ਪੰਜਾਬੀ

ਵਿਧਾਨ ਸਭਾ ਚੋਣਾਂ ਵਿਚ ਵਿਰੋਧੀ ਪਾਰਟੀਆਂ ਨੂੰ ਲੋਕ ਮੂੰਹ ਨਹੀ ਲਗਾਉਣ – ਵਿਧਾਇਕ ਵੈਦ

Published

on

ਲੁਧਿਆਣਾ :   ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ.ਡੀ. ਵੈਦ ਨੇ ਦਾਅਵਾ ਕਰਦਿਆਂ ਕਿਹਾ ਕਿ ਹਲਕਾ ਗਿੱਲ ਅੰਦਰ ਕਾਂਗਰਸ ਪਾਰਟੀ ਪੂਰੀ ਤਰਾਂ ਮਜ਼ਬੂਤ ਹੈ, ਜਦਕਿ ਵਿਧਾਨ ਸਭਾ ਚੋਣਾਂ ਵਿਚ ਵਿਰੋਧੀ ਪਾਰਟੀਆਂ ਨੂੰ ਲੋਕ ਮੂੰਹ ਨਹੀ ਲਗਾਉਣਗੇ।

ਚੋਣਾਂ ਸੰਬੰਧੀ ਫੇਰੀ ਸਮੇਂ ਵਿਧਾਇਕ ਕੇ.ਡੀ. ਵੈਦ ਡੇਹਲੋਂ ਵਿਖੇ ਗੱਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਲੋਕਹਿੱਤਾਂ ਲਈ ਲਏ ਸ਼ਲਾਘਾਯੋਗ ਫ਼ੈਸਲਿਆਂ ਸਦਕਾ ਸਾਰੇ ਵਰਗਾਂ ਦੇ ਲੋਕ ਸੰਤੁਸ਼ਟ ਤੇ ਖ਼ੁਸ਼ ਹਨ, ਜੋ ਸੂਬੇ ਅੰਦਰ ਮੁੜ ਕਾਂਗਰਸ ਸਰਕਾਰ ਬਣਾਉਣ ਲਈ ਚੋਣਾਂ ਦੀ ਬੇਸਬਰੀ ਨਾਲ ਉਡੀਕ ਵਿਚ ਹਨ।

ਵਿਧਾਇਕ ਕੇ.ਡੀ. ਵੈਦ ਨੇ ਕਿਹਾ ਕਿ ਸਰਕਾਰ ਵਲੋਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸੇਵਾਵਾਂ ਦੇ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਦੇ 520 ਕਰੋੜ ਦੇ ਕਰਜੇ ਮੁਆਫ਼ ਕਰਨ ਨਾਲ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਹੈ, ਜਦਕਿ ਸੂਬੇ ਦੇ 585 ਲੱਖ ਕਿਸਾਨਾਂ ਦੇ 4700 ਕਰੋੜ ਦੇ ਕਰਜ਼ੇ ਮੁਆਫ਼ ਕਰਕੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਕੀਤੀ ਹੈ ਅਤੇ ਕਿਸਾਨ ਪੱਖੀ ਹੋਣ ਦਾ ਸਬੂਤ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਹਲਕਾ ਗਿੱਲ ਦੇ ਪਿੰਡਾਂ ਅੰਦਰ ਕਰੋੜਾ ਰੁਪਏ ਨਾਲ ਸਰਬਪੱਖੀ ਵਿਕਾਸ ਕਾਰਜ ਕਰਵਾਏ ਗਏ ਹਨ, ਜਦਕਿ ਹਲਕੇ ਦੇ ਲੋਕਾਂ ਨਾਲ ਕੀਤੇ ਚੋਣ ਵਾਅਦਿਆਂ ਨੂੰ ਪੂਰਾ ਕੀਤਾ ਜਾ ਚੁੱਕਾ ਹੈ, ਜਿਸ ਸਦਕਾ ਪਿੰਡਾਂ ਅੰਦਰ ਕਾਂਗਰਸ ਪੱਖੀ ਹਵਾ ਚੱਲ ਰਹੀ ਹੈ। ਇਸ ਸਮੇਂ ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਚੇਅਰਮੈਨ ਰਣਜੀਤ ਸਿੰਘ ਮਾਂਗਟ, ਸਰਪੰਚ ਯੂਨੀਅਨ ਸਰਪ੍ਰਸਤ ਸਰਪੰਚ ਮਹਾਂ ਸਿੰਘ ਰੁੜਕਾ, ਮਿਲਕ ਪਲਾਂਟ ਡਾਇਰੈਕਟਰ ਤੇਜਿੰਦਰ ਸਿੰਘ ਲਾਡੀ ਜੱਸੜ, ਸਰਪੰਚ ਬਲਵੀਰ ਸਿੰਘ ਝੰਮਟ ਸਮੇਤ ਹਾਜ਼ਰ ਸਨ।

Facebook Comments

Trending

Copyright © 2020 Ludhiana Live Media - All Rights Reserved.