Connect with us

ਪੰਜਾਬ ਨਿਊਜ਼

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਗ੍ਰਾਮ ਪੰਚਾਇਤਾਂ ਦੀ ਵਾਰਡਬੰਦੀ ਕਰਨ ਦੇ ਹੁਕਮ

Published

on

Orders by the Department of Rural Development and Panchayats for warding of Gram Panchayats

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਗ੍ਰਾਮ ਪੰਚਾਇਤਾਂ ਦੀ ਵਾਰਡਬੰਦੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ । ਆਪਣੇ ਹੁਕਮਾਂ ਵਿੱਚ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਸੂਬੇ ਵਿਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਨੇੜਲੇ-ਭਵਿੱਖ ਵਿਚ ਨਿਸ਼ਚਿਤ ਹਨ। ਗ੍ਰਾਮ ਪੰਚਾਇਤਾਂ ਦੇ ਸਾਰੇ ਪੰਚ ਸਿੱਧੀ ਚੋਣ ਰਾਹੀਂ ਚੁਣੇ ਜਾਣੇ ਹਨ।

ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 10 ਅਤੇ 10-ਏ ਦੇ ਉਪਬੰਧਾਂ ਨੂੰ ਮੁੱਖ ਰੱਖਦੇ ਹੋਏ ਗ੍ਰਾਮ ਪੰਚਾਇਤਾਂ ਦੇ ਪੰਚਾਂ ਦੀ ਚੋਣ ਲਈ ਵਾਰਡ ਬਣਾਏ ਜਾਣੇ ਹਨ। ਇਸ ਸਬੰਧੀ ਪੰਚਾਇਤ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਪੱਤਰ ਲਿਖਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਾਰਡਬੰਦੀ ਸਾਲ 2011 ਦੀ ਮਰਦਸ਼ੁਮਾਰੀ ਦੇ ਹਿਸਾਬ ਨਾਲ ਵਾਰਡ ਬਣਾਏ ਜਾਣਗੇ। ਜਿਸ ਵਿੱਚ ਪੰਚਾਂ ਦੀ ਗਿਣਤੀ ਘੱਟੋ-ਘੱਟ 5 ਤੇ ਵੱਧ ਤੋਂ ਵੱਧ 13 ਹੋ ਸਕਦੀ ਹੈ।

Facebook Comments

Trending