ਲੁਧਿਆਣਾ : ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੱਜ ਇਕ ਹੁਕਮ ਜਾਰੀ ਕੀਤਾ ਗਿਆ ਹੈ ਜਿਸ ਵਿਚ ਉਨ੍ਹਾਂ ਨੇ ਜ਼ਿਲ੍ਹਾ ਲੁਧਿਆਣਾ ਦੇ ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਸਕੂਲਾਂ ਵਿਚ 19 ਫ਼ਰਵਰੀ ਨੂੰ ਛੁੱਟੀ ਕਰਨ ਦਾ ਐਲਾਨ ਕੀਤਾ ਹੈ।
ਸ਼ਰਮਾ ਨੇ ਆਪਣੇ ਹੁਕਮ ਵਿਚ ਕਿਹਾ ਹੈ ਕਿ 20 ਫਰਵਰੀ ਨੂੰ ਵੋਟਾਂ ਪੈਣ ਕਰਕੇ ਸਰਕਾਰੀ ਤੇ ਗੈਰ-ਸਰਕਾਰੀ ਸਕੂਲ ਵਿਚ ਰਿਹਰਸਲ ਦਾ ਕੰਮ ਸ਼ੁਰੂ ਹੋ ਚੁੱਕਾ ਹੈ, ਜਿਸ ਨੂੰ ਨਿਰਵਿਘਨ ਚਾਲੂ ਰੱਖਣ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ।