ਪੰਜਾਬੀ
ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਈਸੜੂ ਵਿਖੇ ਰਾਜ ਪੱਧਰੀ ਸਮਾਗਮ
Published
3 years agoon
 
																								
ਲੁਧਿਆਣਾ : ਗੋਆ ਦੀ ਅਜ਼ਾਦੀ ਦੇ ਪਹਿਲੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੇ ਸ਼ਹੀਦੀ ਦਿਵਸ ਮੌਕੇ 15 ਅਗਸਤ ਨੂੰ ਪੰਜਾਬ ਸਰਕਾਰ ਵੱਲੋਂ ਦਾਣਾ ਮੰਡੀ ਪਿੰਡ ਈਸੜੂ,   ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਰਾਜ ਪੱਧਰੀ ਸਮਾਗਮ ਵਿੱਚ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸਰਧਾ ਦੇ ਫੁੱਲ ਭੇਟ ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵਿਸ਼ੇਸ਼ ਤੌਰ ਤੇ ਪੁੱਜਣਗੇ।
ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ ਨੇ ਦਾਣਾ ਮੰਡੀ ਪਿੰਡ ਈਸੜੂ ਵਿਖੇ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਰਾਜ ਪੱਧਰੀ ਸਮਾਗਮ ਨੂੰ ਸਫਲ ਬਣਾਉਣ ਲਈ ਪੁਖਤਾ ਪ੍ਰਬੰਧ ਕਰਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ। ਇਹ ਰਾਜ ਪੱਧਰੀ ਸਮਾਗਮ ਦੇ ਆਯੋਜਨ ਲਈ ਦਾਣਾ ਮੰਡੀ ਪਿੰਡ ਈਸੜੂ ਵਿਖੇ ਵਾਟਰ ਪਰੂਫ ਟੈਂਟ ਲਗਾ ਕੇ ਪੰਡਾਲ ਤਿਆਰ ਕੀਤਾ ਜਾਵੇਗਾ ।
ਸ੍ਰੀ ਬੈਂਸ ਨੇ ਅੱਗੇ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਮੌਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਖੰਨਾ ਪੁਲਸ ਵੱਲੋਂ ਕੀਤੇ ਜਾਣਗੇ। ਇਸ ਮੌਕੇ ਹੈਲੀਪੈਡ, ਪਾਰਕਿੰਗ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੀ ਪੁਲਿਸ ਵਿਭਾਗ ਨੂੰ ਜਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਨਿਰਵਿਘਨ ਬਿਜਲੀ ਦੀ ਸਪਲਾਈ ਚਾਲੂ ਰੱਖਣ ਲਈ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ।
You may like
- 
    ਸੁਤੰਤਰਤਾ ਦਿਵਸ: ਪੰਜਾਬ ਪੁਲਿਸ ਅਲਰਟ ‘ਤੇ! ਸ਼ਹਿਰ ਦੇ ਐਂਟਰੀ ਪੁਆਇੰਟਾਂ ‘ਤੇ ਜਾਣ ਵਾਲੇ ਧਿਆਨ ਦੇਣ… 
- 
    ਸੁਤੰਤਰਤਾ ਦਿਵਸ: ਮੁੱਖ ਮੰਤਰੀ ਭਗਵੰਤ ਮਾਨ ਇਸ ਜ਼ਿਲ੍ਹੇ ‘ਚ ਲਹਿਰਾਉਣਗੇ ਤਿਰੰਗਾ 
- 
    ਅਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸਖ਼ਤੀ, ਬੱਸ ਅੱਡਿਆਂ ‘ਤੇ ਚਲਾਇਆ ਸਰਚ ਅਭਿਆਨ 
- 
    ਸੁਤੰਤਰਤਾ ਦਿਵਸ: ਅਧਿਕਾਰੀਆਂ ਨੂੰ ਸਨਮਾਨਿਤ ਕਰਨ ਲਈ ਨੋਟੀਫਿਕੇਸ਼ਨ ਜਾਰੀ, ਇਹ ਜ਼ਿਲ੍ਹਾ ਪਹਿਲੇ ਨੰਬਰ ‘ਤੇ 
- 
    ਖਾਲਸਾ ਕਾਲਜ ‘ਚ ਥੀਮ ‘ਨੇਸ਼ਨ ਫਸਟ, ਆਲਵੇਜ਼ ਫਸਟ’ ਤਹਿਤ ਕਰਵਾਏ ਭਾਸ਼ਣ ਮੁਕਾਬਲੇ 
- 
    ਲੁਧਿਆਣਾ ਦੀਆਂ ਸਨਅਤੀ ਐਸੋਸੀਏਸ਼ਨਾਂ ਨੇ ਫਿਕੋ ਦੀ ਅਗਵਾਈ ‘ਚ ਲਹਿਰਾਇਆ ਰਾਸ਼ਟਰੀ ਝੰਡਾ 
