Connect with us

ਪੰਜਾਬੀ

ਸਮਾਜਿਕ ਰਿਸ਼ਤਿਆਂ ਦੀ ਵਰਤਮਾਨ ਦਿਸ਼ਾ ਸਹੀ ਪਾਸੇ ਮੋੜਨ ਲਈ ਸੰਸਥਾਵਾਂ ਨੂੰ ਸਿਰ ਜੋੜਨ ਦੀ ਲੋੜ

Published

on

Organizations need to join hands to turn the current direction of social relations in the right direction

ਲੁਧਿਆਣਾ : ਮਾਲਵਾ ਸੱਭਿਆਚਾਰ ਮੰਚ ਵੱਲੋਂ ਸਮਾਜਿਕ ਰਿਸ਼ਤਿਆਂ ਦੀ ਵਰਤਮਾਨ ਦ਼ਸ਼ਾ ਤੇ ਦਿਸ਼ਾ ਬਾਰੇ ਵਿਚਾਰ ਗੋਸ਼ਟੀ ਦੀ ਪ੍ਰਧਾਨਗੀ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾਃ ਸ ਪ ਸਿੰਘ ਨੇ ਕਿਹਾ ਹੈ ਕਿ ਸਮਾਜਿਕ ਰਿਸ਼ਤਿਆਂ ਨੂੰ ਸਹੀ ਪਾਸੇ ਮੋੜਨ ਲਈ ਸਮਾਜਿਕ, ਧਾਰਮਿਕ ਤੇ ਸਭਿਆਚਾਰਕ ਸੰਸਥਾਵਾਂ ਨੂੰ ਸਿਰ ਜੋੜ ਕੇ ਸਰਬ ਸਾਂਝੀ ਵਿਉਂਤ ਬੱਧ ਮੁਹਿੰਮ ਦੀ ਲੋੜ ਹੈ ਤਾਂ ਜੋ ਸਮਾਜਿਕ ਮਾਹੌਲ ਵਿੱਚ ਸਾਂਝੇ ਜੀਵਨ ਵਿਹਾਰ ਦਾ ਨਿਜ਼ਾਮ ਉੱਸਰ ਸਕੇ।

ਉਨ੍ਹਾਂ ਕਿਹਾ ਕਿ ਮਾਲਵਾ ਸਭਿਆਚਾਰਕ ਮੰਚ ਵੱਲੋਂ ਕ੍ਰਿਸ਼ਨ ਕੁਮਾਰ ਬਾਵਾ ਜੀ ਦੀ ਅਗਵਾਈ ਹੇਠ ਧੀਆਂ ਦੀ ਲੋਹੜੀ ਮਨਾਉਣ ਦਾ ਉਪਰਾਲਾ ਇਸੇ ਦਿਸ਼ਾ ਵਿੱਚ ਤੀਹ ਸਾਲ ਪਹਿਲਾਂ ਪੁੱਟਿਆ ਸਾਰਥਕ ਕਦਮ ਹੈ। ਮਾਲਵਾ ਸੱਭਿਆਚਾਰਕ ਮੰਚ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਲੇਖਕਾਂ, ਬੁੱਧੀਜੀਵੀਆਂ ਅਤੇ ਕਲਾਕਾਰਾਂ ਦੀ ਆਵਾਜ਼ ਨੂੰ ਸਮਾਜ ਸੁਣਦਾ ਹੋਣ ਕਾਰਨ ਹੀ ਅੱਜ ਦਾ ਸੈਮੀਨਾਰ ਤੇ ਕਵੀ ਦਰਬਾਰ ਕਰਵਾਇਆ ਗਿਆ ਹੈ ਜਿਸ ਵਿੱਚ ਸਮਾਜਿਕ ਰਿਸ਼ਤਿਆਂ ਵਿੱਚ ਆ ਰਹੇ ਨਿਘਾਰ ਦੀ ਪੁਣ ਛਾਣ ਕਰਕੇ ਦਿਸ਼ਾ ਨਿਰਦੇਸ਼ਨ ਦਾ ਰਾਹ ਲੱਭਿਆ ਜਾਵੇਗਾ।

 

Facebook Comments

Trending