Connect with us

ਪੰਜਾਬੀ

 ਰੇਲਵੇ ਵਿਭਾਗ ਦੀ ਸੁਸਤੀ ਕਾਰਨ ਆਮ ਲੋਕ ਹੋ ਰਹੇ ਹਨ ਖੱਜਲ-ਖੁਆਰ – ਭਾਰਤ ਭੂਸ਼ਣ ਆਸ਼ੂ 

Published

on

Ordinary people are getting itchy due to sluggishness of Railway Department - Bharat Bhushan Ashu

ਲੁਧਿਆਣਾ :  ਪੱਖੋਵਾਲ ਰੋਡ ਰੇਲ ਓਵਰ ਬ੍ਰਿਜ (ਆਰ.ਓ.ਬੀ.) ਅਤੇ ਰੇਲ ਅੰਡਰ ਬ੍ਰਿਜ (ਆਰ.ਯੂ.ਬੀ.) ਪ੍ਰੋਜੈਕਟ ਨਾਲ ਸਬੰਧਤ ਰੇਲਵੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੰਮ ਦੀ ਮੱਠੀ ਰਫਤਾਰ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਕਿਹਾ ਕਿ ਉਹ ਇਸ ਮੁੱਦੇ ਨੂੰ ਕੇਂਦਰੀ ਰੇਲ ਮੰਤਰੀ ਕੋਲ ਉਠਾਉਣਗੇ।

ਉਨ੍ਹਾਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਰੇਲਵੇ ਵਿਭਾਗ ਵੱਲੋਂ ਕੰਮ ਨੂੰ ਮੱਠੀ ਰਫ਼ਤਾਰ ਨਾਲ ਚੱਲਾਇਆ ਜਾ ਰਿਹਾ ਹੈ ਜਿਸ ਕਾਰਨ ਆਮ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਅਗਸਤ ਵਿੱਚ ਉੱਤਰੀ ਰੇਲਵੇ ਦੇ ਡਿਪਟੀ ਚੀਫ਼ ਇੰਜਨੀਅਰ (ਨਿਰਮਾਣ ਡਵੀਜ਼ਨ) ਸ.ਵਿਲੀਅਮਜੀਤ ਸਿੰਘ ਨੇ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਵੱਲੋਂ ਪੱਖੋਵਾਲ ਰੋਡ ਆਰ.ਯੂ.ਬੀ-2 ਦਾ ਹਿੱਸਾ 31 ਅਗਸਤ, 2021 ਤੱਕ ਮੁਕੰਮਲ ਕਰ ਲਿਆ ਜਾਵੇਗਾ।

ਉਨ੍ਹਾਂ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਵੀ ਆਪਣੇ ਹਿੱਸੇ ਦਾ ਕੰਮ ਸਮੇਂ ਸਿਰ ਨਬੇੜਨ। ਜਿਕਰਯੋਗ ਹੈ ਕਿ ਪੱਖੋਵਾਲ ਰੋਡ ਆਰ.ਯੂ.ਬੀ-2 ਦੀ ਵਰਤੋਂ ਸਿੱਧਵਾਂ ਨਹਿਰ ਦੇ ਨਾਲ-ਨਾਲ ਸਰਾਭਾ ਨਗਰ (ਨੇੜੇ ਸਕੇਟਿੰਗ ਰਿੰਕ) ਵੱਲ ਜਾਣ ਵਾਲੇ ਵਾਹਨਾਂ ਲਈ ਕੀਤੀ ਜਾਵੇਗੀ।

ਪੱਖੋਵਾਲ ਰੋਡ ‘ਤੇ ਇੱਕ ਰੇਲ ਓਵਰ ਬ੍ਰਿਜ (ਆਰ.ਓ.ਬੀ.) ਅਤੇ ਦੋ ਰੇਲ ਅੰਡਰ ਬ੍ਰਿਜ (ਆਰ.ਯੂ.ਬੀ.) ਦੀ ਉਸਾਰੀ ਸ਼ਹਿਰ ਵਾਸੀਆਂ ਦੀ ਚਿਰੋਕਣੀ ਮੰਗ ਰਹੀ ਹੈ। ਲਗਭਗ 120 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਸਾਂਝੇ ਪ੍ਰੋਜੈਕਟ ਰਾਹੀਂ ਸ਼ਹਿਰ ਵਾਸੀਆਂ ਨੂੰ ਲੰਬੇ ਟ੍ਰੈਫਿਕ ਜਾਮ ਤੋਂ ਛੁਟਕਾਰਾ ਮਿਲੇਗਾ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਇਹ ਪ੍ਰਾਜੈਕਟ ਉਨ੍ਹਾਂ ਦੇ ਦਿਲ ਦੇ ਕਰੀਬ ਹੈ ਅਤੇ ਇਸ ਨੂੰ ਤੈਆ ਸਮਾਂ ਸੀਮਾ ਵਿੱਚ ਪੂਰਾ ਕੀਤਾ ਜਾਵੇਗਾ ਜਿਸ ਸਬੰਧੀ ਉਹ ਰੋਜ਼ਾਨਾ ਖੁੱਦ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ।

Facebook Comments

Trending