ਪੰਜਾਬ ਨਿਊਜ਼
ਪ੍ਰਧਾਨ ਮੰਤਰੀ ਦੀਆਂ ਹਦਾਇਤਾਂ ‘ਤੇ ਪੀਜੀਆਈ ‘ਚ ਆਯੂਸ਼ਮਾਨ ਸਕੀਮ ਤਹਿਤ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਸ਼ੁਰੂ
Published
3 years agoon

ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਹਦਾਇਤਾਂ ‘ਤੇ ਪੀਜੀਆਈ ਨੇ ਆਯੂਸ਼ਮਾਨ ਭਾਰਤ ਸਕੀਮ ਤਹਿਤ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਮੁੜ ਸ਼ੁਰੂ ਕਰ ਦਿੱਤਾ ਹੈ। ਤਾਂ ਜੋ ਪੰਜਾਬ ਦੇ ਲੋੜਵੰਦ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਮਰੀਜ਼ ਇਲਾਜ ਤੋਂ ਵਾਂਝੇ ਨਾ ਰਹਿਣ।
ਡਿਪਟੀ ਡਾਇਰੈਕਟਰ ਕੁਮਾਰ ਗੌਰਵ ਧਵਨ ਅਨੁਸਾਰ ਪ੍ਰਧਾਨ ਮੰਤਰੀ ਅਤੇ ਕੇਂਦਰੀ ਸਿਹਤ ਮੰਤਰੀ ਦੀਆਂ ਹਦਾਇਤਾਂ ’ਤੇ ਪੀਜੀਆਈ ਪ੍ਰਸ਼ਾਸਨ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਸਿਹਤ ਸਕੱਤਰ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਅਗਲੇ ਕੁਝ ਦਿਨਾਂ ਵਿਚ ਪੰਜਾਬ ਸਰਕਾਰ ਆਯੂਸ਼ਮਾਨ ਭਾਰਤ ਸਕੀਮ ਤਹਿਤ ਪੀਜੀਆਈ ਚੰਡੀਗੜ੍ਹ ਨੂੰ ਬਕਾਇਆ ਰਾਸ਼ੀ, ਜੋ ਕਿ ਕਰੀਬ 16 ਕਰੋੜ ਰੁਪਏ ਬਣਦੀ ਹੈ, ਜਾਰੀ ਕਰ ਦੇਵੇਗੀ।
ਡੀਡੀਏ ਧਵਨ ਨੇ ਕਿਹਾ ਕਿ ਪੀਜੀਆਈ ਹਮੇਸ਼ਾ ਲੋੜਵੰਦ ਮਰੀਜ਼ਾਂ ਦੇ ਇਲਾਜ ਲਈ ਅੱਗੇ ਆਉਂਦਾ ਹੈ ਪਰ ਪੀਜੀਆਈ ਨੂੰ ਵੀ ਕਈ ਗੱਲਾਂ ਬਾਰੇ ਕੇਂਦਰ ਸਰਕਾਰ ਨੂੰ ਜਵਾਬ ਦੇਣਾ ਪੈਂਦਾ ਹੈ। ਆਯੂਸ਼ਮਾਨ ਭਾਰਤ ਸਕੀਮ ਤਹਿਤ ਪੰਜਾਬ ਤੋਂ ਫੰਡ ਨਾ ਮਿਲਣ ਕਾਰਨ ਪੀਜੀਆਈ ਨੂੰ ਪੰਜਾਬ ਦੇ ਲੋੜਵੰਦ ਮਰੀਜ਼ਾਂ ਦਾ ਇਲਾਜ ਕਰਨ ਵਿੱਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਆਯੂਸ਼ਮਾਨ ਭਾਰਤ ਸਕੀਮ ਤਹਿਤ ਦੇਰ ਸ਼ਾਮ ਤੋਂ ਪੀਜੀਆਈ ਵਿਚ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਪੀਜੀਆਈ ਪ੍ਰਸ਼ਾਸਨ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਤੋਂ ਇਸ ਸਕੀਮ ਤਹਿਤ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਸਿਰਫ਼ ਸਰਵਿਸ ਚਾਰਜ ਦੇਣਾ ਪਵੇਗਾ।
You may like
-
ਚੰਡੀਗੜ੍ਹ ਨੂੰ ਰਿਟਰਨ ਗਿਫਟ ਦੇਣ ਆ ਰਹੇ ਹਨ PM ਮੋਦੀ, ਪੜ੍ਹੋ ਪੂਰੀ ਖਬਰ
-
ਆਯੁਸ਼ਮਾਨ ਸਕੀਮ ਨੂੰ ਲੈ ਕੇ ਚਿੰਤਾਜਨਕ ਖਬਰ, ਆਉਣ ਵਾਲੇ ਦਿਨਾਂ ‘ਚ ਵਧਣਗੀਆਂ ਮਰੀਜ਼ਾਂ ਦੀਆਂ ਮੁਸ਼ਕਿਲਾਂ
-
ਰੇਲਵੇ ਨੇ ਬਦਲਿਆ ‘ਵੰਦੇ ਮੈਟਰੋ’ ਦਾ ਨਾਂ, PM ਮੋਦੀ ਦੇ ਉਦਘਾਟਨ ਤੋਂ ਪਹਿਲਾਂ ਰੇਲਵੇ ਨੇ ਦਿੱਤੀ ਨਵੀਂ ਪਛਾਣ
-
PM ਮੋਦੀ ਪਹੁੰਚੇ ਬਰੂਨੇਈ, ਕ੍ਰਾਊਨ ਪ੍ਰਿੰਸ ਹਾਜੀ ਅਲ-ਮੁਹਤਾਦੀ ਨੇ ਗਰਮਜੋਸ਼ੀ ਨਾਲ ਕੀਤਾ ਸਵਾਗਤ
-
‘ਯੂਕਰੇਨ ਸੰਘਰਸ਼ ਦੌਰਾਨ ਭਾਰਤੀ ਵਿਦਿਆਰਥੀਆਂ ਨੂੰ ਬਚਾਉਣ ਵਿੱਚ ਤੁਹਾਡੀ ਮਦਦ ਨੂੰ ਕਦੇ ਨਹੀਂ ਭੁੱਲ ਸਕਦਾ : ਪੋਲੈਂਡ ‘ਚ ਬੋਲੇ PM ਮੋਦੀ
-
ਨੇਪਾਲ ਦੇ ਵਿਦੇਸ਼ ਮੰਤਰੀ ਨੇ PM ਮੋਦੀ ਨੂੰ ਰਾਜ ਦੌਰੇ ਲਈ ਦਿੱਤਾ ਸੱਦਾ, 1000 ਮੈਗਾਵਾਟ ਬਿਜਲੀ ਦੇਣ ਦਾ ਕੀਤਾ ਵਾਅਦਾ