Connect with us

ਪੰਜਾਬੀ

ਭਲਕੇ ਮਹਾਂਵੀਰ ਜੈਯੰਤੀ ਮੌਕੇ ਮੀਟ/ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ/ਹੋਟਲ/ਢਾਬੇ ਅਹਾਤੇ ਬੰਦ ਕਰਨ ਦੇ ਆਦੇਸ਼

Published

on

Orders to close meat/fish and egg shops/hotels/dhaba premises tomorrow on the occasion of Mahavir Jayanti

ਲੁਧਿਆਣਾ : ਜ਼ਿਲ੍ਹਾ ਮੈਜਿਸਟ੍ਰੇਟ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਭਲਕੇ 04 ਅਪ੍ਰੈਲ ਨੂੰ ਮਹਾਂਵੀਰ ਜੈਯੰਤੀ ਮੌਕੇ ਜ਼ਿਲ੍ਹਾ ਲੁਧਿਆਣਾ, ਜ਼ਿਲ੍ਹਾ ਪੁਲਿਸ ਖੰਨਾ ਦੇ ਏਰੀਏ ਵਿੱਚ ਸਾਰੀਆਂ ਮੀਟ/ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਨਾਨ-ਵੈਜੀਟੇਰੀਅਨ ਹੋਟਲ/ਢਾਬੇ ਅਤੇ ਅਹਾਤੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਭਲਕੇ 04 ਅਪ੍ਰੈਲ, 2023 ਨੂੰ ਮਹਾਂਵੀਰ ਜੈਯੰਤੀ ਵਾਲੇ ਦਿਨ ਕਿਸੇ ਵੀ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਅਸ਼ੁੱਭ ਮੰਨਿਆ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਉਪਰੋਕਤ ਤੱਥਾਂ ਨੂੰ ਮੁੱਖ ਰੱਖਦੇ ਹੋਏ ਜਾਬਤਾ ਮਹਾਂਵੀਰ ਜੈਯੰਤੀ ਮੌਕੇ ਜ਼ਿਲ੍ਹਾ ਲੁਧਿਆਣਾ (ਕਮਿਸ਼ਨਰੇਟ ਏਰੀਏ ਨੂੰ ਛੱਡ ਕੇ) ਜ਼ਿਲ੍ਹਾ ਪੁਲਿਸ ਖੰਨਾ ਅਤੇ ਲੁਧਿਆਣਾ (ਦਿਹਾਤੀ) ਦੇ ਏਰੀਏ ਵਿੱਚ ਸਾਰੀਆਂ ਮੀਟ ਅਤੇ ਅੰਡੇ ਦੀਆਂ ਦੁਕਾਨਾਂ, ਨਾਨ-ਵੈਜੀਟੇਰੀਅਨ ਹੋਟਲ/ਢਾਬੇ ਅਤੇ ਅਹਾਤੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸ ਦਿਨ ਹੋਟਲ ਅਤੇ ਢਾਬਿਆਂ ‘ਤੇ ਮੀਟ/ਅੰਡੇ ਬਣਾਉਣ ਅਤੇ ਵਿਕਰੀ ਕਰਨ ‘ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ।

Facebook Comments

Trending