ਪੰਜਾਬੀ

‘ਪੁਸਤਕ ਧਰਮ ਰੱਖਿਅਕ ਗੁਰੂ ਤੇਗ ਬਹਾਦਰ’ ਦਾ ਲੋਕ ਅਰਪਣ ਸਮਾਗਮ ਦਾ ਆਯੋਜਨ

Published

on

ਲੁਧਿਆਣਾ : ਗੁੱਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ, ਲੁਧਿਆਣਾ ਦੇ ਸੈਂਟਰ ਫਾਰ ਪੰਜਾਬ ਸਟੱਡੀਜ਼ ਨੇ ਗੁੱਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਦੀ ਅਗਵਾਈ ਵਿੱਚ ਪ੍ਰੋ ਪ੍ਰਿਥੀਪਾਲ ਸਿੰਘ ਕਪੂਰ ਸਾਬਕਾ ਪ੍ਰੋ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਪੁਸਤਕ ਧਰਮ ਰੱਖਿਅਕ ਗੁਰੂ ਤੇਗ ਬਹਾਦਰ ਦਾ ਲੋਕ ਅਰਪਣ ਸਮਾਗਮ ਦਾ ਆਯੋਜਨ ਕੀਤਾ। ਇਹ ਪੁਸਤਕ ਉਨ੍ਹਾਂ ਨੇ ਗੁਰੂ ਤੇਗ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀ ਹੈ।

ਡਾ ਸ ਪ ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਪ੍ਰਧਾਨ ਗੁੱਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਨੇ ਸਭ ਨੂੰ ਰਸਮੀ ਤੌਰ ਤੇ ਜੀ ਆਇਆਂ ਕਿਹਾ ਤੇ ਪ੍ਰੋ ਪ੍ਰਿਥੀਪਾਲ ਸਿੰਘ ਕਪੂਰ ਨੇ ਇਸ ਪੁਸਤਕ ਦੀ ਸਿਰਜਣਾ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਪ੍ਰੋ ਕਪੂਰ ਦੀ ਸਿੱਖ ਇਤਿਹਾਸ ਨਾਲ ਸਬੰਧਤ ਲਿਖਤਾਂ ਵਿੱਚ ਵੱਡੀ ਦੇਣ ਹੈ। ਪ੍ਰੋ ਬਲਕਾਰ ਸਿੰਘ ਨੇ ਇਸ ਪੁਸਤਕ ਵਿਚ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਸ਼ਹਾਦਤ ਨਾਲ ਜੁੜੇ ਮਹੱਤਵਪੂਰਨ ਪੱਖਾਂ ਉੱਤੇ ਵਿਚਾਰ ਚਰਚਾ ਕੀਤੀ।

ਪ੍ਰੋ ਗੁਰਭਜਨ ਗਿੱਲ ਨੇ ਇਸ ਮੌਕੇ ਤੇ ਕਿਹਾ ਕਿ ਅਜਿਹੀਆਂ ਮੁੱਲਵਾਨ ਇਤਿਹਾਸਕ ਪੁਸਤਕਾਂ ਸਿੱਖ ਇਤਿਹਾਸ ਨੂੰ ਸਮਝਣ ਤੇ ਜਾਣਨ ਵਿੱਚ ਬਹੁਤ ਨਵੀਂ ਪੀੜ੍ਹੀ ਲਈ ਬਹੁਤ ਸਹਾਈ ਸਿੱਧ ਹੋਣਗੀਆਂ। ਡਾ ਜਸਪਾਲ ਸਿੰਘ ਨੇ ਆਪਣਾ ਪ੍ਰਧਾਨਗੀ ਭਾਸ਼ਣ ਸਾਂਝੇ ਕਰਦੇ ਹੋਏ ਕਿਹਾ ਕਿ ਸਿੱਖ ਇਤਿਹਾਸ ਨੂੰ ਖੋਜਣ ਸਮਝਣ ਅਤੇ ਲਿਖਣ ਦੀ ਜੋ ਮੁਹਾਰਤ ਪ੍ਰੋ ਪ੍ਰਿਥੀਪਾਲ ਸਿੰਘ ਕੋਲ ਹੈ ਉਸ ਦਾ ਕੋਈ ਸਾਨੀ ਨਹੀਂ। ਇਸ ਮੌਕੇ ਪ੍ਰੋ ਪ੍ਰਿਥੀਪਾਲ ਸਿੰਘ ਕਪੂਰ ਨੇ ਵੀ ਇਸ ਪੁਸਤਕ ਦੀ ਸਿਰਜਣਾ ਬਾਰੇ ਅਤੇ ਇਸ ਤੋਂ ਪਹਿਲਾਂ ਸਿੱਖ ਸਿਆਸਤਦਾਨ ਕੀਤੇ ਆਪਣੇ ਖੋਜਕਾਰਜ ਬਾਰੇ ਅਨੁਭਵ ਸਰੋਤਿਆਂ ਨਾਲ ਸਾਂਝੇ ਕੀਤੇ।

Facebook Comments

Trending

Copyright © 2020 Ludhiana Live Media - All Rights Reserved.