Connect with us

ਕਰੋਨਾਵਾਇਰਸ

ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗੀ ਪੰਜਾਬ ਸਿਵਲ ਸਕੱਤਰੇਤ-1 ਤੇ 2 ‘ਚ ਪ੍ਰਵੇਸ਼ ਦੀ ਆਗਿਆ

Published

on

Only these people will be allowed to enter Punjab Civil Secretariat-1 and 2

ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੋਵਿਡ-19 ਦੀ ਦੂਜੀ ਲਹਿਰ ਨੂੰ ਸਫ਼ਲਤਾਪੂਰਵਕ ਨਜਿੱਠਣ ਮਗਰੋਂ ਪਾਬੰਦੀਆਂ ਨੂੰ ਘੱਟ ਕਰਦਿਆਂ ਕੋਵਿਡ ਦੀਆਂ ਦੋਵੇਂ ਖ਼ੁਰਾਕਾਂ ਲੱਗਵਾ ਚੁੱਕੇ ਮੁਲਾਕਾਤੀਆਂ ਨੂੰ ਪੰਜਾਬ ਸਿਵਲ ਸਕੱਤਰੇਤ-1 ਤੇ 2 ‘ਚ ਪ੍ਰਵੇਸ਼ ਕਰਨ ਦੀ ਆਗਿਆ ਦੇਣ ਦਾ ਫ਼ੈਸਲਾ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਆਮ ਰਾਜ ਪ੍ਰਬੰਧ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਿਵਲ ਸਕੱਤਰੇਤ-1 ਤੇ 2 ਚੰਡੀਗੜ੍ਹ ‘ਚ ਆਉਣ ਵਾਲੇ ਉਨ੍ਹਾਂ ਮੁਲਾਕਾਤੀਆਂ ਨੂੰ ਹੀ ਐਂਟਰੀ ਪਾਸ ਜਾਰੀ ਕੀਤੇ ਜਾਣਗੇ, ਜਿਨ੍ਹਾਂ ਨੇ ਕੋਵਿਡ-19 ਦੀਆਂ ਦੋਵੇਂ ਖ਼ੁਰਾਕਾਂ ਲੁਆ ਲਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਇਮਾਰਤਾਂ ਵਿੱਚ ਦਾਖ਼ਲੇ ਸਮੇਂ ਸਵਾਗਤੀ ਕਾਊਂਟਰਾਂ ਉਤੇ ਕੋਵਿਡ ਦੀ ਦਵਾਈ ਲੱਗਣ ਦਾ ਸਬੂਤ ਪੇਸ਼ ਕਰਨਾ ਲਾਜ਼ਮੀ ਹੋਵੇਗਾ।

Facebook Comments

Trending