Connect with us

ਪੰਜਾਬ ਨਿਊਜ਼

ਓਪੀ ਸੋਨੀ ਵੱਲੋਂ 2 ਕਿਲੋਵਾਟ ਤਕ ਦੇ ਬਕਾਇਆ ਰਾਸ਼ੀ ਮੁਆਫ਼ ਕਰਨ ਦੀ ਸ਼ੁਰੂਆਤ

Published

on

OP Sony starts waiving arrears of up to 2 kW

ਅੰਮ੍ਰਿਤਸਰ : ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ 2 ਕਿਲੋਵਾਟ ਲੋਡ ਵਾਲੇ ਘਰੇਲੂ ਬਿਜਲੀ ਬਿੱਲਾਂ ਦੇ ਪਿਛਲੇ ਸਮੁੱਚੇ ਬਕਾਏ ਨੂੰ ਮੁਆਫ਼ ਕਰਨ ਦੀ ਸ਼ੁਰੂਆਤ ਹਾਲ ਬਾਜ਼ਾਰ ਬਿਜਲੀ ਘਰ ਤੋਂ ਉਪ ਮੁੱਖ ਮੰਤਰੀ ਸ੍ਰੀ ਓਪੀ ਸੋਨੀ ਵੱਲੋਂ ਬਕਾਇਦਾ ਤੌਰ ‘ਤੇ ਕਰ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਬਿੱਲਾਂ ਦੀ ਅਦਾਇਗੀ ਨਾ ਕਰਨ ਕਰਕੇ ਜਿੰਨਾ ਲੋਕਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਗਏ ਸਨ, ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਕੈਬਨਿਟ ਨੇ ਜੋ ਇਹ ਗਰੀਬ ਪੱਖੀ ਫੈਸਲਾ ਲਿਆ ਸੀ, ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਭਰ ‘ਚ ਅਜਿਹੇ ਡਿਫਾਲਟਰਾਂ ਦਾ 11000 ਕਰੋੜ ਰੁਪਏ ਦਾ ਬਕਾਇਆ ਮੁਆਫ਼ ਕੀਤਾ ਗਿਆ ਹੈ। ਸ੍ਰੀ ਸੋਨੀ ਨੇ ਕਿਹਾ ਕਿ ਅੱਜ ਜਿਸ ਸਿਟੀ ਸਰਕਲ ‘ਚ ਇਹ ਸ਼ੁਰੂਆਤ ਕੀਤੀ ਹੈ, ਉਸ ਦਾ ਹੀ 50 ਕਰੋੜ ਰੁਪਏ ਦਾ ਬਕਾਇਆ ਮੁਆਫ਼ ਹੋਇਆ ਹੈ, ਜਿਸ ਦਾ ਲਾਹਾ 45000 ਤੋਂ ਵੱਧ ਲੋਕਾਂ ਨੂੰ ਮਿਲਣਾ ਹੈ।

ਉਨ੍ਹਾਂ ਇਸ ਵੱਡੇ ਫੈਸਲੇ ਲਈ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਡਿਪਟੀ ਚੀਫ ਸ੍ਰੀ ਅਸ਼ਵਨੀ ਮਹਿਤਾ, ਵਧੀਕ ਐਸਈ ਮਨਿੰਦਰ ਪਾਲ ਸਿੰਘ, ਇੰਜੀਨੀਅਰ ਮਨਦੀਪ ਸਿੰਘ, ਸਹਾਇਕ ਇੰਜੀਨੀਅਰ ਅਮਰਿੰਦਰ ਪਾਲ ਸਿੰਘ ਬੁਟਰ, ਸ੍ਰੀ ਪਰਮਜੀਤ ਸਿੰਘ ਚੋਪੜਾ, ਸ੍ਰੀ ਅਰੁਣ ਪੱਪਲ, ਸ੍ਰੀ ਮਹੇਸ਼ ਖੰਨਾ ਅਤੇ ਹੋਰ ਮੋਹਤਬਰ ਹਾਜ਼ਰ ਸਨ।

Facebook Comments

Trending