ਪੰਜਾਬ ਨਿਊਜ਼

ਕੈਬਨਿਟ ਮੰਤਰੀ ਵੱਲੋਂ ‘ਫਰੀਸ਼ਿਪ ਕਾਰਡ’ ਜਾਰੀ ਕਰਨ ਲਈ ਪੋਰਟਲ ਖੁਲ੍ਹਾ ਰੱਖਣ ਦੇ ਜਾਰੀ ਕੀਤੇ ਹੁਕਮ

Published

on

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਰਾਜ ਕੁਮਰ ਵੇਰਕਾ ਨੇ ਅੱਜ ਏਥੇ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੇ ਹੇਠ ਹੁਣ ਤੱਕ 1.50 ਲੱਖ ਵਿਦਿਆਰਥੀਆਂ ਨੂੰ ‘ਫਰੀਸ਼ਿਪ ਕਾਰਡ’ ਜਾਰੀ ਕਰ ਦਿੱਤੇ ਗਏ ਹਨ ਤੇ ਇਸ ਸਕੀਮ ਦੇ ਹੇਠ ਅੱਗੇ ਹੋਰ ਵਿਦਿਆਰਥੀਆਂ ਦੇ ਅਪਲਾਈ ਕਰਨ ਵਾਸਤੇ ਪੋਰਟਲ ਖੁਲ੍ਹਾ ਰੱਖਿਆ ਜਾ ਰਿਹਾ ਹੈ।

ਡਾ. ਵੇਰਕਾ ਨੇ ਦੱਸਿਆ ਕਿ ਐੱਸਸੀ. ਵਿਦਿਆਰਥੀਆਂ ਦੀਆਂ ਦਾਖਲੇ ਸਬੰਧੀ ਮੁਸ਼ਕਲਾਂ ਨੂੰ ਦੂਰ ਕਰਨ ਲਈ ‘ਫਰੀਸ਼ਿਪ ਕਾਰਡ’ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਸਕੀਮ ਦੇ ਹੇਠ ਵਿਦਿਆਰਥੀਆਂ ਦੇ ਕਾਰਡ ਬਣਨ ਪਿੱਛੋਂ ਉਹ ਪੋਸਟ ਮੈਟਰਿਕ ਸਕਾਲਰਸ਼ਿਪ ਹੇਠ ਕਿਸੇ ਵੀ ਵਿਦਿਅਕ ਅਦਾਰੇ ਵਿੱਚ ਦਾਖਲੇ ਲਈ ਯੋਗ ਹੋ ਜਾਂਦੇ ਹਨ।

ਇਸ ਦੌਰਾਨ ਹੀ ਡਾ. ਵੇਰਕਾ ਦੀਆਂ ਹਦਾਇਤਾਂ ’ਤੇ ਸਮਾਜਿਕ ਨਿਆਂ ਵਿਭਾਗ ਨੇ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ੍ਰੇਣੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟਰਿਕ ਸਕਾਲਰਸ਼ਿਪ (2021-22) ਵਾਸਤੇ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਵੀ ਖੋਲ੍ਹ ਦਿੱਤਾ ਹੈ।

ਵਿਦਿਅਕ ਅਦਾਰਿਆਂ ਨੂੰ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ੍ਰੇਣੀਆਂ ਦੇ ਯੋਗ ਵਿਦਿਆਰਥੀਆਂ ਪੋਸਟ ਮੈਟਰਿਕ ਸਕਾਲਰਸ਼ਿਪ ਦੇ ਕੇਸ ਤਿਆਰ ਕਰਕੇ 30 ਨਵੰਬਰ ਤੱਕ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ’ਤੇ ਭੇਜਣ ਲਈ ਕਿਹਾ ਗਿਆ ਹੈ।

ਅਰਜ਼ੀਆਂ ਮਨਜ਼ੂਰ ਕਰਨ ਵਾਲੀ ਅਥਾਰਟੀ 10 ਦਸੰਬਰ ਤੱਕ ਇਹ ਪ੍ਰਸਤਾਵ ਸੈਂਕਸ਼ਨਿੰਗ ਅਥਾਰਟੀ ਨੂੰ ਭੇਜੇਗੀ, ਜਿਸ ਵਾਸਤੇ ਇਹ ਪ੍ਰਸਤਾਵ ਭਲਾਈ ਵਿਭਾਗ ਨੂੰ ਆਨ ਲਾਈਨ ਭੇਜਣ ਲਈ 15 ਦਸੰਬਰ ਨਿਰਧਾਰਤ ਕੀਤੀ ਗਈ ਹੈ।

Facebook Comments

Trending

Copyright © 2020 Ludhiana Live Media - All Rights Reserved.