Connect with us

ਪੰਜਾਬੀ

ਤੁਗਲਵਾਲ ਮਾਡਲ ਵਿਸ਼ੇ ‘ਤੇ ਇਕ ਰੋਜ਼ਾ ਸੈਮੀਨਾਰ ਦਾ ਆਯੋਜਨ

Published

on

Organized a one-day seminar on Tughalwal Model

ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ, ਲੁਧਿਆਣਾ ਵਿਖੇ ਤੁਗਲਵਾਲ ਮਾਡਲ, ਵਿਸ਼ੇ ‘ਤੇ ਇਕ ਰੋਜ਼ਾ ਸੈਮੀਨਾਰ ਦਾ ਆਯੋਜਨ ਕਰਵਾਇਆ ਗਿਆ। ਜਿਸ ਵਿਚ ਬਾਬਾ ਆਇਆ ਸਿੰਘ, ਰਿਆੜਕੀ, ਕਾਲਜ ਤੁਗਲਵਾਲ ਦੇ ਪ੍ਰਿੰਸੀਪਲ ਸਵਰਨ ਸਿੰਘ ਵਿਰਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਵਿਸ਼ੇਸ਼ ਮਹਿਮਾਨ ਵਜੋਂ ਗਗਨਦੀਪ ਸਿੰਘ ਵਿਰਕ ਪ੍ਰਿੰਸੀਪਲ ਰਿਆੜਕੀ ਪਬਲਿਕ ਸਕੂਲ, ਤੁਗਲਵਾਲ ਤੇ ਇਸ ਹੀ ਸੰਸਥਾ ਦੀ ਵਿਦਿਆਰਥਣ ਪਰਮਜੀਤ ਕੌਰ, ਪ੍ਰਿੰਸੀਪਲ ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ ਨੇ ਸ਼ਿਰਕਤ ਕੀਤੀ।

ਪ੍ਰੋਗਰਾਮ ਦੇ ਆਰੰਭ ਵਿਚ ਡਾ. ਸ. ਪ. ਸਿੰਘ, ਸਾਬਕਾ ਵਾਈਸ ਚਾਂਸਲਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਪ੍ਰਧਾਨ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਨੇ ਰਸਮੀ ਤੌਰ ‘ਤੇ ਸਭ ਨੂੰ ਜੀ ਆਇਆ ਕਿਹਾ ਉਨ੍ਹਾਂ ਨੇ ਦਸਿਆ ਕਿ ਗੁਰਦਾਸਪੁਰ ਦੇ ਪਿੰਡ ਤੁਗਲਵਾਲ ਵਿਚ ਸਥਿਤ ਇਹ ਕਾਲਜ ਵਿੱਦਿਆ ਦੇ ਖੇਤਰ ਵਿਚ ਇਕ ਚਾਨਣ ਮੁਨਾਰਾ ਹੈ। ਜਿਥੇ Each one teach one ਨੂੰ ਵਿੱਦਿਅਕ ਪ੍ਰਣਾਲੀ ਦਾ ਆਧਾਰ ਬਣਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਤੁਗਲਵਾਲ ਦੇ ਐਜੂਕੇਸ਼ਨ ਮਾਡਲ ਨੂੰ ਅਪਣਾਉਣ ਦੀ ਲੋੜ ਹੈ।

ਪ੍ਰਿੰਸੀਪਲ ਸਵਰਨ ਸਿੰਘ ਵਿਰਕ ਨੇ ਦੱਸਿਆ ਕਿ ਉਨ੍ਹਾਂ ਦਾ ਇਹ ਕਾਲਜ ਵਿਦਿਆਰਥੀਆਂ ਦਾ, ਵਿਦਿਆਰਥੀਆਂ ਲਈ ਤੇ ਵਿਦਿਆਰਥੀਆਂ ਦੁਆਰਾ ਚਲਾਇਆ ਜਾਂਦਾ ਹੈ। ਵਿਦਿਆਰਥੀ ਕੇਂਦਰਿਤ ਇਸ ਕਾਲਜ ਵਿਚ ਸਵੀਪਰ ਤੋਂ ਲੈ ਕੇ ਪ੍ਰਿੰਸੀਪਲ ਤੱਕ ਦਾ ਸਾਰਾ ਕਾਰਜ ਵਿਦਿਆਰਥੀਆਂ ਵੱਲੋਂ ਕੀਤਾ ਜਾਂਦਾ ਹੈ। ਪ੍ਰਿੰਸੀਪਲ ਗਗਨਦੀਪ ਸਿੰਘ ਨੇ ਕਿਹ ਕਿ ਅੱਜ ਜਦੋਂ ਵਿੱਦਿਆ ਮਹਿੰਗੀ ਤੇ ਵਪਾਰ ਬਣਦੀ ਜਾ ਰਹੀ ਹੈ ਤੇ ਗਰੀਬ ਆਦਮੀ ਦੀ ਪਹੁੰਚ ਤੋਂ ਬਾਹਰ ਹੈ ਤਾਂ ਉਥੇ ਹੀ ਇਸ ਸੰਸਥਾ ਵਿਚ ਗਰੀਬ, ਬੇਸਹਾਰਾ, ਅਨਾਥ ਬੱਚਿਆ ਨੂੰ ਮੁਫਤ ਵਿੱਦਿਆ ਦਿੱਤੀ ਜਾਂਦੀ ਹੈ।

Facebook Comments

Advertisement

Trending