ਕਰੋਨਾਵਾਇਰਸ

ਲੁਧਿਆਣਾ ‘ਚ ਖੁੱਲ੍ਹੇ ਸਕੂਲ, ਪਹਿਲੇ ਦਿਨ ਵਿਦਿਆਰਥੀਆਂ ਦੀ ਗਿਣਤੀ ਰਹੀ ਘੱਟ

Published

on

ਲੁਧਿਆਣਾ   :   ਪੰਜਾਬ ਵਿੱਚ 33 ਦਿਨਾਂ ਬਾਅਦ ਆਖਰਕਾਰ ਸਕੂਲ ਅਤੇ ਕਾਲਜ ਖੁੱਲ੍ਹ ਗਏ। ਵਿਦਿਅਕ ਸੰਸਥਾਵਾਂ ਵਿੱਚ ਕੋਵਿਡ ਮਾਪਦੰਡਾਂ ਨੂੰ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ। ਪਹਿਲੇ ਦਿਨ ਵਿਦਿਆਰਥਣੀਆਂ ਦੀ ਗਿਣਤੀ ਘੱਟ ਰਹੀ।

ਸ਼ਹਿਰ ਦੇ ਸਰਕਾਰੀ ਸਕੂਲਾਂ ਦੀ ਗੱਲ ਕਰੀਏ ਤਾਂ ਕਈ ਸਕੂਲਾਂ ਵਿੱਚ ਸਿਰਫ਼ ਦੋ ਤੋਂ ਤਿੰਨ ਵਿਦਿਆਰਥੀ ਹੀ ਆਏ ਸਨ, ਜਦੋਂ ਕਿ ਪ੍ਰਾਈਵੇਟ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ 20 ਤੋਂ 40 ਫ਼ੀਸਦੀ ਤਕ ਸੀ। ਸਕੂਲ ਪ੍ਰਬੰਧਨ ਮੁਤਾਬਕ ਮੰਗਲਵਾਰ ਤੋਂ ਵਿਦਿਆਰਥੀਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ।

ਦੱਸ ਦੇਈਏ ਕਿ ਸਰਕਾਰ ਦੇ ਹੁਕਮਾਂ ਅਨੁਸਾਰ ਮੌਜੂਦਾ ਸਮੇਂ ‘ਚ 6ਵੀਂ ਤੋਂ 12ਵੀਂ ਜਮਾਤ ਤਕ ਸਕੂਲ ਖੋਲ੍ਹੇ ਗਏ ਹਨ। ਸਕੂਲ ਪ੍ਰਬੰਧਕਾਂ ਨੇ ਇਹ ਵੀ ਕਿਹਾ ਕਿ ਸਕੂਲ ਸਾਰੀਆਂ ਜਮਾਤਾਂ ਲਈ ਖੋਲ੍ਹੇ ਜਾਣ। ਗੁਰੂ ਨਾਨਕ ਪਬਲਿਕ ਸਕੂਲ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਪਹਿਲੇ ਦਿਨ 20 ਫੀਸਦੀ ਦੇ ਕਰੀਬ ਵਿਦਿਆਰਥੀ ਹਾਜ਼ਰ ਸਨ।

ਪ੍ਰਿੰਸੀਪਲ ਮੋਨਾ ਸਿੰਘ ਨੇ ਦੱਸਿਆ ਕਿ ਮੰਗਲਵਾਰ ਤੋਂ ਵਿਦਿਆਰਥੀਆਂ ਦੀ ਗਿਣਤੀ ਵਧਣ ਦੀ ਉਮੀਦ ਹੈ। ਫਿਲਹਾਲ ਸਕੂਲ ਆਫਲਾਈਨ ਮੋਡ ਵਿੱਚ ਹੀ ਚੱਲੇਗਾ ਕਿਉਂਕਿ ਮਾਪਿਆਂ ਵੱਲੋਂ ਫੋਨ ਕਾਲਾਂ ਆ ਰਹੀਆਂ ਹਨ ਕਿ ਉਹ ਬੱਚਿਆਂ ਨੂੰ ਆਫਲਾਈਨ ਮੋਡ ਰਾਹੀਂ ਹੀ ਪੜ੍ਹਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਆਨਲਾਈਨ ਕਲਾਸਾਂ ਵੀ ਸ਼ੁਰੂ ਕੀਤੀਆਂ ਜਾਣਗੀਆਂ।

Facebook Comments

Trending

Copyright © 2020 Ludhiana Live Media - All Rights Reserved.