Connect with us

ਅਪਰਾਧ

ਲੁਧਿਆਣਾ ‘ਚ ਦੇਸੀ ਪਿਸਤੌਲ ਤੇ ਤਿੰਨ ਜਿੰਦਾ ਕਾਰਤੂਸਾਂ ਸਮੇਤ ਇਕ ਕਾਬੂ

Published

on

One arrested with a live pistol and three live ammunition in Ludhiana

ਲੁਧਿਆਣਾ : ਕ੍ਰਾਈਮ ਬ੍ਰਾਂਚ-1 ਦੀ ਟੀਮ ਨੇ ਨਾਜਾਇਜ਼ ਅਸਲੇ ਸਮੇਤ ਆਜ਼ਾਦ ਨਗਰ ਬਹਾਦਰ ਕੇ ਰੋਡ ਦੇ ਰਹਿਣ ਵਾਲੇ ਸਾਗਰ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿਚ ਪੁਲਿਸ ਨੇ ਮੁਲਜ਼ਮ ਦੇ ਖ਼ਿਲਾਫ਼ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।

ਜਾਣਕਾਰੀ ਤੋਂ ਬਾਅਦ ਪੁਲਿਸ ਨੇ ਸ਼ੇਰਪੁਰ ਚੌਕ ਵਿਚ ਨਾਕਾਬੰਦੀ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ। ਤਲਾਸ਼ੀ ਦੇ ਦੌਰਾਨ ਮੁਲਜ਼ਮ ਸਾਗਰ ਕੁਮਾਰ ਦੇ ਕਬਜ਼ੇ ਚੋਂ 32 ਬੋਰ ਦੀ ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਪੁਲਿਸ ਨੇ ਮੁਲਜ਼ਮ ਦੇ ਖਿਲਾਫ ਅਸਲਾ ਐਕਟ ਦੀਆਂ ਧਰਾਵਾਂ ਤਹਿਤ ਐਫਆਈਆਰ ਦਰਜ ਕਰਕੇ ਉਸ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

Facebook Comments

Trending