ਪੰਜਾਬੀ

ਅੰਤਰਰਾਸ਼ਟਰੀ ਸ਼ਾਂਤੀ ਦਿਵਸ ‘ਤੇ ਏਟਕ ਨੇ ਪ੍ਰਮਾਣੂ ਹਥਿਆਰਾਂ ਅਤੇ ਹਿੰਸਾ ਤੋਂ ਮੁਕਤ ਸਮਾਜ ਲਈ ਕੰਮ ਕਰਨ ਦਾ ਲਿਆ ਪ੍ਰਣ

Published

on

ਲੁਧਿਆਣਾ : ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ ( ਏਟਕ) ਦੀ ਲੁਧਿਆਣਾ ਇਕਾਈ ਨੇ ਅੱਜ ਪਹਿਲੀ ਸਤੰਬਰ ਨੂੰ ਦੂਜੇ ਵਿਸ਼ਵ ਯੁੱਧ ਦੌਰਾਨ ਫਾਸ਼ੀਵਾਦ ਦੇ ਪੀੜਤਾਂ ਨੂੰ ਸ਼ਰਧਾਂਜਲੀ ਦੇਣ ਲਈ ਮੀਟਿੰਗ ਕੀਤੀ। ਵਰਲਡ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ ( ਵਫਟੂ) ਦੇ ਸੱਦੇ ‘ਤੇ 1 ਸਤੰਬਰ ਨੂੰ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਇਸ ਦਿਨ ਹੀ ਹਿਟਲਰ ਨੇ ਪੋਲੈਂਡ ‘ਤੇ ਹਮਲਾ ਕੀਤਾ ਸੀ ਅਤੇ ਇਸ ਨਾਲ ਦੂਜਾ ਵਿਸ਼ਵ ਯੁੱਧ ਸ਼ੁਰੂ ਹੋ ਗਿਆ ਸੀ।

ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਦਾ ਇਹ ਸਭ ਤੋਂ ਵੱਡਾ ਫਰਜ਼ ਹੈ ਕਿ ਉਹ ਇੱਕਜੁੱਟ ਹੋ ਕੇ ਹਥਿਆਰਾਂ ਦੀ ਦੌੜ ਦਾ ਵਿਰੋਧ ਕਰਨ ਕਿਉਂਕਿ ਜੰਗ ਅਤੇ ਹਿੰਸਾ ਦੀ ਸਥਿਤੀ ਵਿੱਚ ਇਸ ਦਾ ਸਭ ਤੋਂ ਵੱਧ ਨੁਕਸਾਨ ਮਿਹਨਤਕਸ਼ ਲੋਕਾਂ ਨੂੰ ਹੁੰਦਾ ਹੈ। ਬੁਲਾਰਿਆਂ ਨੇ ਚੇਤਾਵਨੀ ਦਿੱਤੀ ਕਿ ਭਾਰਤ ਵਿੱਚ ਵਾਪਰ ਰਹੀਆਂ ਘਟਨਾਵਾਂ ਜਰਮਨੀ ਵਿੱਚ 1930ਵਿਆਂ ਦੀਆਂ ਘਟਨਾਵਾਂ ਦੀ ਯਾਦ ਤਾਜ਼ਾ ਕਰਵਾ ਰਹੀਆਂ ਹਨ। ਸਾਨੂੰ ਸਮਾਜਿਕ ਸਦਭਾਵਨਾ ਦੀ ਉਸਾਰੀ ਰਾਹੀਂ ਆਪਣੇ ਦੇਸ਼ ਵਿੱਚ ਅਜਿਹੀਆਂ ਪ੍ਰਵਿਰਤੀਆਂ ਨੂੰ ਹਰਾਉਣ ਲਈ ਇੱਕਜੁੱਟ ਹੋਣਾ ਪਵੇਗਾ।

Facebook Comments

Trending

Copyright © 2020 Ludhiana Live Media - All Rights Reserved.