Connect with us

ਪੰਜਾਬੀ

ਸ਼੍ਰੀ ਹਰਗੋਬਿੰਦ ਪਬਲਿਕ ਸਕੂਲ ਪ੍ਰਬੰਧਕਾਂ ਵੱਲੋਂ ਸਕੂਲਾਂ ਨੂੰ ਬੰਦ ਕਰਨ ਦਾ ਵਿਰੋਧ

Published

on

Opposition to closure of schools by Mr. Hargobind Public School Administrators

ਲੁਧਿਆਣਾ :   ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ‘ਤੇ ਸਥਿਤ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਦੇ ਸਮੂਹ ਸਟਾਫ ਅਤੇ ਹੈਲਪਿੰਗ ਸਟਾਫ ਵੱਲੋਂ ਸਕੂਲਾਂ ਨੂੰ ਬੰਦ ਕਰਨ ਦੇ ਵਿਰੋਧ ਵਿਚ ਰੈਲੀ ਕੱਢੀ ਗਈ।

ਇਸ ਮੌਕੇ ਗੱਲਬਾਤ ਕਰਦਿਆਂ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੇਜਰ ਰਿਟਾਇਰਡ ਗੁਰਚਰਨ ਸਿੰਘ ਆਹਲੂਵਾਲੀਆ ਨੇ ਦੱਸਿਆ ਕਿ ਜੇਕਰ ਇਸ ਕੋਰੋਨਾ ਮਹਾਮਾਰੀ ਕਾਰਨ ਹੋਰ ਚੀਜ਼ਾਂ ਖੁੱਲ੍ਹੀਆਂ ਰਹਿ ਸਕਦੀਆਂ ਹਨ ਸਿਰਫ਼ ਵਿੱਦਿਅਕ ਅਦਾਰੇ ਬੰਦ ਕਰਨ ਨਾਲ ਇਸ ਦਾ ਕੋਈ ਨਿਬੇੜਾ ਨਹੀਂ ਹੋਣਾ। ਇਸ ਨਾਲ ਤਾਂ ਸਿੱਧੇ ਤਰੀਕੇ ਨਾਲ ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਪੜ੍ਹਾਈ ਤੋਂ ਕੋਸਾਂ ਦੂਰ ਕੀਤਾ ਜਾ ਰਿਹਾ ਹੈ ।

ਇਸ ਮੌਕੇ ਸਕੂਲ ਸਟਾਫ ਵੱਲੋਂ ਪ੍ਰਸ਼ਾਸਨ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਡਾਇਰੈਕਟਰ ਕੁਲਵਿੰਦਰ ਸਿੰਘ ਆਹਲੂਵਾਲੀਆ, ਮੈਨੇਜਰ ਜਸਰੀਨ ਕੌਰ ਆਹਲੂਵਾਲੀਆ ਤੇ ਪਿੰ੍ਸੀਪਲ ਡਾ. ਨੀਤੂ ਸ਼ਰਮਾ ਨੇ ਸਾਂਝੇ ਤੌਰ ‘ਤੇ ਕਿਹਾ ਕਿ ਸਕੂਲ ਜਲਦੀ ਤੋਂ ਜਲਦੀ ਖੋਲ੍ਹੇ ਜਾਣ ਤਾਂ ਜੋ ਵਿਦਿਆਰਥੀਆਂ ਨੂੰ ਚੰਗੇਰੀ ਸਿੱਖਿਆ ਮਿਲ ਸਕੇ।

 

Facebook Comments

Trending