ਪੰਜਾਬੀ

ਖ਼ਾਲਸਾ ਕਾਲਜ ਫਾਰ ਵਿਮੈਨ ਵਿਖੇ ਇਕ ਰੋਜ਼ਾ ਸਿੱਖ ਮਾਰਸ਼ਲ ਆਰਟ ਗਤਕਾ ਸਿਖਲਾਈ ਵਰਕਸ਼ਾਪ

Published

on

ਲੁਧਿਆਣਾ : ਖ਼ਾਲਸਾ ਕਾਲਜ ਫਾਰ ਵਿਮੈਨ ਸਿਵਲ ਲਾਈਨਜ਼, ਲੁਧਿਆਣਾ ਦੇ ਸਰੀਰਕ ਸਿੱਖਿਆ ਵਿਭਾਗ ਅਤੇ ਵਿਰਾਸਤੀ ਕਲੱਬ ਵੱਲੋਂ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗਤਕਾ  ਸੰਸਥਾ ਰਾਸ਼ਟਰੀ ਗਤਕਾ ਸੰਗਠਨ ਭਾਰਤ ਦੇ ਸਹਿਯੋਗ ਨਾਲ ਕਾਲਜ ਦੇ ਆਡੀਟੋਰੀਅਮ ਵਿਚ  ਇਕ ਰੋਜ਼ਾ ਗਤਕਾ – ਸਿੱਖ ਮਾਰਸ਼ਲ ਕਲਾ ਵਰਕਸ਼ਾਪ ਆਯੋਜਿਤ ਕੀਤੀ ਗਈ।

ਇਸ ਵਰਕਸ਼ਾਪ ਵਿੱਚ ਸ. ਪ੍ਰਿਤਪਾਲ ਸਿੰਘ ਪਾਲੀ  ਪ੍ਧਾਨ, ਮੈਨੇਜਮੈਂਟ ਕਮੇਟੀ ਗੁਰਦੁਆਰਾ  ਦੁਖਨਿਵਾਰਨ ਲੁਧਿਆਣਾ ਨੇ ਮੁਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਤੇ   ਰਾਸ਼ਟਰੀ ਗਤਕਾ ਸੰਗਠਨ ਦੇ ਪ੍ਰਮੁੱਖ ਬੁਲਾਰਿਆਂ ਨੇ ਗਤਕਾ ਸਿਖਲਾਈ,  ਗੁਰਬਾਣੀ,  ਸਿੱਖ ਰਹਿਤ ਮਰਿਆਦਾ,  ਸਿੱਖ ਧਰਮ ਬਾਰੇ ਮੁੱਢਲੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ  ਨੌਜਵਾਨਾਂ ਨੂੰ ਇਸ  ਗਤਕਾ ਕਲਾ ਨਾਲ ਜੁੜਨਾ  ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ।

ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਨੌਜਵਾਨਾਂ ਖਾਸ ਕਰਕੇ ਲੜਕੀਆਂ ਨੂੰ ਸਵੈ ਰੱਖਿਆ ਵਿੱਚ ਨਿਪੁੰਨ ਬਣਾਉਣਾ,  ਵਿਰਾਸਤੀ ਖੇਡ ਬਾਰੇ ਜਾਗਰੂਕ ਕਰਨਾ ਅਤੇ ਗਤਕਾ ਕਲਾ ਨੂੰ ਬਤੌਰ ਖੇਡ ਅਪਣਾਉਣ ਲਈ ਪ੍ਰੇਰਿਤ ਕਰਨਾਹੈ। ਇਸ ਮੌਕੇ  ਗਤਕੇ ਦੇ ਵੱਖ ਵੱਖ ਪਹਿਲੂਆਂ ਬਾਰੇ ਚਾਨਣਾ ਪਾਇਆ ਗਿਆ। ਗਤਕਾ ਸੰਗਠਨ ਨਾਲ ਜੁੜੀਆਂ 12 ਲੜਕੀਆਂ ਨੇ ਸ਼ਸਤਰ ਵਿੱਦਿਆ ਦਾ ਪ੍ਰਦਰਸ਼ਨ ਅਤੇ ਕਲਾ ਦੇ ਜੌਹਰ ਦਿਖਾਏ ਗਏ।

ਕਾਲਜ ਪ੍ਰਿੰਸੀਪਲ ਡਾ. ਮੁਕਤੀ ਗਿੱਲ ਨੇ ਆਏ ਹੋਏ ਮੁੱਖ ਮਹਿਮਾਨ ਅਤੇ ਪ੍ਰਮੁੱਖ ਬੁਲਾਰਿਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਅਤੇ  ਵਰਕਸ਼ਾਪ ਦੀ ਕੁਆਰਡੀਨੇਟਰ ਡਾ .ਮਨਦੀਪ ਕੌਰ ਅਤੇ  ਵਿਰਾਸਤੀ ਕਲੱਬ ਦੇ ਇੰਚਾਰਜ ਅਤੇ ਸਹਿ ਕੁਆਰਡੀਨੇਟਰ ਡਾ. ਨਰਿੰਦਰਜੀਤ ਕੌਰ ਸਮੇਤ  ਸਮੂਹ ਸਟਾਫ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਇਸ ਉੱਦਮ ਦੀ ਹੌਂਸਲਾ ਅਫ਼ਜਾਈ ਕਰਦਿਆਂ ਭਵਿੱਖ ਵਿੱਚ ਅਜਿਹੇ ਕਾਰਜ ਕਰਵਾਉਣ ਲਈ ਹੱਲਾਸ਼ੇਰੀ ਦਿੱਤੀ ਅਤੇ  ਵਿਦਿਆਰਥਣਾਂ  ਨੂੰ ਇਸ ਕਲਾ ਨਾਲ ਜੁੜਨ ਲਈ ਪ੍ਰੇਰਿਤ  ਕੀਤਾ।

Facebook Comments

Trending

Copyright © 2020 Ludhiana Live Media - All Rights Reserved.