ਪੰਜਾਬੀ

ਜੂਆ ਖੇਡਦੇ ਨੌਜਵਾਨ ਇਕ ਲੱਖ 20 ਹਜ਼ਾਰ ਦੀ ਨਕਦੀ ਸਮੇਤ ਗਿ੍ਫ਼ਤਾਰ

Published

on

ਲੁਧਿਆਣਾ : ਪੁਲਿਸ ਨੇ ਸੱਟੇਬਾਜ਼ਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਗਿੱਲ ਪੁਲ ਨੇੜੇ ਛਾਪਾਮਾਰੀ ਦੌਰਾਨ ਜੂਆ ਖੇਡਦੇ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਇਕ ਲੱਖ 30 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।

ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ‘ਚ ਕੰਵਲਜੀਤ ਸਿੰਘ ਪੁੱਤਰ ਦੀਵਾਨ ਸਿੰਘ ਵਾਸੀ ਮਾਡਲ ਟਾਊਨ, ਸੁਰਜੀਤ ਸਿੰਘ ਪੁੱਤਰ ਗੁਰਦਾਸ ਰਾਮ ਵਾਸੀ ਇੰਡਸਟਰੀ ਏਰੀਆ, ਕੰਵਲਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਦੁਗਰੀ, ਮਨਿੰਦਰ ਪਾਲ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਦੀਪ ਨਗਰ, ਤਰਨਜੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਧਾਂਦਰਾ ਰੋਡ ਸ਼ਾਮਿਲ ਹਨ।

ਪੁਲਿਸ ਅਨੁਸਾਰ ਇਹ ਕਥਿਤ ਦੋਸ਼ੀ ਸ਼ਰ੍ਹੇਆਮ ਗਿੱਲ ਪੁਲ ਨੇੜੇ ਜੂਆ ਖੇਡ ਰਹੇ ਸਨ। ਪੁਲਿਸ ਨੂੰ ਸੂਚਨਾ ਮਿਲਣ ‘ਤੇ ਜਦੋਂ ਉਤੇ ਛਾਪਾਮਾਰੀ ਕੀਤੀ ਗਈ ਤਾਂ ਇਨ੍ਹਾਂ ਕਥਿਤ ਦੋਸ਼ੀਆਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ। ਇਨ੍ਹਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਨ੍ਹਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

Facebook Comments

Trending

Copyright © 2020 Ludhiana Live Media - All Rights Reserved.