ਦੇਣਗੇ। 12 ਮਈ ਨੂੰ ਸਿੱਧੇ ਖੇਤਾਂ ਤੋਂ ਪਰਵਾਸੀ ਕਿਸਾਨਾਂ ਅਤੇ ਪੰਜਾਬ ਦੇ ਕਿਸਾਨਾਂ ਦਾ ਵਿਚਾਰ ਵਟਾਂਦਰਾ ਹੁਸ਼ਿਆਰਪੁਰ ਵਿਖੇ ਹੋਵੇਗਾ।

ਫਰਵਰੀ 2023 ਵਿੱਚ ਪਹਿਲੀ ਸਰਕਾਰ-ਕਿਸਾਨ ਮਿਲਣੀ ਦੇ ਸਫਲ ਤਜਰਬੇ ਨੂੰ ਦੇਖਦੇ ਹੋਏ, ਸਮਕਾਲੀ ਸਮੇਂ ਵਿੱਚ ਦਰਪੇਸ਼ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਕੇ ਖੇਤੀਬਾੜੀ ਨੂੰ ਵਧੇਰੇ ਪ੍ਰਭਾਵਸ਼ਾਲੀ, ਲਾਭਕਾਰੀ ਅਤੇ ਲਾਹੇਵੰਦ ਬਣਾਉਣ ਲਈ ਦੂਜੀ ਮਿਲਣੀ ਆਯੋਜਿਤ ਕੀਤੀ ਜਾ ਰਹੀ ਹੈ। ਪੀ ਏ ਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਇਸ ਮੌਕੇ ਕਿਹਾ ਕਿ ਸਰਕਾਰ ਕਿਸਾਨ ਮਿਲਣੀ ਅਤੇ ਕਿਸਾਨ ਸੰਮੇਲਨ ਦਾ ਉਦੇਸ਼ ਖੇਤੀ ਸਮੱਸਿਆਵਾਂ ਹੱਲ ਵੱਲ ਤੁਰਨਾ ਹੈ।

ਖਾਸ ਤੌਰ ‘ਤੇ ਕੁਦਰਤੀ ਸਰੋਤਾਂ ਜਿਵੇਂ ਕਿ ਪਾਣੀ ਦੀ ਕਮੀ, ਘੱਟ ਮਿਆਦ ਵਿਚ ਪੱਕਣ ਵਾਲੀਆਂ ਝੋਨੇ ਦੀਆਂ ਕਿਸਮਾਂ ਬਾਰੇ ਜਾਗਰੂਕਤਾ ਅਤੇ ਮੌਜੂਦਾ ਸਾਉਣੀ ਸੀਜ਼ਨ ਵਿੱਚ ਕਪਾਹ ਵਿੱਚ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦਾ ਸਮੇਂ ਸਿਰ ਪ੍ਰਬੰਧਨ ਕਰਨ ਵਿਚ ਕਿਸਾਨਾਂ ਦੀ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਲਈ ਸਹਾਇਕ ਧੰਦਿਆਂ ਅਤੇ ਹੋਰ ਨਵੀਆਂ ਰਣਨੀਤੀਆਂ ਤਿਆਰ ਕਰਨ ਲਈ ਉਨ੍ਹਾਂ ਦੀਆਂ ਰਾਵਾਂ ਜਾਨਣਾ ਜ਼ਰੂਰੀ ਹੈ।

Facebook Comments

Trending