ਲੁਧਿਆਣਾ : ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਕੁਲਾਰ ਇੰਟਰਨੈਸ਼ਨਲ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਫੀਕੋ ਦਫ਼ਤਰ ਜੈਮਲ ਰੋਡ ਜਨਤਾ ਨਗਰ ਲੁਧਿਆਣਾ ਵਿਖੇ ਅਟੁੱਟ ਵਰਤਾਇਆ ਗਿਆ।
ਇਸ ਮੌਕੇ ਗੁਰਮੀਤ ਸਿੰਘ ਕੁਲਾਰ ਨੇ ਸ਼ਹੀਦਾਂ ਦੇ ਸਰਤਾਜ, ਸ਼ਾਂਤੀ ਦੇ ਪੁੰਜ ਧੰਨ ਗੁਰੂ ਅਰਜਨ ਦੇਵ ਜੀ ਨੂੰ ਸ਼ਰਧਾਂਜਲੀ ਦਿਤੀ ਅਤੇ ਕਿਹਾ, ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਜਿਨ੍ਹਾਂ ਸਾਰਾ ਜੀਵਨ ਪਰਮਾਤਮਾ ਦੀ ਭਜਨ ਬੰਦਗੀ ਤੇ ਨਿਮਰਤਾ ਹਲੀਮੀ ਨਾਲ ਬਤੀਤ ਕੀਤੀ ਆਓ ਗੁਰੂ ਸਾਹਿਬ ਜੀ ਦੇ ਜੀਵਨ ਤੋਂ ਸੇਧ ਲਈਏ।
ਇਸ ਮੌਕੇ ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਰਣਜੀਤ ਸਿੰਘ ਢਿੱਲੋਂ, ਕੇ ਕੇ ਸੇਠ, ਅਵਤਾਰ ਸਿੰਘ ਭੋਗਲ, ਚਰਨਜੀਤ ਸਿੰਘ ਵਿਸ਼ਵਕਰਮਾ, ਇੰਦਰਜੀਤ ਸਿੰਘ ਨਵਯੁਗ, ਅਸ਼ਪ੍ਰੀਤ ਸਿੰਘ ਸਾਹਨੀ, ਰਾਜੀਵ ਜੈਨ, ਗੁਰਮੁਖ ਸਿੰਘ ਰੁਪਾਲ, ਜਗਦੇਵ ਸਿੰਘ ਵਿਕੀ ਕੁਲਾਰ, . ਜਸਮੀਤ ਸਿੰਘ ਸਾਹਿਬ ਕੁਲਾਰ, . ਬਲਬੀਰ ਸਿੰਘ ਮਾਣਕੁ ਆਦਿ ਹਾਜਰ ਸਨ।