ਪੰਜਾਬ ਨਿਊਜ਼

ਪ੍ਰੋ ਮੋਹਨ ਸਿੰਘ ਦੇ 117ਵੇਂ ਜਨਮ ਦਿਵਸ ਮੌਕੇ ਯਾਦਗਾਰੀ ਭਾਸ਼ਣ ਤੇ ਕਵੀ ਦਰਬਾਰ

Published

on

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪ੍ਰੋ ਮੋਹਨ ਸਿੰਘ ਦੇ 117ਵੇਂ ਜਨਮ ਦਿਵਸ ਮੌਕੇ 20 ਅਕਤੂਬਰ ਸਵੇਰੇ ਦਸ ਵਜੇ ਪ੍ਰੋ ਮੋਹਨ ਸਿੰਘ ਯਾਦਗਾਰੀ ਭਾਸਨ ਤੇ ਕਵੀ ਦਰਬਾਰ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਵੇਗਾ। ਅਕਾਡਮੀ ਦੇ ਜਨਰਲ ਸਕੱਤਰ ਡਾ ਗੁਰਇਕਬਾਲ ਸਿੰਘ ਤੇ ਕਵੀ ਦਰਬਾਰ ਦੇ ਕਨਵੀਨਰ ਤ੍ਰੈਲੋਚਨ ਲੋਚੀ ਨੇ ਦੱਸਿਆ ਕਿ ਇਹ ਸਮਾਗਮ ਪੰਜਾਬ ਆਰਟਸ ਕੌਂਸਲ ਚੰਡੀਗੜ੍ਹ ਤੇ ਪ੍ਰੋ ਮੋਹਨ ਸਿੰਘ ਮੈਮੋਰੀਅਲ ਫਾਉਂਡੇਸਨ ਲੁਧਿਆਣਾ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਦਸਿਆ ਪੰਜਾਬੀ ਸਾਹਿੱਤ ਅਕਾਡਮੀ ਦੇ ਪ੍ਰਧਾਨ ਡਾ ਲਖਵਿੰਦਰ ਸਿੰਘ ਜੌਹਲ ਸੁਆਗਤੀ ਸਬਦ ਕਹਿਣਗੇ ਜਦ ਕਿ ਪ੍ਰੋ ਮੋਹਨ ਸਿੰਘ ਨਾਲ ਬਿਤਾਏ ਯਾਦਗਾਰੀ ਪਲਾਂ ਬਾਰੇ ਇਸ ਸਮਾਗਮ ਦੇ ਮੁੱਖ ਮਹਿਮਾਨ ਤੇ ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਡਾ ਸੁਰਜੀਤ ਪਾਤਰ ਸੰਬੋਧਨ ਕਰਨਗੇ। ਪ੍ਰੋ ਮੋਹਨ ਸਿੰਘ ਕਾਵਿ ਦੀ ਅੱਜ ਲਈ ਸਾਰਥਕਤਾ ਵਿਸੇ ਤੇ ਸਿਰਸਾ (ਹਰਿਆਣਾ) ਤੋਂ ਪ੍ਰਸਿੱਧ ਵਿਦਵਾਨ ਸ ਸੁਵਰਨ ਸਿੰਘ ਵਿਰਕ ਸੰਬੋਧਨ ਕਰਨਗੇ।

ਪ੍ਰੋ ਮੋਹਨ ਸਿੰਘ ਮੈਮੋਰੀਅਲ ਫਾਉਂਡੇਸਨ ਦੇ ਪ੍ਰਧਾਨ ਪਰਗਟ ਸਿੰਘ ਗਰੇਵਾਲ ਤੇ ਸਕੱਤਰ ਜਨਰਲ ਡਾ ਨਿਰਮਲ ਜੌੜਾ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਸਾਮਲ ਇੱਕੀ ਕਵੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ ਜਦ ਕਿ ਸਮਾਗਮ ਦੀ ਪ੍ਰਧਾਨਗੀ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ ਗੁਰਭਜਨ ਸਿੰਘ ਗਿੱਲ ਕਰਨਗੇ।

Facebook Comments

Trending

Copyright © 2020 Ludhiana Live Media - All Rights Reserved.