ਪੰਜਾਬੀ
ਆਮ ਲੋਕਾਂ ਨੂੰ ਦਫ਼ਤਰਾਂ ‘ਚ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ – ਵਿਧਾਇਕ ਕੁਲਵੰਤ ਸਿੰਘ ਸਿੱਧੂ
Published
1 year agoon
ਲੁਧਿਆਾਣਾ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਸਬ ਤਹਿਸੀਲ ਗਿੱਲ ਅਤੇ ਪਟਵਾਰਖਾਨੇ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਕੰਮ ਕਰਵਾਉਣ ਆਏ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਥੋ-ਹੱਥ ਨਿਪਟਾਰਾ ਵੀ ਕਰਵਾਇਆ। ਵਿਧਾਇਕ ਸਿੱਧੂ ਕਿਹਾ ਕਿ ਆਮ ਜਨਤਾ ਨੂੰ ਪ੍ਰਸ਼ਾਸ਼ਨਿਕ ਸੇਵਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵਿਧਾਇਕ ਸਿੱਧੂ ਵਲੋਂ ਸਟਾਫ ਦੀ ਹਾਜ਼ਰੀ ਵੀ ਚੈਕ ਕੀਤੀ ਗਈ।
ਵਿਧਾਇਕ ਸਿੱਧੂ ਨੇ ਦੱਸਿਆ ਕਿ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਬਿਨ੍ਹਾਂ ਕਿਸੇ ਖੱਜਲ-ਖੁਆਰੀ ਦੇ ਪਾਰਦਰਸ਼ੀ ਢੰਗ ਨਾਲ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸਬ-ਤਹਿਸੀਲ ਗਿੱਲ ਅਤੇ ਪਟਵਾਰਖਾਨੇ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦਫ਼ਤਰ ਵਿੱਚ ਆਪੋ ਆਪਣੇ ਕੰਮ ਕਰਵਾਉਣ ਆਏ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਬਹੁਤ ਹੀ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦਾ ਮੌਕੇ ‘ਤੇ ਹੀ ਹੱਲ ਵੀ ਕਰਵਾਇਆ।
ਇਸ ਮੌਕੇ ਉਨ੍ਹਾਂ ਦਫ਼ਤਰ ਵਿੱਚ ਕੰਮ ਕਰਵਾਉਣ ਲਈ ਆਉਂਦੇ ਲੋਕਾਂ ਲਈ ਬਿਜਲੀ, ਪਾਣੀ ਤੇ ਬੈਠਣ ਲਈ ਕੀਤੇ ਪ੍ਰਬੰਧਾਂ ਦਾ ਵੀ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਸਨੀਕਾਂ ਲਈ ਪ੍ਰਸ਼ਾਸ਼ਨਿਕ ਸੇਵਾਂਵਾਂ ਪ੍ਰਦਾਨ ਕਰਨ ਲਈ ਸੁਖਾਵਾਂ ਮਾਹੌਲ ਬਣਾਇਆ ਜਾਵੇ ਅਤੇ ਕਿਹਾ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਝੱਲਣੀ ਪਵੇ। ਉਨ੍ਹਾਂ ਸਫਾਈ ਵਿਵਸਥਾ ਦਰੁਸਤ ਕਰਨ ‘ਤੇ ਵੀ ਜ਼ੋਰ ਦਿੱਤਾ।
ਵਿਧਾਇਕ ਸਿੱਧੁ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਰਕਾਰੀ ਦਫ਼ਤਰਾਂ ਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦਾ ਬੀੜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਹੁਣ ਬਗੈਰ ਰਿਸ਼ਵਤ ਦੇ ਕੰਮ ਹੋਇਆ ਕਰਨਗੇ।
ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ/ਕਰਮਚਾਰੀ ਉਨ੍ਹਾਂ ਪਾਸੋਂ ਕੰਮ ਕਰਵਾਉਣ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਐਂਟੀ ਕਰੱਪਸ਼ਨ ਲਾਈਨ ਤਹਿਤ ਜਾਰੀ ਵਟਸਐਪ ਨੰਬਰ 95012-00200 ‘ਤੇ ਵੀਡੀਓ/ਆਡੀਓ ਕਲਿੱਪ ਪਾ ਕੇ ਸ਼ਿਕਾਇਤ ਕੀਤੀ ਜਾ ਸਕਦੀ ਹੈ ਜਿਸ ‘ਤੇ ਪੰਜਾਬ ਸਰਕਾਰ ਵੱਲੋਂ ਫੌਰੀ ਤੌਰ ‘ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
You may like
-
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 45 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਵਿਧਾਇਕ ਸਿੱਧੂ ਵਲੋਂ ਵਾਰਡ ਨੰਬਰ 43 ‘ਚ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ, ਮੌਕੇ ‘ਤੇ ਕਰਵਾਇਆ ਨਿਪਟਾਰਾ
-
ਲੁਧਿਆਣਾ ‘ਚ ਨਸ਼ਾ ਤਸਕਰਾਂ ‘ਤੇ ‘ਆਪ’ ਵਿਧਾਇਕ ਦਾ ਛਾਪਾ, 3 ਨੌਜਵਾਨ ਤੋਂ ਗਾਂਜਾ ਬਰਾਮਦ
-
ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਦੁੱਗਰੀ ਦੀਆਂ ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਗੋਲਡਨ ਲੇਨ ਵੈਲਫੇਅਰ ਸੁਸਾਇਟੀ ਦੁੱਗਰੀ ਵਲੋਂ ਵਿਧਾਇਕ ਸਿੱਧੂ ਨੂੰ ਸੌਂਪਿਆ ਮੰਗ ਪੱਤਰ
-
ਮਿਕਸਡ ਲੈਂਡ ਯੂਜ਼ (ਐਮ.ਐਲ.ਯੂ.) ਦਾ ਮੁੱਦਾ CM ਕੋਲ ਚੁੱਕਣ ਦਾ ਦਿੱਤਾ ਭਰੋਸਾ